Wednesday, July 29, 2026

ਕੇਂਦਰੀ ਸਿੱਖ ਅਜਾਇਬ ਘਰ `ਚ ਲਗਾਈ ਜਾਵੇਗੀ ਡਾ. ਰਘਬੀਰ ਸਿੰਘ ਬੈਂਸ ਦੀ ਤਸਵੀਰ

ਅੰਮ੍ਰਿਤਸਰ, 20 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸਿੱਖ ਕੌਮ ਦੀ ਚੜ੍ਹਦੀ ਕਲਾ ਲਈ ਸਾਰਾ ਜੀਵਨ ਤਤਪਰ ਰਹੇ ਡਾ. ਰਘਬੀਰ ਸਿੰਘ ਬੈਂਸ ਦੀ SGPCਤਸਵੀਰ 24 ਅਗਸਤ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਸੁਸ਼ੋਭਿਤ ਹੋਵੇਗੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਲਏ ਗਏ ਫੈਸਲੇ ਅਨੁਸਾਰ ਡਾ. ਰਘਬੀਰ ਸਿੰਘ ਬੈਂਸ ਦੀ ਤਸਵੀਰ ਸੁਸ਼ੋਭਿਤ ਕਰਨ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਣਗੇ। ਉਨ੍ਹਾਂ ਦੱਸਿਆ ਕਿ ਕੇਂਦਰੀ ਸਿੱਖ ਅਜਾਇਬ ਘਰ ਵਿਚ ਸਿੱਖ ਕੌਮ ਲਈ ਵਿਸ਼ੇਸ਼ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸਥਾਪਿਤ ਕੀਤੀਆਂ ਜਾਂਦੀਆਂ ਹਨ ਅਤੇ ਡਾ. ਰਘਬੀਰ ਸਿੰਘ ਬੈਂਸ ਵੀ ਸਿੱਖੀ ਦੀ ਚੜ੍ਹਦੀ ਕਲਾ ਲਈ ਸਾਰਾ ਜੀਵਨ ਯਤਨਸ਼ੀਲ ਰਹੇ ਹਨ।ਉਨ੍ਹਾਂ ਦੱਸਿਆ ਕਿ ਡਾ. ਬੈਂਸ ਨੇ ਸਿੱਖ ਇਨਸਾਈਕਲੋਪੀਡੀਆ ਆਫ਼ ਸਿਖਇਜ਼ਮ ਦੀ ਰਚਨਾ ਕਰਨ ਦੇ ਨਾਲ ਨਾਲ ਪੰਜ ਮਲਟੀਮੀਡੀਆ ਸਿੱਖ ਮਿਊਜੀਅਮ ਬਣਾਉਣ ਦੀ ਸੇਵਾ ਵੀ ਕੀਤੀ ਹੈ, ਜਿਨ੍ਹਾਂ ਵਿੱਚੋਂ ਇਕ ਸ੍ਰੀ ਖਡੂਰ ਸਾਹਿਬ ਵਿਖੇ ਸਥਿਤ ਹੈ।ਉਨ੍ਹਾਂ ਦੱਸਿਆ ਕਿ ਡਾ. ਬੈਂਸ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਦੇ 500 ਸਾਲਾ ਪ੍ਰਕਾਸ਼ ਗੁਰਪੁਰਬ ਮੌਕੇ ਉਨ੍ਹਾਂ ਦੇ ਜੀਵਨ ਅਤੇ ਸਿੱਖਿਆਵਾਂ ਸਬੰਧੀ ਇਕ ਕਿਤਾਬ ਲਿਖੀ ਸੀ ਅਤੇ ਇਸ ਤੋਂ ਇਲਾਵਾ ਉਹ ਨਸ਼ਿਆਂ ਵਿਰੁੱਧ ਵੀ ਲੜਾਈ ਲੜਦੇ ਰਹੇ। ਡਾ. ਰੂਪ ਸਿੰਘ ਨੇ ਕਿਹਾ ਕਿ ਹੁਸ਼ਿਆਰਪੁਰ ਦੇ ਜੰਮਪਲ ਡਾ. ਰਘਬੀਰ ਸਿੰਘ ਬੈਂਸ ਨੇ ਹਮੇਸ਼ਾ ਕੌਮੀ ਸੇਵਾ ਨੂੰ ਅਹਿਮੀਅਤ ਦਿੰਦਿਆਂ ਆਪਣਾ ਜੀਵਨ ਬਤੀਤ ਕੀਤਾ।

Check Also

ਸਿਹਤ ਵਿਭਾਗ ਵੱਲੋਂ ਕੋਟਪਾ ਐਕਟ ਤਹਿਤ 15 ਦੁਕਾਨਦਾਰਾਂ ਦੇ ਕੱਟੇ ਚਲਾਨ

ਅੰਮ੍ਰਿਤਸਰ, 28 ਜੁਲਾਈ ( ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਵੱਲੋਂ …

Leave a Reply