ਅੰਮ੍ਰਿਤਸਰ, 14 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸੀ.ਜੇ.ਐਮ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮਿ੍ਤਸਰ ਸੁਮਿਤ ਮੱਕੜ ਵਲੋਂ
ਮੈਂਟਲੀ ਰਿਟਾਰਡਿਡ ਹੋਮ, ਮਜੀਠਾ ਰੋਡ ਵਿਖੇ ਪੈਰਾ ਲੀਗਲ ਵਲੰਟੀਅਰਾਂ ਦੀ ਮਦਦ ਨਾਲ ਮੈਂਟਲੀ ਰਿਟਾਰਡਡ ਹੋਮ ਵਿੱਚ ਰਹਿ ਰਹੇ ਮੰਦਬੁੱਧੀ ਬੱਚਿਆਂ ਨਾਲ ਸੁਤੰਤਰਤਾ ਦਿਵਸ ਮਨਾਇਆ ਗਿਆ। ਸੁਤੰਤਰਤਾ ਦਿਵਸ ਨੂੰ ਮੁੱਖ ਰੱਖਦੇ ਹੋਏ ਪੈਰਾ ਲੀਗਲ ਵਲੰਟੀਅਰਾਂ ਵੱਲੋਂ ਬੱਚਿਆਂ ਨੂੰ ਤਿਰੰਗੇ ਦਿੱਤੇ ਗਏ।ਬੱਚਿਆਂ ਵਲੋਂ ਦੇਸ਼ ਭਗਤੀ ਦੇ ਗੀਤ ਵੀ ਸੁਣਾਏੇ ਗਏ।ਮੈਂਟਲੀ ਰਿਟਾਰਡਿਡ ਹੋਮ ਵਿੱਚ ਰਹਿ ਰਹੇ ਬੱਚਿਆਂ ਵਲੋਂ ਸੁਤੰਤਰਤਾ ਦਿਵਸ ਮੌਕੇ ਡਰਾਇੰਗ ਨਾਲ ਕੁੱਝ ਚਾਰਟ ਅਤੇ ਤਿਰੰਗੇ ਬਣਾਏ ਗਏ।ਜਿਸ ਦੀ ਸੁਮਿਤ ਮੱਕੜ ਵਲੋਂ ਸ਼ਲਾਘਾ ਕੀਤੀ ਗਈ। ਇਸ ਮੌਕੇ ਨਰਿੰਦਰਜੀਤ ਸਿੰਘ ਪਨੂੰ ਸਮਾਜ ਭਲਾਈ ਅਫਸਰ, ਮੈਡਮ ਕਿਰਤਪ੍ਰੀਤ ਕੌਰ, ਆਸ਼ਾ ਰਾਣੀ ਅਤੇ ਮਨਪ੍ਰੀਤ ਕੌਰ ਸਾਰੇ ਸੁਪਰਡੈਂਟ ਹਾਜ਼ਰ ਸਨ।
Check Also
ਸਿਹਤ ਵਿਭਾਗ ਵੱਲੋਂ ਕੋਟਪਾ ਐਕਟ ਤਹਿਤ 15 ਦੁਕਾਨਦਾਰਾਂ ਦੇ ਕੱਟੇ ਚਲਾਨ
ਅੰਮ੍ਰਿਤਸਰ, 28 ਜੁਲਾਈ ( ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਵੱਲੋਂ …
Punjab Post Daily Online Newspaper & Print Media