ਅੰਮ੍ਰਿਤਸਰ, 14 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੁਮੈਨ ਵਿਖੇ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ।ਇਸ ਮੌਕੇ ਕਾਲਜ ਦੇ ਮਿਊਜ਼ਿਕ ਵਿਭਾਗ ਦੀਆਂ ਵਿਦਿਆਰਥਣਾਂ ਨੇ ਇਲਾਹੀ ਬਾਣੀ ਦਾ ਕੀਰਤਨ ਗਾਇਨ ਕਰਕੇ ਹਾਜ਼ਰ ਸੰਗਤਾਂ ਨੂੰ ਨਿਹਾਲ ਕੀਤਾ।
ਇਸ ਮੌਕੇ ਕਾਲਜ ਪ੍ਰਿੰਸੀਪਲ ਨਾਨਕ ਸਿੰਘ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ’ਤੇ ਮੁਬਾਰਕਬਾਦ ਦਿੰਦਿਆ ਕਿਹਾ ਕਿ ਗੁਰੂ ਜੀ ਨੇ ਸਾਨੂੰ ਸ਼ਾਂਤੀ ਅਤੇ ਸੇਵਾ ਦਾ ਸੰਦੇਸ਼ ਦਿੱਤਾ, ਜਿਸ ਨੂੰ ਧਾਰਨ ਕਰਕੇ ਅਸੀਂ ਆਪਣੇ ਜੀਵਨ ਨੂੰ ਸਹੀ ਢੰਗ ਨਾਲ ਬਤੀਤ ਕਰ ਸਕਦੇ ਹਾਂ। ‘ਉਨ੍ਹਾਂ ਕਿਹਾ ਕਿ ਹਰੇਕ ਇਨਸਾਨ ਨੂੰ ਗੁਰੂ ਮਹਾਰਾਜ ਵੱਲੋਂ ਵਿਖਾਏ ਮਾਰਗ ’ਤੇ ਚਲਦਿਆਂ ਸਰਬੱਤ ਦੇ ਭਲੇ ਦੇ ਲਈ ਕੰਮ ਕਰਨਾ ਚਾਹੀਦਾ ਹੈ। ਇਸ ਮੌਕੇ ਸਮੂਹ ਕਾਲਜ ਸਟਾਫ ਅਤੇ ਵਿਦਿਆਰਥਣਾਂ ਹਾਜ਼ਰ ਸਨ।
Check Also
ਸਰਬਜੋਤ ਸਿੰਘ ਧੰਜਲ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦਾ ਚੇਅਰਮੈਨ ਬਣਾਏ ਜਾਣ ‘ਤੇ ਵਰਕਰ ਖੁਸ਼
ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੀਆਂ …
Punjab Post Daily Online Newspaper & Print Media