Tuesday, July 28, 2026

ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦਾ ਆਸਟ੍ਰੇਲੀਆ ਪੁੱਜਣ `ਤੇ ਪੰਜਾਬੀਆਂ ਭਰਵਾਂ ਸਵਾਗਤ

ਹਵਾਈ ਅੱਡਿਆਂ ਤੇ ਪ੍ਰਵਾਸੀਆਂ ਦੀ ਖੱਜਲ ਖੁਆਰੀ ਰੋਕਣ ਲਈ ਯਤਨ ਕਰਾਂਗੇ – ਔਜਲਾ
ਅੰਮ੍ਰਿਤਸਰ, 20 ਅਗਸਤ (ਪੰਜਾਬ ਪੋਸਟ ਬਿਊਰੋ) – ਸੰਸਦ ਵਿੱਚ ਪੰਜਾਬੀਆਂ ਮਸਲਿਆਂ ਨੂੰ ਪ੍ਰਮੁੱਖਤਾ ਨਾਲ ਉਠਾਉਣ ਵਾਲੇ ਅੰਮ੍ਰਿਤਸਰ ਤੋਂ ਕਾਂਗਰਸੀ ਮੈਂਬਰ PPN2008201812ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਦਾ ਅੱਜ ਆਸਟ੍ਰੇਲੀਆ ਦੇ ਸ਼ਹਿਰ ਮੈਲਬੋਰਨ ਪੁੱਜਣ `ਤੇ ਪੰਜਾਬੀ ਭਾਈਚਾਰੇ ਵਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ।ਇਥੇ ਜਿਕਰਯੋਗ ਹੈ ਕਿ ਸ. ਔਜਲਾ ਬੀਤੇ ਦਿਨ ਅੰਮ੍ਰਿਤਸਰ ਤੋਂ ਆਸਟ੍ਰੇਲੀਆ ਲਈ ਸ਼ੁਰੂ ਹੋਈ ਸਿੱਧੀ ਹਵਾਈ ਸੇਵਾ ਏਅਰ-ਏਸ਼ੀਆ ਦੀ ਫਲਾਈਟ ਰਾਹੀਂ ਮੈਲਬੌਰਨ ਪੁੱਜੇੇ ਸਨ, ਜਿਥੇ ਉਨ੍ਹਾਂ ਦਾ ਪੂਰਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ ਤੇ ਸਿੱਧੀ ਹਵਾਈ ਸੇਵਾ ਸ਼ੁਰੂ ਕਰਵਾਉਣ ਲਈ ਧੰਨਵਾਦ ਵੀ ਕੀਤਾ ਗਿਆ।
ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਤੋਂ ਆਸਟ੍ਰੇਲੀਆ ਲਈ ਸਿੱਧੀਆਂ ਉਡਾਨਾਂ ਸ਼ੁਰੂ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣ ਅਤੇ ਪ੍ਰਵਾਸੀ ਪੰਜਾਬੀਆਂ ਦੇ ਨਾਲ ਨਾਲ ਸਰਹੱਦੀ ਖੇਤਰ ਦੇ ਕਿਸਾਨਾਂ ਅਤੇ ਨੌਜੁਆਨਾਂ ਦੇ ਮਸਲਿਆਂ ਨੂੰ ਲੋਕ ਸਭਾ ਵਿੱਚ ਉਠਾਉਣ ਕਾਰਨ ਗੁਰਦੁਆਰਾ ਸਿੰਘ ਸਭਾ ਕਰੇਗੀਬਰਨ ਵਿਖੇ ਪੁੱਜਣ ਤੇ ਪ੍ਰਵਾਸੀ ਪੰਜਾਬੀਆਂ ਦੇ ਨਾਲ ਨਾਲ ਆਸਟ੍ਰੇਲੀਆਂ ਵਾਸੀਆਂ ਵਲੋਂ ਵਿਸੇਸ਼ ਤੌਰ `ਤੇ ਸਨਮਾਨਿਤ ਕੀਤਾ ਗਿਆ। ਇਸ ਸਮੇਂ ਵੱਡੀ ਗਿਣਤੀ ਵਿੱਚ ਹਾਜਰ ਪ੍ਰਵਾਸੀ ਪੰਜਾਬੀਆਂ ਨੂੰ ਸੰਬੋਧਨ ਵਿਸਵਾਸ਼ ਦਿਵਾਇਆ ਕਿ ਉਹ ਕਾਨਵੈਂਟ ਸਕੂਲਾਂ ਵਿੱਚ ਪੰਜਾਬੀ ਬੋਲਣ `ਤੇ ਲਗਾਈ ਪਾਬੰਧੀ ਸੰਬੰਧੀ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਸਿੱਖਿਆ ਤੇ ਭਾਸ਼ਾ ਮੰਤਰੀ ਓਮ ਪ੍ਰਕਾਸ਼ ਸੋਨੀ ਦੇ ਧਿਆਨ ਵਿੱਚ ਲਿਆ ਕੇ ਇਸ ਸੰਬੰਧੀ ਉਚੇਚੇ ਤੌਰ ਤੇ ਕਾਰਵਾਈ ਅਮਲ ਵਿੱਚ ਲਿਆਉਣਗੇ।
ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਸਥਾਨ ਸ਼੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਸੰਬੰਧੀ ਬੋਲਦਿਆਂ ਔਜਲਾ ਨੇ ਕਿਹਾ ਕਿ ਉਨ੍ਹਾਂ ਵਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਜਿਵੇਂ ਭਾਰਤ ਸਰਕਾਰ ਵਲੋਂ ਅਜਾਦੀ ਤੋਂ ਬਾਅਦ ਹੁਸੈਨੀਵਾਲਾ ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੀ ਯਾਦਗਾਰ ਜੋ ਪਾਕਿਸਤਾਨੀ ਖੇਤਰ ਵਿੱਚ ਚਲੀ ਗਈ ਸੀ, ਲਈ ਪਾਕਿਸਤਾਨ ਨਾਲ ਕੀਤੇ ਸਮਝੌਤੇ ਤਹਿਤ ਭਾਰਤ ਵਿੱਚ ਸ਼ਾਮਿਲ ਕੀਤਾ ਗਿਆ ਸੀ, ਇਸੇ ਤਰਜ `ਤੇ ਭਾਰਤ ਸਰਕਾਰ ਵਲੋਂ ਨਵੀਂ ਬਣੀ ਪਾਕਿਸਤਾਨ ਸਰਕਾਰ ਨਾਲ ਗੱਲਬਾਤ ਕਰਕੇ ਸਿੱਖਾਂ ਦੇ ਤੀਰਥ ਅਸਥਾਨ ਸ੍ਰੀ ਕਰਤਾਰਪੁਰ ਸਾਹਿਬ ਨੂੰ ਭਾਰਤ ਵਿੱਚ ਸ਼ਾਮਿਲ ਕਰਨ ਲਈ ਜੰਗੀ ਪੱਧਰ `ਤੇ ਕੋਸ਼ਿਸਾਂ ਸ਼ੁਰੂ ਕੀਤੀਆਂ ਜਾਣ ਅਤੇ ਭਾਰਤੀ ਸਰਹੱਦ ਤੋਂ ਸਿਰਫ 7 ਕਿਲੋਮੀਟਰ ਦੂਰ ਕਰਤਾਰਪੁਰ ਸਾਹਿਬ ਨੂੰ ਭਾਰਤ ਵਿੱਚ ਸ਼ਾਮਿਲ ਕਰਨ ਲਈ ਸਰਕਾਰ ਵਟਾਂਦਰੇ ਤਹਿਤ ਹੋਰ ਜਮੀਨ ਦੇ ਕੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦਾ ਅਨਮੋਲ ਤੋਹਫਾ ਦੇਵੇ।
ਔਜਲਾ ਨੇ ਕਿਹਾ ਕਿ ਅਜਾਦੀ ਤੋਂ ਬਾਅਦ ਪਾਕਿਸਤਾਨ ਅਤੇ ਬੰਗਲਾ ਦੇਸ਼ ਨਾਲ ਅਜਿਹੇ ਕਈ ਸਮਝੌਤੇ ਭਾਰਤ ਸਰਕਾਰ ਵਲੋਂ ਕੀਤੇ ਗਏ ਹਨ।ਉਨ੍ਹਾਂ ਆਸ ਪ੍ਰਗਟਾਈ ਕਿ ਉਨ੍ਹਾਂ ਅਤੇ ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਕੀਤੀ ਜਾ ਰਹੀ ਪਹਿਲਕਦਮੀ ਸਦਕਾ ਪੰਜਾਬੀਆਂ ਖਾਸ ਕਰਕੇ ਸਿੱਖਾਂ ਨੂੰ ਇਸ ਸਬੰਧੀ ਜਲਦੀ ਹੀ ਕੋਈ ਚੰਗੀ ਖਬਰ ਮਿਲਣ ਦੀ ੳੇੁਮੀਦ ਹੈ।ਔਜਲਾ ਵਲੋਂ ਭਿਆਨਕ ਹੜਾਂ ਦੀ ਲਪੇਟ ਵਿੱਚ ਆਏ ਕੇਰਲਾ ਵਾਸੀਆਂ ਲਈ ਪੰਜਾਬੀ ਭਾਈਚਾਰੇ ਵਲੋਂ ਰਾਹਤ ਫੰਡ ਇਕੱਠਾ ਕਰਕੇ ਆਸਟ੍ਰੇਲੀਆ ਰਹਿੰਦੇ ਕੇਰਲਾ ਵਾਸੀਆਂ ਨੂੰ ਸੌਂਪਿਆ ਅਤੇ ਕੇਰਲਾ ਵਾਸੀਆਂ ਲਈ ਅਰਦਾਸ ਵੀ ਕੀਤੀ। ਇਸੇ ਸਮੇਂ ਔਜਲਾ ਨੂੰ ਆਸਟ੍ਰੇਲੀਆ ਦੇ ਮੈਂਬਰ ਪਾਰਲੀਮੈਂਟ ਸ਼੍ਰੀ ਕ੍ਰੇਗ ਅਤੇ ਐਮ.ਐਲ.ਸੀ ਇੰਗ੍ਹਾ ਪਿਊਲਿਚ ਵਲੋਂ ਵਿਕਟੋਰੀਆ ਪਾਰਲੀਮੈਂਟ ਦਾ ਦੌਰਾ ਕਰਵਾਇਆ ਗਿਆ।ਇਸ ਤੋਂ ਇਲਾਵਾ. ਔਜਲਾ ਵਲੋਂ ਮਾਝਾ ਯੂਥ ਵਲੋਂ ਕਰਵਾਏ ਦੋ ਵੱਖ-ਵੱਖ ਸਮਾਗਮਾਂ ਵਿੱਚ ਵੀ ਹਾਜਰੀ ਭਰੀ ਜਿਥੇ ਉਨ੍ਹਾਂ ਨੂੰ ਪ੍ਰਵਾਸੀ ਪੰਜਾਬੀਆਂ ਦੀ ਚਿਰੋਕਣੀ ਮੰਗ ਅੰਮ੍ਰਿਤਸਰ-ਮੈਲਬੋਰਨ ਸਿੱਧੀ ਹਵਾਈ ਸੇਵਾ ਸ਼ੁਰੂ ਕਰਵਾਉਣ ਲਈ ਵਿਸੇਸ਼ ਤੌਰ `ਤੇ ਸਨਮਾਨਿਤ ਕੀਤਾ ਗਿਆ।ਔਜਲਾ ਆਉਂਦੇ ਦਿਨਾਂ ਵਿੱਚ ਸਿਡਨੀ, ਪਰਥ, ਬ੍ਰਿਸਬੇਨ ਅਤੇ ਐਡੀਲੇਡ ਦਾ ਵੀ ਦੌਰਾ ਕਰਨਗੇ।
ਇਸ ਸਮੇਂ ਗੁਰਦੁਆਰਾ ਕਮੇਟੀ ਤੋਂ ਇਲਾਵਾ ਫੁਲਵਿੰਦਰਜੀਤ ਗਰੇਵਾਲ, ਇੰਡੀਅਨ ਓਵਰਸੀਜ਼ ਕਾਂਗਰਸ ਪ੍ਰਧਾਨ ਮਨੋਜ ਸੇਰੋਅਨ, ਸੁਖਬੀਰ ਸਿੰਘ ਸੰਧੂ, ਗੁਰਿਦਰ ਸਿੰਘ ਭੁੱਲਰ, ਨਿਰਲੇਪ ਅਜਨਾਲਾ, ਸਰਤਾਜ਼ ਸਿੰਘ ਧੌਲ, ਸ਼ੈਲੀ ਸੰਧੂ, ਰਮਨ ਪੰਨੂੰ, ਪਰਮ ਨੰਗਲੀ, ਵਰਿੰਦਰ ਜੌਹਲ, ਦਿਲਬਾਗ ਮਾਨ, ਕਰਨ ਬੁਰਜ ਆਦਿ ਹਾਜਰ ਸਨ।

Check Also

ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …

Leave a Reply