Tuesday, November 24, 2026

ਵਿਦਿਅਕ ਅਦਾਰਿਆਂ `ਚ ਕਰਵਾਈ ਜਾਵੇਗੀ ਨਸ਼ੇ ਵਿਰੁੱਧ ਪੜਾਈ – ਸੋਨੀ

ਹਰੇਕ ਸਕੂਲ ਕਾਲਜ ਵਿਚ ਬਣਾਏ ਜਾਣਗੇ ਬਡੀ ਗਰੁੱਪ
ਅੰਮ੍ਰਿਤਸਰ, 13 ਅਗਸਤ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਖਤਮ ਕਰਨ ਲਈ ਵਿੱਢੀ ਗਈ ਮੁਹਿੰਮ ਨੂੰ ਹੋਰ ਅਸਰਦਾਰ ਤਰੀਕੇ PPN1308201805ਨਾਲ ਲਾਗੂ ਕਰਨ ਲਈ ਵਿਦਿਅਕ  ਸੰਸਥਾਵਾਂ ਵਿਚਲੇ ਵਿਦਿਆਰਥੀਆਂ ਨੂੰ ਨਾਲ ਜੋੜਨ ਲਈ ਵਿਸ਼ੇਸ਼ ਯਤਨ ਆਰੰਭੇ ਜਾ ਰਹੇ ਹਨ।ਇਸ ਤਹਿਤ ਹਰੇਕ ਕਲਾਸ ਵਿਚ ਬੱਚਿਆਂ ਨੂੰ ਨਸ਼ਿਆਂ ਵਿਰੁੱਧ ਪੜਾਈ ਕਰਵਾਈ ਜਾਵੇਗੀ ਅਤੇ ਬੱਚਿਆਂ ਦੇ ਬਡੀ ਗਰੁੱਪ ਬਣਾ ਕੇ ਨਸ਼ੇ ਦੀ ਸਮੱਸਿਆ ਨੂੰ ਜੜੋਂ ਪੁੱਟਿਆ ਜਾਵੇਗਾ।ਉਕਤ ਸਬਦਾਂ ਦਾ ਪ੍ਰਗਟਾਵਾ ਸਿੱਖਿਆ ਤੇ ਵਾਤਾਵਰਣ ਮੰਤਰੀ ਓ.ਪੀ ਸੋਨੀ ਨੇ ਸਥਾਨਕ ਪਵਨ ਨਗਰ ਵਿਖੇ ਪ੍ਰੋਗਰੈਸਿਵ ਯੂਥ ਫੋਰਮ ਵੱਲੋਂ ਕਰਵਾਈ ਗਈ ਨਸ਼ਾ ਵਿਰੋਧੀ ਰੈਲੀ ਨੂੰ ਸੰਬੋਧਨ ਕਰਦੇ ਕੀਤਾ।
       ਉਨਾਂ ਕਿਹਾ ਕਿ ਹਰ ਵਿਦਿਅਕ ਅਦਾਰੇ ਵਿਚ 6 ਵੀਂ ਕਲਾਸ ਤੋਂ ਉਪਰ ਦੇ ਵਿਦਿਆਰਥੀਆਂ ਦਾ ਇਕ ‘ਬਡੀ ’ (ਸਾਥੀ ) ਗਰੁੱਪ ਕਾਇਮ ਕੀਤਾ ਜਾਵੇਗਾ ਜਿਸ ਵਿਚ 3 ਤੋਂ 5 ਵਿਦਿਆਰਥੀ ਸ਼ਾਮਿਲ ਕੀਤੇ ਜਾਣਗੇ।ਇਸ ਤੋਂ ਇਲਾਵਾ ਕਲਾਸ ਦੇ ਅਧਿਆਪਕ/ਅਧਿਆਪਕਾ ਗਰੁੱਪ ਵਿਚ ਸੀਨੀਅਰ ਸਾਥੀ ਵਜੋਂ ਕੰਮ ਕਰਨਗੇ ਜਦਕਿ ਸਕੂਲ ਦੇ ਪਿ੍ਰੰਸੀਪਲ ਸੁਪਰ ਬਡੀ ਵਜੋਂ ਸੇਵਾ ਨਿਭਾਉਣਗੇ ਅਤੇ ਸਾਰੇ ਸਕੂਲ ਵਿਚਲੀਆਂ ਗਤੀਵਿਧੀਆਂ ਦੇ ਨਿਗਰਾਨ ਹੋਣਗੇ।ਹਰੇਕ ਬਡੀ ਗਰੁੱਪ ਵਲੋਂ ਹਰ ਹਫਤੇ 30 ਮਿੰਟ ਅਤੇ ਹਰ ਮਹੀਨੇ 40 ਮਿੰਟ ਦਾ ਪੀਰੀਅਡ ਨਸ਼ੇ ਵਿਰੁੱਧ ਜਾਗਰੂਕ ਕਰਨ ਲਈ ਲਗਾਇਆ ਜਾਵੇਗਾ।
ਉਨਾਂ ਕਿਹਾ ਕਿ ਵਿਦਿਅਕ ਅਦਾਰਿਆਂ ਦੇ ਨੋਡਲ ਅਧਿਕਾਰੀ ਪ੍ਰਸ਼ਾਸ਼ਨ ਅਤੇ ਵਿਦਿਅਕ ਅਦਾਰਿਆਂ ਵਿਚਕਾਰ ਪੁਲ ਦਾ ਕੰਮ ਕਰਨਗੇ।ਉਨਾਂ ਕਿਹਾ ਕਿ ਗੁਰੱਪ ਵਿਚ ਸ਼ਾਮਿਲ ਕੀਤੇ ਜਾਣ ਵਾਲੇ ਬੱਚਿਆਂ ਦੀ ਚੋਣ ਅਧਿਆਪਕਾਂ ਵਲੋਂ ਕੀਤੀ ਜਾਵੇਗੀ, ਜਿਸ ਲਈ ਮਾਨਸਿਕ ਤੌਰ ’ਤੇ ਮਜ਼ਬੂਤ ਬੱਚਿਆਂ ਨੂੰ ਚੁਣਿਆ ਜਾਵੇਗਾ ਤਾਂ ਜੋ ਉਹ ਆਪਣੇ ਸਾਥੀਆਂ ਨੂੰ ਨਸ਼ਿਆਂ ਦੇ ਖਾਤਮੇ ਲਈ ਯਤਨਸ਼ੀਲ ਹੋਣ ਵਾਸਤੇ ਪ੍ਰੇਰਿਤ ਕਰ ਸਕਣ। ਉਨਾਂ ਦੱਸਿਆ ਕਿ ਸੀਨੀਅਰ ਬਡੀ ਨੂੰ ਸਪੈਸ਼ਲ ਟਾਸਕ ਫੋਰਸ ਵੱਲੋਂ ਸਿਖਲਾਈ ਦਿੱਤੀ ਜਾ ਰਹੀ ਹੈ।
ਉਨਾਂ ਕਿਹਾ ਕਿ ਬਡੀ ਪ੍ਰੋਗਰਾਮ ਵਿਸ਼ੇਸ਼ ਟਾਸਕ ਫੋਰਸ ਦੇ ਮਾਹਿਰਾਂ ਵਲੋਂ ਮਨੋਵਿਗਿਆਨੀਆਂ ਦੀ ਮਦਦ ਨਾਲ ਤਿਆਰ ਕੀਤਾ ਗਿਆ ਹੈ ਅਤੇ ਇਹ ਉਮਰ ਦੇ ਉਸ ਵਰਗ ’ਤੇ ਕੇਂਦਰਿਤ ਹੈ, ਜਿੰਨਾਂ ਦੀ ਸਭ ਤੋਂ ਵੱਧ ਨਸ਼ਿਆਂ ਪ੍ਰਤੀ ਆਕਰਸ਼ਿਤ ਹੋਣ ਦੀ ਸੰਭਾਵਨਾ ਹੰੁਦੀ ਹੈ। ਉਨਾਂ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਦੀ ਪੜ੍ਹਾਈ ਦੇ ਨਾਲ-ਨਾਲ ਇਸ ਸਮਾਜਿਕ ਬੁਰਾਈ ਵਿਰੁੱਧ ਜੰਗ ਵਿਚ ਵੀ ਮੋਹਰੀ ਭੂਮਿਕਾ ਨਿਭਾਉਣ।
 ਇਸ ਮੌਕੇ ਵਿਧਾਇਕ ਡਾ. ਰਾਜ ਕੁਮਾਰ ਵੇਰਕਾ, ਵਿਧਾਇਕ ਸੁਨੀਲ ਦੱਤੀ, ਅੰਕੁਰ ਗੁਪਤਾ ਅਤੇ ਹੋਰ ਆਗੂਆਂ ਨੇ ਵੀ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਸਰਕਾਰ ਦਾ ਸਾਥ ਦੇਣ ਦੀ ਅਪੀਲ ਕੀਤੀ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply