Thursday, July 30, 2026

ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਦਿਹਾੜਾ ਅੱਜ

Madan Lal Dhingra Smadhਅੰਮ੍ਰਿਤਸਰ, 16 ਅਗਸਤ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਪੰਜਾਬ ਸਰਕਾਰ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 17 ਅਗਸਤ ਨੂੰ ਸ਼ਹੀਦ ਮਦਨ ਲਾਲ ਢੀਂਗਰਾ ਜੀ ਦਾ ਸ਼ਹੀਦੀ ਦਿਹਾੜਾ ਸੰਤ ਸਿੰਘ ਸੁੱਖਾ ਸਿੰਘ ਮਾਡਰਨ ਹਾਈ ਸਕੂਲ ਵਿਖੇ ਸ਼ਰਧਾ ਨਾਲ ਮਨਾਇਆ ਜਾਵੇਗਾ।
     ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸ਼ਹੀਦੀ ਸਮਾਗਮ ਵਿੱਚ ਮੁੱਖ ਮਹਿਮਾਨ ਦੇ ਵਜੋਂ ਨਵਜੋਤ ਸਿੰਘ ਸਿੱਧੂ ਸਥਾਨਕ ਸਰਕਾਰਾਂ ਬਾਰੇ ਮੰਤਰੀ ਪੰਜਾਬ ਸ਼ਿਰਕਤ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਮੌਕੇ ਸ਼ਹੀਦ ਦੀ ਜੀਵਨੀ ਤੇ ਅਧਾਰਤ ਨਾਟਕ ਦਾ ਮੰਚਨ ਵੀ ਕੀਤਾ ਜਾਵੇਗਾ ਅਤੇ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ ਨੂੰ ਸਨਮਾਨਤ ਵੀ ਕੀਤਾ ਜਾਵੇਗਾ।ਸੰਘਾ ਨੇ ਕਿਹਾ ਕਿ ਅਤੇ ਇਸ ਸਬੰਧੀ ਜਿਲ੍ਹਾ ਪ੍ਰਸਾਸ਼ਨ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
 

Check Also

ਪੀ.ਐਸ.ਟੀ.ਸੀ ਪੋਰਟਲ ‘ਤੇ ਲੰਬਿਤ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇ ਨਿਪਟਾਰਾ- ਅਨਿਲ ਠਾਕੁਰ

ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ) –  ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਅਤੇ ਆਮ …

Leave a Reply