Wednesday, July 29, 2026

ਸ਼ੋਰ ਪ੍ਰਦੂਸ਼ਣ ਰੋਕਣ ਲਈ ਮਨਾਹੀ ਦੇ ਹੁਕਮ ਲਾਗੂ – ਪਵਾਰ

ਅੰਮਿ੍ਤਸਰ, 15 ਅਗਸਤ (ਪੰਜਾਬ ਪੋਸਟ – ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਪੁਲਿਸ ਕਮ-ਕਾਰਜਕਾਰੀ ਮੈਜਿਸਟਰੇਟ ਕਮਿਸ਼ਨਰੇਟ ਅੰਮਿ੍ਰਤਸਰ ਅਮਰੀਕ Pressure Hornਸਿੰਘ ਪਵਾ, ਪੀ.ਪੀ.ਐਸ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆਂ ਆਪਣੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਵਿਆਹਾਂ ਦੇ ਮੌਕੇ ਨਿਰਧਾਰਤ ਅਵਾਜ਼ ਤੋਂ ਵੱਧ ਡੀ.ਜੇ ਚਲਾਉਣ, ਵਿਆਹ ਅਤੇ ਤਿਉਹਾਰਾਂ ਦੇ ਮੌਕੇ ਆਤਿਸਬਾਜ਼ੀ/ਪਟਾਕਿਆਂ ਦੀ ਵਰਤੋਂ ਕਰਨ `ਤੇ ਰਾਤ 10.00 ਵਜੇ ਤੋਂ ਸਵੇਰੇ 06.00 ਵਜੇ ਤੱੱ ਮੁਕੰਮਲ ਪਾਬੰਦੀ ਲਗਾਈ ਹੈ।
     ਹੁਕਮਾਂ ਵਿੱਚ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਵਿਆਹਾਂ ਦੇ ਮੌਕੇ ਡੀ.ਜੇ ਚਲਾਉਣ ਅਤੇ ਤਿਓਹਾਰਾਂ ਦੇ ਮੌਕੇ ਅਤੇ ਆਤਿਸ਼ਬਾਜ਼ੀ/ ਪਟਾਕਿਆਂ ਦੀ ਵਰਤੋਂ ਕਰਨ ਨਾਲ ਜਨਤਕ ਸ਼ਾਂਤੀ ਭੰਗ ਹੋਣ ਅਤੇ ਦੁਰਘਟਨਾਵਾਂ ਹੋਣ ਦੀ ਸੰਭਾਵਨਾ ਵੀ ਵੱਧ ਜਾਂਦੀ ਹੈ ਅਤੇ ਇਸ ਨਾਲ ਸਰਕਾਰੀ ਅਤੇ ਗੈਰ ਸਰਕਾਰੀ ਜਾਇਦਾਦ ਦੇ ਨੁਕਸਾਨ ਹੋਣ ਦਾ ਅੰਦੇਸ਼ਾ ਵੀ ਹੁੰਦਾ  ਹੈ।ਇਹ ਪਾਬੰਦੀ ਦਾ ਹੁਕਮ 13 ਅਕਤੂਬਰ 2018 ਤੱਕ ਲਾਗੂ ਰਹੇਗਾ।

Check Also

ਸਿਹਤ ਵਿਭਾਗ ਵੱਲੋਂ ਕੋਟਪਾ ਐਕਟ ਤਹਿਤ 15 ਦੁਕਾਨਦਾਰਾਂ ਦੇ ਕੱਟੇ ਚਲਾਨ

ਅੰਮ੍ਰਿਤਸਰ, 28 ਜੁਲਾਈ ( ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਵੱਲੋਂ …

Leave a Reply