ਬਠਿੰਡਾ, 20 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਨਗਰ ਨਿਗਮ ਬਠਿੰਡਾ ਹਾਊਸ ਤੇ ਕਾਬਜ਼ ਅਕਾਲੀ ਭਾਜਪਾ ਗਠਬੰਧਨ ਦੇ ਮੇਅਰ ਬਲਵੰਤ ਰਾਏ
ਨਾਥ ਦੀ ਅਗਵਾਈ ਵਿੱਚ ਅਕਾਲੀ ਭਾਜਪਾ ਗਠਬੰਧਨ ਦੇ ਕੌਂਸਲਰਾਂ ਵਲੋਂ ਨਗਰ ਨਿਗਮ ਵਿੱਚ ਹੀ ਰੋਸ ਧਰਨਾ ਲਾਇਆ ਗਿਆ।ਜਿਸ ਵਿੱਚ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਹੋ ਕੇ ਧਰਨੇ ’ਚ ਬੈਠੇ ਅਤੇ ਦੋਸ਼ ਲਾਇਆ ਕਿ ਕੈਪਟਨ ਸਰਕਾਰ ਸਾਜਿਸ਼ ਤਹਿਤ ਨਗਰ ਨਿਗਮ ਬਠਿੰਡਾ ਦੇ ਬਣਦੇ ਫੰਡ ਜਾਰੀ ਨਹੀਂ ਕਰ ਰਹੀ।ਜਿਸ ਕਰਕੇ ਸ਼ਹਿਰ ਦੇ ਵਿਕਾਸ ਦੇ ਚੱਲ ਰਹੇ ਕੰਮ ਪ੍ਰਭਾਵਿਤ ਹੋ ਰਹੇ ਹਨ। ਉਹਨਾਂ ਸ਼ਹਿਰ ਦੇ ਵਿਧਾਇਕ ਅਤੇ ਪੰਜਾਬ ਦੇ ਖਜਾਨਾ ਮੰਤਰੀ ਮਨਪ੍ਰੀਤ ਬਾਦਲ ’ਤੇ ਸ਼ਹਿਰ ਦੀਆਂ ਮੁੱਖ ਸਮੱਸਿਆਵਾਂ ਪ੍ਰਤੀ ਨਜਰਅੰਦਾਜੀ ਕਰਨ ਦਾ ਦੋਸ਼ ਲਾਉਂਦਿਆਂ ਲਾਟਰੀ ਸਮੇਤ ਵੱਖ ਵੱਖ ਥਾਵਾਂ ਤੋਂ ਗੁੰਡਾ ਟੈਕਸ ਵਸੂਲਣ ਦੇ ਵੀ ਦੋਸ਼ ਲਾਏ ਅਤੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਸਮਾਂ ਰਹਿੰਦੇ ਨਗਰ ਨਿਗਮ ਬਠਿੰਡਾ ਦੇ ਬਣਦੇ ਫੰਡ ਜਾਰੀ ਨਾ ਕੀਤੇ ਤਾਂ ਉਹ ਖਜਾਨਾ ਮੰਤਰੀ ਦਾ ਘਿਰਾਓ ਕਰਨ ਲਈ ਮਜਬੂਰ ਹੋਣਗੇ।ਮੇਅਰ ਬਲਵੰਤ ਰਾਏ ਨਾਥ ਨੇ ਦੱਸਿਆ ਕਿ ਸੀਵਰੇਜ ਦਾ ਪ੍ਰੋਜੈਕਟ ਤ੍ਰਿਵੇਣੀ ਕੰਪਨੀ ਨੂੰ ਦਿੱਤਾ ਗਿਆ ਸੀ, ਜਿਸ ਲਈ ਅਕਾਲੀ ਭਾਜਪਾ ਸਰਕਾਰ ਵੇਲੇ 74 ਕਰੋੜ ਰੁਪਏ ਜਾਰੀ ਹੋਏ।ਪਰ ਹੁਣ ਕੰਮ ਪੂਰਾ ਹੋਣ ਦੇ ਬਾਵਜੂਦ ਬਾਕੀ ਰਹਿੰਦੀ ਰਕਮ ਕੈਪਟਨ ਸਰਕਾਰ ਜਾਰੀ ਨਹੀਂ ਕਰ ਰਹੀ।ਇਸ ਧਰਨੇ ਵਿੱਚ ਭਾਜਪਾ ਦੇ ਸੀਨੀਅਰ ਡਿਪਟੀ ਮੇਅਰ ਤਰਸੇਮ ਗੋਇਲ ਅਤੇ ਡਿਪਟੀ ਮੇਅਰ ਗੁਰਿੰਦਰਪਾਲ ਕੌਰ ਮਾਂਗਟ ਨਜ਼ਰ ਨਾ ਆਏ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media