ਅੰਮ੍ਰਿਤਸਰ, 16 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਅਟਲ ਬਿਹਾਰੀ
ਵਾਜਪਾਈ ਦੇ ਅਕਾਲ ਚਲਾਣੇ ’ਤੇ ਅਫਸੋਸ ਪ੍ਰਗਟ ਕੀਤਾ ਹੈ।ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਵਾਜਪਾਈ ਇੱਕ ਦੂਰ ਅੰਦੇਸ਼ ਅਤੇ ਜ਼ਮੀਨ ਨਾਲ ਜੁੜੇ ਹੋਏ ਨੇਤਾ ਸਨ ਅਤੇ ਉਨ੍ਹਾਂ ਨੇ ਦੇਸ਼ ਦੀ ਤਰੱਕੀ ਲਈ ਵੱਡਾ ਯੋਗਦਾਨ ਪਾਇਆ।ਉਨ੍ਹਾਂ ਦੀ ਸ਼ਖ਼ਸੀਅਤ ਸਹਿਜ਼, ਸੰਜ਼ਮ, ਹਲੀਮੀ ਅਤੇ ਨਿਮਰਤਾ ਭਰਪੂਰ ਸੀ ਅਤੇ ਉਹ ਹਰ ਮਾਮਲੇ ’ਤੇ ਧੀਰਜ ਤੇ ਠਰੰਮੇ ਤੋਂ ਕੰਮ ਲੈਂਦੇ ਸਨ। ਉਨਾਂ ਕਿਹਾ ਕਿ ਸ੍ਰੀ ਵਾਜਪਾਈ ਨੇ ਸਾਰਾ ਜੀਵਨ ਦੇਸ਼ ਨੂੰ ਸਪਰਪਿਤ ਕੀਤਾ ਅਤੇ ਨਿੱਜੀ ਹਿੱਤਾਂ ਤੋਂ ਉਪਰ ਉਠ ਕੇ ਦੇਸ਼ ਦੀ ਸੇਵਾ ਕੀਤੀ।ਅਜਿਹੇ ਲੋਕ ਨੇਤਾ ਦਾ ਸੰਸਾਰ ਤੋਂ ਤੁਰ ਜਾਣਾ ਦੇਸ਼ ਲਈ ਵੱਡਾ ਘਾਟਾ ਹੈ, ਜੋ ਕਦੇ ਵੀ ਪੂਰਾ ਨਹੀਂ ਹੋ ਸਕਦਾ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media