Monday, December 23, 2024

ਬੀ.ਐਸ.ਸੀ (ਐਗਰੀਕਲਚਰ) ਦੇ ਨਤੀਜੇ ਸ਼ਾਨਦਾਰ

ਬਠਿੰਡਾ, 20 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) -ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਬੀ.ਐਸ.ਸੀ. (ਐਗਰੀਕਲਚਰ-4 ਸਾਲਾਂ) ਦੇ PPN2008201807ਪੰਜਵੇਂ ਸਮੈਸਟਰ ਅਤੇ ਬੀ.ਐਸ.ਸੀ (ਐਗਰੀਕਲਚਰ-6 ਸਾਲਾਂ) ਦੇ ਅੱਠਵੇਂ ਸਮੈਸਟਰ ਦੇ ਨਤੀਜਿਆਂ ਵਿੱਚ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ ਨੇ 80% ਤੋਂ ਵਧੇਰੇ ਅੰਕ ਹਾਸਲ ਕਰਕੇ ਕਾਲਜ ਦਾ ਨਾਂ ਰੋਸ਼ਨ ਕੀਤਾ ਹੈ। ਬੀ.ਐਸ.ਸੀ. (ਐਗਰੀਕਲਚਰ-4 ਸਾਲਾਂ) ਦੇ ਪੰਜਵੇਂ ਸਮੈਸਟਰ ਦੇ ਨਤੀਜਿਆਂ ਵਿੱਚ ਬਾਬਾ ਫ਼ਰੀਦ ਕਾਲਜ ਦੀ ਵਿਦਿਆਰਥਣ ਰਾਜਵਿੰਦਰ ਕੌਰ ਨੇ 88 ਫੀਸਦੀ ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਪਹਿਲਾ ਸਥਾਨ, ਰਸਨਦੀਪ  ਕੌਰ ਨੇ 87% ਅੰਕ ਪ੍ਰਾਪਤ ਕਰਕੇ ਕਾਲਜ ਵਿੱਚੋਂ ਦੂਜੀ ਪੁਜੀਸ਼ਨ ਹਾਸਲ ਕੀਤੀ ਹੈ ਜਦੋਂ ਕਿ ਰਮਨਦੀਪ ਸਿੰਘ ਤੇ ਪਵਨਦੀਪ ਕੌਰ ਨੇ 86% ਅੰਕ ਪ੍ਰਾਪਤ ਕਰਕੇ ਕਾਲਜ ਵਿੱਚੋਂ ਤੀਜੀ ਪੁਜੀਸ਼ਨ ਹਾਸਲ ਕੀਤੀ ਹੈ। ਇਹਨਾਂ ਤੋਂ ਇਲਾਵਾ ਅਮਰਜੀਤ ਸਿੰਘ ਅਤੇ ਸੁਖਦੀਪ ਸਿੰਘ ਨੇ 85% ਅੰਕਾਂ ਨਾਲ ਕਾਲਜ ਵਿੱਚੋਂ ਚੌਥੀ ਪੁਜੀਸ਼ਨ ਹਾਸਲ ਕੀਤੀ ਹੈ। ਇਸ ਨਤੀਜੇ ਅਨੁਸਾਰ 6 ਵਿਦਿਆਰਥੀਆਂ ਨੇ 85% ਤੋਂ ਵੱਧ, 22 ਵਿਦਿਆਰਥੀਆਂ ਨੇ 80% ਤੋਂ ਵੱਧ, 73 ਵਿਦਿਆਰਥੀਆਂ ਨੇ 75% ਤੋਂ  ਵੱਧ ਅਤੇ 128 ਵਿਦਿਆਰਥੀਆਂ ਨੇ 70% ਤੋਂ  ਵੱਧ ਅੰਕ ਪ੍ਰਾਪਤ ਕੀਤੇ ਹਨ ।  
ਇਸੇ ਤਰ੍ਹਾ ਬੀ.ਐਸ.ਸੀ. (ਐਗਰੀਕਲਚਰ-6 ਸਾਲਾਂ) ਦੇ ਅਠਵੇਂ ਸਮੈਸਟਰ ਦੇ ਨਤੀਜਿਆਂ ਵਿੱਚ ਵੀ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਨਤੀਜੇ ਹਾਸਲ ਕੀਤੇ ਹਨ। ਬੀ.ਐਸ.ਸੀ. (ਐਗਰੀਕਲਚਰ) ਅੱਠਵਾਂ ਸਮੈਸਟਰ ਦੀ ਵਿਦਿਆਰਥਣ ਸਿਮਰਨ ਕੌਰ ਨੇ 86% ਅੰਕਾਂ ਨਾਲ ਕਾਲਜ ਵਿੱਚੋਂ ਪਹਿਲੀ ਪੁਜੀਸ਼ਨ, ਤਰਨਜੋਤ ਕੌਰ ਨੇ 84% ਅੰਕ ਪ੍ਰਾਪਤ ਕਰਕੇ ਕਾਲਜ ਵਿੱਚੋਂ ਦੂਜੀ ਪੁਜੀਸ਼ਨ ਅਤੇ ਮੋਹਿਤ ਗੋਇਲ ਨੇ 83% ਅੰਕ ਪ੍ਰਾਪਤ ਕਰਕੇ ਕਾਲਜ ਵਿੱਚੋਂ ਤੀਜੀ ਪੁਜੀਸ਼ਨ ਹਾਸਲ ਕੀਤੀ ਹੈ। ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਇਹਨਾਂ ਸ਼ਾਨਦਾਰ ਨਤੀਜਿਆ ਦਾ ਸਿਹਰਾ ਬਾਬਾ ਫ਼ਰੀਦ ਕਾਲਜ ਦੇ ਮਿਹਨਤੀ ਅਤੇ ਯੋਗ ਸਟਾਫ ਸਿਰ ਬੰਨਦਿਆਂ ਕਿਹਾ ਕਿ ਤਜ਼ਰਬੇਕਾਰ ਅਧਿਆਪਕਾਂ ਦੀ ਯੋਗ ਅਗਵਾਈ ਅਤੇ ਵਿਦਿਆਰਥੀਆਂ ਦੀ ਸਖਤ ਮਿਹਨਤ ਕਰਕੇ ਅਜਿਹੇ ਚੰਗੇ ਨਤੀਜੇ ਪ੍ਰਾਪਤ ਹੋਏ ਹਨ। ਉਨ੍ਹਾਂ ਨੇ ਕਿਹਾ ਕਿ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਲਾਇਵ ਪ੍ਰੋਜੇਕਟਾਂ, ਸਿੱਖਿਆ ਸ਼ਾਸਤਰੀਆਂ/ਵਿਸ਼ਾ ਮਾਹਿਰਾਂ ਅਤੇ ਹੋਰ ਵਿਦਵਾਨਾਂ ਦੇ ਵਿਸਥਾਰ ਭਾਸ਼ਣ, ਸੈਮੀਨਾਰ ਆਦਿ ਸਮੇਂ-ਸਮੇਂ ਤੇ ਆਯੋਜਿਤ ਹੁੰਦੇ ਰਹਿੰਦੇ ਹਨ । ਉਹਨਾਂ ਨੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੰੂ ਇਹਨਾਂ ਸ਼ਾਨਦਾਰ ਨਤੀਜਿਆਂ ਲਈ ਵਧਾਈ ਦਿੱਤੀ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply