ਅੰਮ੍ਰਿਤਸਰ, 17 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਕੇਰਲਾ ਵਿਚ ਹੜ੍ਹ ਵਾਲੀ ਸਥਿਤੀ ਕਾਰਨ ਹੋਏ ਜਾਨੀ ਅਤੇ ਮਾਲੀ ਨੁਕਸਾਨ ’ਤੇ ਹਮਦਰਦੀ ਪ੍ਰਗਟ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਸ਼੍ਰੋਮਣੀ ਕਮੇਟੀ ਪ੍ਰਭਾਵਤਾਂ ਦੇ ਨਾਲ ਹੈ।ਉਨ੍ਹਾਂ ਕਿਹਾ ਕਿ ਹੜ੍ਹ ਪੀੜਤਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਹਰ ਸੰਭਵ ਮੱਦਦ ਕੀਤੀ ਜਾਵੇਗੀ।ਲੌਂਗੋਵਾਲ ਨੇ ਅਖਿਆ ਕਿ ਸਿੱਖ ਕੌਮ ਹਮੇਸ਼ਾਂ ਹੀ ਕੁਦਰਤੀ ਆਫਤਾਂ ਸਮੇਂ ਪੀੜਤਾਂ ਦੀ ਮੱਦਦ ਲਈ ਮੋਹਰੀ ਰਹੀ ਹੈ ਅਤੇ ਕੇਰਲਾ ਵਿਚ ਆਈ ਇਸ ਕੁਦਰਤੀ ਆਫਤ ਸਮੇਂ ਵੀ ਹਮਦਰਦੀ ਭਰੀ ਭਾਵਨਾ ਰੱਖਦੀ ਹੈ।ਉਨ੍ਹਾਂ ਕਿਹਾ ਕਿ ਇਸ ਸਬੰਧੀ ਜੋ ਵੀ ਲੋੜ ਸਮਝੀ ਜਾਵੇਗੀ ਉਸ ਲਈ ਸਹਾਇਤਾ ਦੇਣ ਲਈ ਕਾਰਜ ਕੀਤੇ ਜਾਣਗੇ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media