ਰਾਜਿੰਦਰ ਹਸਪਤਾਲ ਪਟਿਆਲਾ ਦੀ ਬਲੱਡ ਬੈਂਕ ਦੀ ਟੀਮ ਨੇ ਇਕੱਤਰ ਕੀਤਾ 80 ਯੂਨਿਟ ਖੂਨ
ਧੂਰੀ, 20 ਅਗਸਤ (ਪੰਜਾਬ ਪੋਸਟ- ਪ੍ਰਵੀਨ ਗਰਗ) – ਪੰਜਾਬ ਫੋਟੋਗ੍ਰਾਫਰ ਐਸੋਸੀਏਸ਼ਨ ਜਲੰਧਰ ਦੀ ਧੂਰੀ ਇਕਾਈ ਵਲੋਂ ਸਨਾਤਨ ਧਰਮ ਸਭਾ ਧੂਰੀ ਵਿਖੇ ਪ੍ਰਧਾਨ
ਸੋਨੀ ਢੀਂਡਸਾ ਦੀ ਅਗਵਾਈ `ਚ ਖੂਨਦਾਨ ਕੈਂਪ ਲਗਾਇਆ ਗਿਆ। ਜਿਸ ਦਾ ਉਦਘਾਟਨ ਮੁੱਖ ਮਹਿਮਾਨ ਦੇ ਤੌਰ `ਤੇ ਪਹੁੰਚੇ ਸਾਬਕਾ ਵਿਧਾਇਕ ਐਡਵੋਕੇਟ ਧਨਵੰਤ ਸਿੰਘ ਵੱਲੋਂ ਕੀਤਾ ਗਿਆ। ਕੈਂਪ ਦੌਰਾਨ ਸਰਕਾਰੀ ਮੈਡੀਕਲ ਕਾਲਜ ਰਾਜਿੰਦਰਾ ਹਸਪਤਾਲ ਪਟਿਆਲਾ ਦੀ ਬਲੱਡ ਬੈਂਕ ਦੀ ਟੀਮ ਵੱਲੋਂ ਡਾ. ਸ਼ਿਫਾਲੀ ਦੀ ਅਗਵਾਈ ਹੇਠ 80 ਯੂਨਿਟ ਖੂਨ ਇਕੱਤਰ ਕੀਤਾ ਗਿਆ।
ਸਾਬਕਾ ਵਿਧਾਇਕ ਧਨਵੰਤ ਸਿੰਘ ਨੇ ਐਸੋਸੀਏਸ਼ਨ ਵੱਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖੂਨਦਾਨ ਇੱਕ ਉੱਤਮ ਦਾਨ ਹੈ ਅਤੇ ਇਸ ਨਾਲ ਹਜ਼ਾਰਾਂ ਕੀਮਤੀ ਜਾਨਾਂ ਨੂੰ ਬਚਾਇਆ ਜਾਂਦਾ ਹੈ।ਐਸੋਸੀਏਸ਼ਨ ਦੇ ਚੇਅਰਮੈਨ ਸੁਰਿੰਦਰ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਐਸੋਸੀਏਸ਼ਨ ਵੱਲੋਂ ਵਿਸ਼ਵ ਫੋਟੋਗ੍ਰਾਫੀ ਦਿਵਸ ਮੌਕੇ ਪਹਿਲੇ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ ਹੈ।ਸਕੱਤਰ ਇੰਦਰਜੀਤ ਸਿੰਘ, ਸੁਰਿੰਦਰ ਬਾਂਸਲ ਸੀਤਾ ਅਤੇ ਫੋਟੋਗ੍ਰਾਫਰ ਆਗੂਆਂ ਵੱਲੋਂ ਖੂਨਦਾਨੀਆਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਵੀ ਕੀਤਾ ਗਿਆ।ਸਾਬਕਾ ਵਿਧਾਇਕ ਗਗਨਜੀਤ ਸਿੰਘ ਬਰਨਾਲਾ ਦੀ ਧਰਮ ਪਤਨੀ ਹਰਪ੍ਰੀਤ ਕੌਰ ਨੇ ਵਿਸ਼ੇਸ਼ ਤੌਰ `ਤੇ ਪਹੁੰਚ ਕੇ ਖੂਨਦਾਨੀਆਂ ਦੀ ਹੌਂਸਲਾ ਅਫਜ਼ਾਈ ਕੀਤੀ।
ਇਸ ਮੌਕੇ ਸਮਾਜਸੇਵੀ ਮਹਾਸ਼ਾ ਪ੍ਰਤਿਗਿਆ ਪਾਲ, ਰਾਈਸੀਲਾ ਫੂਡਜ਼ ਦੇ ਡਾਇਰੈਕਟਰ ਪ੍ਰਸ਼ੋਤਮ ਦਾਸ ਕਾਲਾ, ਵਪਾਰ ਮੰਡਲ ਦੇ ਪ੍ਰਧਾਨ ਵਿਕਾਸ ਜੈਨ, ਨਰੇਸ਼ ਕੁਮਾਰ ਮੰਗੀ, ਪੰਜਾਬ ਫੋਟੋਗ੍ਰਾਫਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਗੁਰਨਾਮ ਸਿੰਘ, ਰਣਧੀਰ ਸਿੰਘ ਫੱਗੂਵਾਲਾ, ਆਸ਼ੂ ਗੋਇਲ, ਪੂਨੀਤ ਜਿੰਦਲ, ਆਰ.ਕੇ. ਪ੍ਰਦੀਪ, ਕੁਲਵੰਤ ਸਿੰਘ ਗਰਚਾ ਪ੍ਰਧਾਨ ਸੰਗਰੂਰ ਇਕਾਈ, ਕੁਲਪ੍ਰੀਤ ਕਾਲਾ, ਗੁਰਪ੍ਰੀਤ ਬੇਨੜਾ, ਭਿੰਦਰਜੀਤ ਸਿੰਘ, ਜਸਮੇਲ ਸਿੰਘ ਦਿਓਲ, ਆਸ਼ੂ ਬਾਂਸਲ, ਗੁਰਬੰਤ ਸਿੰਘ, ਰਾਕੇਸ਼ ਕੁਮਾਰ, ਗੋਪਾਲ ਕ੍ਰਿਸ਼ਨ ਅਤੇ ਨੋਨੀ ਆਦਿ ਵੀ ਹਾਜ਼ਰ ਸਨ।
Check Also
ਅਗਨੀਵੀਰਾਂ ਅਤੇ ਭਾਰਤੀ ਫੌਜ ਦੇ ਜਵਾਨਾਂ ਲਈ ਉਚ ਸਿੱਖਿਆ ਦੇ ਨਵੇਂ ਦਰਵਾਜ਼ੇ ਖੁੱਲ੍ਹੇ
ਅੰਮ੍ਰਿਤਸਰ, 21 ਜੂਨ (ਸੁਖਬੀਰ ਸਿੰਘ ਖੁਰਮਣੀਆਂ) ਵਾਈਸ-ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਦੇ ਉੱਚੇ ਵਿਜ਼ਨ, ਦੂਰਅੰਦੇਸ਼ੀ …
Punjab Post Daily Online Newspaper & Print Media