ਅੰਮ੍ਰਿਤਸਰ, 13 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਫਿਲਪਾਈਨ ’ਚ ਇਕ ਸਿੱਖ ਨੌਜੁਆਨ ਦੀ ਹੱਤਿਆ ਕੀਤੇ ਜਾਣ ਨੂੰ ਮੰਦਭਾਗਾ ਕਰਾਰ ਦਿੰਦਿਆਂ ਭਾਰਤ ਦੀ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨੂੰ ਵਿਦੇਸ਼ਾਂ ਅੰਦਰ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ।ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਵਿਦੇਸ਼ਾਂ ਅੰਦਰ ਸਿੱਖਾਂ ’ਤੇ ਲਗਾਤਾਰ ਹਮਲੇ ਕੀਤੇ ਜਾ ਰਹੇ ਹਨ।ਉਨਾਂ ਕਿਹਾ ਕਿ ਬੀਤੇ ਕੱਲ੍ਹ ਅਜਿਹੀ ਹੀ ਇਕ ਮੰਦਭਾਗੀ ਘਟਨਾ ਨੂੰ ਅੰਜ਼ਾਮ ਦਿੰਦਿਆਂ ਫਿਲਪਾਈਨ ਵਿਚ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਸਿਰਸੜੀ ਦੇ ਨੌਜੁਆਨ ਦੁਰਲਾਭ ਸਿੰਘ ਦੀ ਹੱਤਿਆ ਕਰ ਦਿੱਤੀ ਗਈ।ਉਨ੍ਹਾਂ ਕਿਹਾ ਕਿ ਫਿਲਪਾਈਨ ਵਿਚ ਅਕਸਰ ਹੀ ਅਜਿਹੀਆਂ ਘਟਨਾਵਾਂ ਦਾ ਪੰਜਾਬੀਆਂ ਨੂੰ ਸ਼ਿਕਾਰ ਹੋਣਾ ਪੈ ਰਿਹਾ ਹੈ।ਅਜਿਹੀਆਂ ਘਟਨਾਵਾਂ ਕਰਨ ਵਾਲੇ ਲੋਕਾਂ ਨੂੰ ਸਖ਼ਤ ਸਜ਼ਾਵਾਂ ਮਿਲਣੀਆਂ ਚਾਹੀਦੀ ਹਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media