Tuesday, July 28, 2026

ਜਿਲ੍ਹਾ ਵਾਸੀਆਂ ਨੂੰ ਆਪਸੀ ਸਦਭਾਵਨਾ ਬਣਾਏ ਰੱਖਣ ਦਾ ਦਿੱਤਾ ਸੰਦੇਸ਼

ਬਠਿੰਡਾ, 20 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦਾ ਜਨਮ ਦਿਨ ਸਦਭਾਵਨਾ ਦਿਵਸ ਵਜੋਂ ਜ਼ਿਲ੍ਹਾ ਪ੍ਰਬੰਧਕੀ PPN2008201809ਕੰਪਲੈਕਸ ਬਠਿੰਡਾ ਵਿਖੇ ਮਨਾਇਆ ਗਿਆ।ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਬਠਿੰਡਾ ਸੁਖਪ੍ਰੀਤ ਸਿੰਘ ਸਿੱਧੁ ਦੀ ਅਗਵਾਈ ਵਿਚ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਪ੍ਰਤਿਗਿਆ ਕੀਤੀ ਕਿ ਉਹ ਆਪਸੀ ਸਦਭਾਵਨਾ ਬਣਾਈ ਰੱਖਣਗੇ ਅਤੇ ਦੇਸ਼ ਵਿਚ ਅਮਨ ਸਾਂਤੀ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਲਈ ਇੱਕਜੁੱਟ ਹੋ ਕੇ ਕੰਮ ਕਰਨਗੇ।ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਡਾ ਮੁਲਕ ਬਹੁਤ ਸਾਰੇ ਧਰਮਾਂ, ਫਿਰਕਿਆਂ, ਬੋਲੀਆਂ ਵਾਲਾ ਦੇਸ਼ ਹੈ ਪਰ ਇਹੀ ਅਨੇਕਤਾ ਇਸ ਦੇਸ਼ ਦੀ ਏਕਤਾ ਦਾ ਅਧਾਰ ਸੰਤਭ ਹੈ।ਉਨ੍ਹਾਂ ਨੇ ਕਿਹਾ ਕਿ ਅਸੀਂ ਸਾਰੇ ਵਖਰੇਵੇਂ ਭੁੱਲ ਕੇ ਸਭ ਤੋਂ ਪਹਿਲਾਂ ਭਾਰਤੀ ਹਾਂ।ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜਰ ਸਨ।

Check Also

ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …

Leave a Reply