ਅੰਮ੍ਰਿਤਸਰ, 17 ਅਗਸਤ (ਪੰਜਾਬ ਪੋਸਟ- ਮਨਜੀਤ ਸਿੰਘ) – 26 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਲੱਗਣ ਵਾਲੇ ਰੱਖੜ ਪੁੰਨਿਆ ਦੇ ਮੇਲੇ ਪਹੁੰਚਣ ਵਾਲੀ ਸੰਗਤ ਦੀ ਸਹੂਲਤ ਲਈ ਕੀਤੇ ਜਾਣ ਵਾਲੇ ਜ਼ਰਰੂੀ ਪ੍ਰਬੰਧਾਂ ਬਾਰੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਵਲੋਂ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।ਇਸ ਮੌਕੇ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰਾ ਵੀ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਸੰਗਤ ਵਾਸਤੇ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਵੇਰਵਾ ਡਿਪਟੀ ਕਮਿਸ਼ਨਰ ਨਾਲ ਸਾਂਝਾ ਕੀਤਾ।ਸੰਘਾ ਨੇ ਇਸ ਮੌਕੇ ਸੰਗਤ ਦੀ ਸਹੂਲਤ ਲਈ ਬਾਬਾ ਬਕਾਲਾ ਸਾਹਿਬ ਨੂੰ ਆਉਣ ਵਾਲੀਆਂ ਸਾਰੀਆਂ ਲਿੰਕ ਸੜਕਾਂ ਦੀ ਮੁਰੰਮਤ ਕਰਨ ਅਤੇ ਸੜਕਾਂ ਦੁਆਲਾ ਉਘੀ ਘਾਹ-ਬੂਟੀ ਸਾਫ ਕਰਨ ਦੇ ਨਿਰਦੇਸ਼ ਦਿੰਦੇ ਕਿਹਾ ਕਿ ਨਗਰ ਨੂੰ ਆਉਣ ਵਾਲੀ ਹਰੇਕ ਸੜਕ ’ਤੇ ਖੁੱਲਾ ਥਾਂ ਵੇਖ ਕੇ ਸੰਗਤ ਦੇ ਵਾਹਨਾਂ ਵਾਸਤੇ ਪਾਰਕਿੰਗ ਬਣਾਈਆਂ ਜਾਣ, ਤਾਂ ਜੋ ਸੰਗਤ ਨੂੰ ਮੇਲੇ ਵਿਚ ਆਉਣ ਲਈ ਕੋਈ ਮੁਸ਼ਿਕਲ ਨਾ ਆਵੇ।
ਸੰਘਾ ਨੇ ਇਸ ਤੋਂ ਇਲਾਵਾ ਨਗਰ ਦੀਆਂ ਸਟਰੀਟ ਲਾਇਟਾਂ, ਪੀਣ ਵਾਲੇ ਪਾਣੀ, ਡਾਕਟਰੀ ਸਹੂਲਤਾਂ ਬਾਰੇ ਵੀ ਵਿਚਾਰ-ਚਰਚਾ ਕੀਤੀ ਅਤੇ ਸਾਰੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮੇਲੇ ਵਿਚ ਆਉਣ ਵਾਲੀ ਵੱਡੀ ਗਿਣਤੀ ਸੰਗਤ ਨੂੰ ਧਿਆਨ ਵਿਚ ਰੱਖਦੇ ਹੋਏ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਉਣ।
ਸੰਘਾ ਨੇ ਪੁਲਿਸ ਅਧਿਕਾਰੀਆਂ ਨਾਲ ਸੁਰੱਖਿਆ ਪ੍ਰਬੰਧਾਂ ਅਤੇ ਮੇਲੇ ਲਈ ਕੀਤੇ ਜਾਣ ਵਾਲੇ ਬਦਲਵੇਂ ਰੂਟਾਂ ਬਾਰੇ ਵੀ ਵਿਚਾਰ-ਚਰਚਾ ਕੀਤੀ, ਤਾਂ ਜੋ ਬਟਾਲਾ-ਬਿਆਸ ਮੁੱਖ ਸੜਕ ’ਤੇ ਆਉਣ-ਜਾਣ ਵਾਲੇ ਆਮ ਲੋਕਾਂ ਨੂੰ ਮੇਲੇ ਕਾਰਨ ਕੋਈ ਮੁਸ਼ਿਕਲ ਨਾ ਆਵੇ।ਸੰਘਾ ਨੇ ਮੇਲੇ ਮੌਕੇ ਨਿੰਰਤਰ ਬਿਜਲੀ ਸਪਲਾਈ ਯਕੀਨੀ ਬਨਾਉਣ ਦੇ ਹੁਕਮ ਦਿੱਤੇ ਅਤੇ ਇਸ ਵਾਸਤੇ ਹੁਣ ਤੋਂ ਹੀ ਪ੍ਰਬੰਧ ਕਰਨ ਦੀ ਹਦਾਇਤ ਕੀਤੀ।ਉਨਾਂ ਸਿਵਲ ਸਰਜਨ ਨੂੰ ਵੀ ਕਿਹਾ ਕਿ ਉਹ ਇੰਨਾਂ ਦਿਨਾਂ ਦੌਰਾਨ ਬਾਬਾ ਬਕਾਲਾ ਸਾਹਿਬ ਹਸਪਤਾਲ ਵਿਖੇ ਵਾਧੂ ਡਾਕਟਰ ਤੇ ਹੋਰ ਅਮਲਾ ਡਿਊਟੀ ’ਤੇ ਲਗਾਉਣ, ਤਾਂ ਜੋ ਸੰਗਤ ਨੂੰ ਡਾਕਟਰੀ ਸਹੂਲਤ ਵਿਚ ਕੋਈ ਦਿੱਕਤ ਨਾ ਆਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਵਿੰਦਰ ਸਿੰਘ, ਐਸ.ਡੀ.ਐਮ ਵਿਕਾਸ ਹੀਰਾ, ਐਸ.ਡੀ.ਐਮ ਬਾਬਾ ਬਕਾਲਾ ਸਾਹਿਬ ਦੀਪਕ, ਸਹਾਇਕ ਕਮਿਸ਼ਨਰ ਸ਼ਿਵਰਾਜ ਸਿੰਘ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ ‘ਟੌਪਰਾਂ ਦਾ ਅਸਲ ਰਾਜ਼’ ਵਿਸ਼ੇ ’ਤੇ ਸੈਮੀਨਾਰ
ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਣਜ ਅਤੇ ਵਪਾਰ ਪ੍ਰਸ਼ਾਸਨ ਵਿਭਾਗ ਵੱਲੋਂ …
Punjab Post Daily Online Newspaper & Print Media