Wednesday, July 29, 2026

ਇਕ ਹੋਰ ਲਾਡਲੀ ਦੇ ਪੰਘੂੜੇ `ਚ ਆਉਣ ਨਾਲ ਕੁੱਲ ਗਿਣਤੀ 161 ਹੋਈ

ਅੰਮ੍ਰਿਤਸਰ, 15 ਅਗਸਤ (ਪੰਜਾਬ ਪੋਸਟ – ਮਨਜੀਤ ਸਿੰਘ) –  ਜਿਲ੍ਹਾ ਪ੍ਰਸਾਸ਼ਨ ਵੱਲੋਂ ਸਾਲ 2008 ਵਿੱਚ  ਲਾਵਾਰਿਸ ਬੱਚਿਆਂ ਦੀ ਜਾਨ ਬਚਾਉਣ ਲਈ ਰੈਡ PPN1508201804ਕਰਾਸ ਦੀ ਸਹਾਇਤਾ ਨਾਲ ਸ਼ੁਰੂ ਕੀਤੀ ਗਈ ਪੰਘੂੜਾ ਸਕੀਮ ਹੁਣ ਤੱਕ 161 ਬੱਚਿਆਂ ਦੀ ਜਾਨ ਬਚਾਉਣ ਵਿਚ ਕਾਮਯਾਬ ਹੋਈ ਹੈ।ਅੱਜ ਇਸ ਪੰਘੂੜੇ ਵਿਚ ਆਏ 161ਵੇਂ ਬੱਚੇ, ਜੋ ਕਿ ਇਕ ਲੜਕੀ ਹੈ ਜਿਸਨੂੰ 8 ਅਗਸਤ ਨੂੰ ਰਾਤ 11:00 ਵਜੇ  ਦੇ ਕਰੀਬ ਕੋਈ ਅਨਜਾਣ ਵਿਅਕਤੀ ਪੰਘੂੜੇ ਵਿੱਚ ਰੱਖ ਕੇ ਚਲਾ ਗਿਆ ਸੀ। ਉਸ ਬੱਚੇ ਦਾ ਮੈਡੀਕਲ ਪਾਰਵਤੀ ਦੇਵੀ ਹਸਪਤਾਲ ਤੋਂ ਕਰਵਾਇਆ ਗਿਆ ਸੀ ਅਤੇ ਇਸ ਵੇਲੇ ਬੱਚੀ ਬਿਲਕੁਲ ਤੰਦਰੁਸਤ ਹੈ।ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਦੀਆਂ ਹਦਾਇਤਾਂ ਅਨੁਸਾਰ ਸ਼ਿਵਰਾਜ ਸਿੰਘ ਬੱਲ, ਸਹਾਇਕ  ਕਮਿਸ਼ਨਰ ਜਨਰਲ ਵੱਲੋਂ ਬੱਚੀ ਨੂੰ ਪੰਘੂੜੇ ਵਿੱਚ ਪ੍ਰਾਪਤ ਕੀਤਾ ਗਿਆ ਅਤੇ ਲਾਪਾ ਸਕੀਮ ਅਧੀਨ ਸਵਾਮੀ ਗੰਗਾ ਨੰਦ ਭੂਰੀ ਵਾਲੇ ਫਾਉਂਡੇਸ਼ਨ ਧਾਮ ਭੇਜਣ ਦੀ ਪ੍ਰਕਿਰਿਆ ਪੂਰੀ ਕੀਤੀ।
ਉਨ੍ਹਾਂ ਨੇ ਦੱਸਿਆ ਕਿ ਰੈਡ ਕਰਾਸ ਸੁਸਾਇਟੀ ਦੀ ਸਹਾਇਤਾ ਨਾਲ ਸ਼ੁਰੂ ਇਸ ਨਿਵੇਕਲੀ ਪਹਿਲ ਦੀ ਤਾਰੀਫ ਕਰਦੇ ਕਿਹਾ ਕਿ ਇਹ 161 ਮਾਸੂਮ ਜਿੰਦਾ ਨੂੰ ਬਚਾਉਣ ਵਾਲਾ ਪੰਘੂੜਾ ਜਿੱਥੇ ਮੁਬਾਰਕਵਾਦ ਦਾ ਹੱਕਦਾਰ ਹੈ, ਉਥੇ ਪੰਘੂੜੇ ਵਿਚ ਹੁਣ ਤੱਕ ਆਏ ਬੱਚਿਆਂ ਵਿਚੋਂ ਵੱਡੀ ਗਿਣਤੀ ਲੜਕੀਆਂ ਦੀ ਹੀ ਮਿਲਣਾ ਸਮਾਜ ਲਈ ਇਕ ਗੰਭੀਰਤਾ ਦਾ ਮਸਲਾ ਹੈ।ਦੱਸਣਯੋਗ ਹੈ ਕਿ ਪੰਘੂੜੇ ਵਿਚ ਆਏ ਬੱਚੇ ਦੀ ਜਾਣਕਾਰੀ ਪੰਘੂੜੇ ਹੇਠ ਲੱਗੀ ਘੰਟੀ ਤੋਂ ਰੈਡ ਕਰਾਸ ਕਰਮਚਾਰੀਆਂ ਨੂੰ ਮਿਲ ਜਾਂਦੀ ਹੈ ਅਤੇ ਉਹ ਤਰੁੰਤ ਬੱਚੇ ਨੂੰ ਨੇੜੇ ਸਥਿਤ ਪਾਰਵਤੀ ਦੇਵੀ ਹਸਪਤਾਲ ਤੋਂ ਮੈਡੀਕਲ ਸਹਾਇਤਾ ਦਿਵਾ ਦਿੰਦੇ ਹਨ।ਇਸ ਮਗਰੋਂ ਸੁਰੱਖਿਅਤ ਪਾਲਣ ਪੋਸ਼ਣ ਅਤੇ ਚੰਗੇ ਭਵਿੱਖ ਦੀ ਆਸ ਵਿਚ ਸਰਕਾਰ ਵੱਲੋਂ ਘੋਸ਼ਿਤ ਕੀਤੀਆਂ ਸੰਸਥਾਵਾਂ ਲੀਗਲ ਅਡਾਪਸ਼ਨ ਐਡ ਪਲੇਸਮੈਂਟ ਏਜੰਸੀ ਵਿਚ ਬੱਚੇ ਦੀ ਪ੍ਰਵਰਿਸ਼ ਕਰਕੇ ਤਬਦੀਲ ਕਰ ਦਿੱਤਾ ਜਾਂਦਾ ਹੈ, ਜਿਥੋਂ ਲੋੜਵੰਦ ਪਰਿਵਾਰ ਬੱਚੇ ਨੂੰ ਗੋਦ ਲੈ ਲੈਂਦੇ ਹਨ। ਹੁਣ ਤੱਕ ਪੰਘੂੜਾ ਸਕੀਮ ਤਹਿਤ ਇਸ ਬੱਚੀ ਦੇ ਆਉਣ ਨਾਲ ਕੁੱਲ ਬੱਚਿਆਂ ਦੀ ਗਿਣਤੀ 161 ਹੋ ਗਈ ਹੈ, ਜਿਨ੍ਹਾਂ ਵਿਚ 137 ਲੜਕੀਆਂ ਅਤੇ 24 ਲੜਕੇ ਸ਼ਾਮਿਲ ਹਨ।ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਬੱਚਾ ਗੋਦ ਲੈਣਾ ਚਾਹੁੰਦਾ ਹੋਵੇ ਤਾਂ ਉਹ ਆਨ ਲਾਈਨ ਵੈਬਸਾਈਟ ਰਾਹੀਂ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ। 

Check Also

ਸਿਹਤ ਵਿਭਾਗ ਵੱਲੋਂ ਕੋਟਪਾ ਐਕਟ ਤਹਿਤ 15 ਦੁਕਾਨਦਾਰਾਂ ਦੇ ਕੱਟੇ ਚਲਾਨ

ਅੰਮ੍ਰਿਤਸਰ, 28 ਜੁਲਾਈ ( ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਵੱਲੋਂ …

Leave a Reply