Monday, June 22, 2026

ਸ਼ੇਰ ਸਿੰਘ ਨੰਬਰਦਾਰ ਕੁੱਲੇਵਾਲ ਨੂੰ ਸਦਮਾ, ਪਤਨੀ ਦਾ ਦਿਹਾਂਤ

ਸਮਰਾਲਾ 20 ਅਗਸਤ (ਪੰਜਾਬ ਪੋਸਟ- ਕੰਗ) – ਇੱਥੋਂ ਨਜਦੀਕੀ ਪਿੰਡ ਕੁੱਲੇਵਾਲ ਦੇ ਨੰਬਰਦਾਰ ਅਤੇ ਉੱਘੇ ਸਮਾਜਸੇਵੀ ਸ਼ੇਰ ਸਿੰਘ ਨੰਬਰਦਾਰ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਧਰਮਪਤਨੀ ਸੁਰਜੀਤ ਕੌਰ ਦਾ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ।ਉਨ੍ਹਾਂ ਦਾ ਅੰਤਿਮ ਸਸਕਾਰ ਪਿੰਡ ਕੁੱਲੇਵਾਲ ਦੇ ਸਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ।     
ਇਲਾਕੇ ਦੀਆਂ ਧਾਰਮਿਕ, ਸਮਾਜਿਕ ਅਤੇ ਰਾਜਨੀਤਕ ਪਾਰਟੀਆਂ ਦੇ ਆਗੂਆਂ ਤੋਂ ਇਲਾਵਾ ਇਲਾਕੇ ਦੇ ਨੰਬਰਦਾਰਾਂ ਨੇ ਸ਼ਮੂਲੀਅਤ ਕੀਤੀ ਅਤੇ ਦੁੱਖੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।ਇਸ ਮੌਕੇ ਪ੍ਰਮੁੱਖ ਤੌਰ `ਤੇ ਬਲਬੀਰ ਸਿੰਘ ਰਾਜੇਵਾਲ ਪ੍ਰਧਾਨ ਬੀ.ਕੇ.ਯੂ, ਸੰਤਾ ਸਿੰਘ ਉਮੈਦਪੁਰੀ, ਜਗਜੀਵਨ ਸਿੰਘ ਖੀਰਨੀਆਂ, ਅਮਰੀਕ ਸਿੰਘ ਢਿੱਲੋਂ ਹਲਕਾ ਵਿਧਾਇਕ, ਧਰਮਿੰਦਰ ਸਿੰਘ ਖੱਟਰਾਂ ਜ਼ਿਲ੍ਹਾ ਪ੍ਰਧਾਨ ਨੰਬਰਦਾਰ ਯੂਨੀਅਨ, ਦਰਸ਼ਨ ਸਿੰਘ ਬੌਂਦਲੀ ਪ੍ਰਧਾਨ ਮਾਲਵਾ ਸਭਿਆਚਾਰ ਕਲੱਬ ਬੌਂਦਲੀ ਹਾਜਰ ਸਨ।ਸਵ: ਸੁਰਜੀਤ ਕੌਰ ਦੀ ਆਤਮਿਕ ਦੀ ਸ਼ਾਂਤੀ ਲਈ ਸਹਿਜ ਪਾਠ ਦੇ ਭੋਗ 23 ਅਗਸਤ ਨੂੰ ਸਮਰਾਲਾ ਦੀ ਅਨਾਜ ਮੰਡੀ, ਚਾਵਾ ਰੋਡ ਵਿਖੇ ਦੁਪਹਿਰ 1 ਤੋਂ 2 ਵਜੇ ਤੱਕ ਪਾਏ ਜਾਣਗੇ।ਮਾਤਾ ਸੁਰਜੀਤ ਕੌਰ  ਆੜ੍ਹਤੀਆ ਹਰਪਾਲ ਸਿੰਘ ਢਿੱਲੋਂ ਸਾਬਕਾ ਚੇਅਰਮੈਨ ਮਾਕਰੀਟ ਕਮੇਟੀ ਸਮਰਾਲਾ ਦੀ ਸਕੀ ਭੈਣ ਸਨ।

Check Also

ਅਗਨੀਵੀਰਾਂ ਅਤੇ ਭਾਰਤੀ ਫੌਜ ਦੇ ਜਵਾਨਾਂ ਲਈ ਉਚ ਸਿੱਖਿਆ ਦੇ ਨਵੇਂ ਦਰਵਾਜ਼ੇ ਖੁੱਲ੍ਹੇ

ਅੰਮ੍ਰਿਤਸਰ, 21 ਜੂਨ (ਸੁਖਬੀਰ ਸਿੰਘ ਖੁਰਮਣੀਆਂ) ਵਾਈਸ-ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਦੇ ਉੱਚੇ ਵਿਜ਼ਨ, ਦੂਰਅੰਦੇਸ਼ੀ …

Leave a Reply