ਮਾਨਸਾ, 21 ਅਗਸਤ (ਪੰਜਾਬ ਪੋਸਟ – ਕਮਲ ਜ਼ਿੰਦਲ) – ਵਧੀਕ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ ਨੇ ਚੋਣਾਂ ਦੀ ਸੁਧਾਈ ਸਬੰਧੀ ਮੀਟਿੰਗ ਦੀ ਪ੍ਰਧਾਨਗੀ
ਕਰਦਿਆਂ ਮਾਨਸਾ ਜਿਲ੍ਹੇ ਦੇ ਨੌਜਵਾਨਾਂ ਨੂੰ ਵੋਟ ਬਣਾਉਣ ਲਈ ਵੱਧ ਤੋਂ ਵੱਧ ਪ੍ਰੇਰਨ `ਤੇ ਜ਼ੋਰ ਦਿੱਤਾ।ਉਨ੍ਹਾਂ ਦੱਸਿਆ ਕਿ ਮਾਨਸਾ ਜਿਲ੍ਹੇ ਦੇ ਨੌਜਵਾਨ ਵੋਟਰ ਸੂਚੀ ਵਿਚ ਆਪਣਾ ਨਾਮ ਦਰਜ ਕਰਵਾਉਣ ਦੀ ਪ੍ਰਕਿਰਿਆ ਵਿਚ ਕਾਫ਼ੀ ਪਿੱਛੇ ਹਨ ਅਤੇ ਇਸ ਬਾਰੇ ਠੋਸ ਉਪਰਾਲੇ ਕਰਨ ਦੀ ਲੋੜ ਹੈ।
ਉਨ੍ਹਾਂ ਇਸ ਮੌਕੇ ਹਾਜ਼ਰ ਸਮੂਹ ਐਸ.ਡੀ.ਐਮ, ਇਲੈਕਸ਼ਨ ਸਟਾਫ਼ ਅਤੇ ਸਿੱਖਿਆ ਵਿਭਾਗ ਦੇ ਮੁਖੀਆਂ ਨੂੰ ਜ਼ੋਰ ਦੇ ਕੇ ਕਿਹਾ ਕਿ ਨੌਜਵਾਨਾਂ ਨੂੰ ਵੋਟ ਬਣਾਉਣ ਲਈ ਪ੍ਰੇਰਿਤ ਕਰਨ ਲਈ ਕੋਈ ਵੀ ਕਸਰ ਨਾ ਛੱਡੀ ਜਾਵੇ।
ਉਨ੍ਹਾਂ ਕਿਹਾ ਕਿ ਸਕੂਲਾਂ, ਕਾਲਜਾਂ, ਐਨ.ਜੀ.ਓ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਮੀਟਿੰਗਾਂ ਬੁਲਾ ਕੇ ਜੰਗੀ ਪੱਧਰ `ਤੇ ਵੱਧ ਤੋਂ ਵੱਧ ਨੌਜਵਾਨਾਂ ਦੀਆਂ ਵੋਟਾਂ ਬਣਾਈਆਂ ਜਾਣ।
ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨਰ ਵੱਲੋਂ ਯੋਗਤਾ ਮਿਤੀ 01.01.2019 ਦੇ ਅਧਾਰ `ਤੇ 1 ਸਤੰਬਰ ਤੋਂ 31 ਅਕਤੂਬਰ 2018 ਤੱਕ ਵੋਟਰ ਸੂਚੀਆਂ ਦੀ ਸੁਧਾਈ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ।ਵੋਟ ਸੁਧਾਈ ਦਾ ਪ੍ਰੋਗਰਾਮ 1 ਸਤੰਬਰ 2018 ਤੋਂ ਸ਼ੁਰੂ ਹੋਵੇਗਾ।1 ਸਤੰਬਰ ਤੋਂ 31 ਅਕਤੂਬਰ ਤੱਕ ਦਾਅਵੇ ਤੇ ਇਤਰਾਜ ਪ੍ਰਾਪਤ ਕੀਤੇ ਜਾਣਗੇ ਅਤੇ 9 ਸਤੰਬਰ ਤੋਂ 16 ਸਤੰਬਰ ਤੱਕ ਬੀ.ਐਲ.ਓਜ਼ ਆਪਣੇ-ਆਪਣੇ ਬੂਥਾਂ `ਤੇ ਦਾਅਵੇ-ਇਤਰਾਜ਼ ਪ੍ਰਾਪਤ ਕਰਨਗੇ।
ਤ੍ਰਿਪਾਠੀ ਨੇ ਉਚੇਚੇ ਤੌਰ `ਤੇ ਕਿਹਾ ਕਿ ਮ੍ਰਿਤਕ ਵਿਅਕਤੀ ਦੀ ਵੋਟ ਕੱਟਣਾ ਯਕੀਨੀ ਬਣਾਇਆ ਜਾਵੇ, ਪਰ ਕਿਸੇ ਵੀ ਸਹੀ ਵੋਟ ਨੂੰ ਕਟਣਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਮਾਨਸਾ ਦਾ ਕੋਈ ਪ੍ਰਸਿੱਧ ਚਿਹਰਾ ਲੱਭਣ ਲਈ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਅਜਿਹੇ ਪ੍ਰਸਿੱਧ ਚਿਹਰੇ ਨੂੰ ਸਾਹਮਣੇ ਲਿਆ ਕਿ ਨੌਜਵਾਨਾਂ ਨੂੰ ਪ੍ਰੇਰਿਤ ਕਰਨ ਦੀ ਮੁਹਿੰਮ ਦਾ ਹਿੱਸਾ ਬਣਾਇਆ ਜਾਵੇ।
ਵੋਟਾਂ ਸਬੰਧੀ ਵਰਤੇ ਜਾਣ ਵਾਲੇ ਫਾਰਮਾਂ ਸਬੰਧੀ ਜਾਣਕਾਰੀ ਦਿੰਦਿਆਂ ਚੋਣ ਤਹਿਸੀਲਦਾਰ ਗੁਰਚਰਨ ਸਿੰਘ ਨੇ ਕਿਹਾ ਕਿ ਨਵੀਂ ਵੋਟ ਬਣਾਉਣ ਲਈ ਫਾਰਮ ਨੰਬਰ 6 ਦੀ ਵਰਤੋਂ ਕੀਤੀ ਜਾਣੀ ਹੈ ਅਤੇ ਵੋਟ ਕਟਵਾਉਣ ਲਈ 7 ਨੰਬਰ ਫਾਰਮ ਭਰਿਆ ਜਾਣਾ ਹੈ।ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਵੋਟ ਕਾਰਡ ਵਿੱਚ ਦਰੁੱਸਤੀ ਲਈ ਫਾਰਮ ਨੰਬਰ 8 ਭਰਿਆ ਜਾਵੇਗਾ।ਉਨ੍ਹਾਂ ਦੱਸਿਆ ਕਿ ਉਸ ਹਲਕੇ ਵਿੱਚ ਵੋਟ ਦੀ ਤਬਦੀਲੀ ਲਈ ਫਾਰਮ ਨੰਬਰ 8 (ੳ) ਭਰਿਆ ਜਾਵੇਗਾ ਅਤੇ ਐਨ.ਆਰ.ਆਈਜ਼ ਦੀ ਨਵੀਂ ਵੋਟ ਬਣਾਉਣ ਲਈ ਫਾਰਮ ਨੰਬਰ 6 (ੳ) ਭਰਿਆ ਜਾਣਾ ਹੈ।
ਇਸ ਮੌਕੇ ਐਸ.ਡੀ.ਓ ਸਰਦੂਲਗੜ੍ਹ ਲਤੀਫ਼ ਅਹਿਮਦ ਅਤੇ ਐਸ.ਡੀ.ਓ ਬੁਢਲਾਡਾ ਹਰਜੀਤ ਸਿੰਘ ਸੰਧੂ ਤੋਂ ਇਲਾਵਾ ਵਿਭਾਗਾਂ ਦੇ ਅਧਿਕਾਰੀ ਤੇ ਨੁਮਾਇੰਦੇ ਮੌਜੂਦ ਸਨ।
Check Also
ਐਨ.ਡੀ.ਡੀ.ਬੀ ਦੇ ਚੇਅਰਮੈਨ ਡਾ. ਮਨੇਸ਼ ਸ਼ਾਹ ਵਲੋਂ ਵੇਰਕਾ ਮਿਲਕ ਪਲਾਂਟ ਦਾ ਦੌਰਾ
ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਨੈਸ਼ਨਲ ਡੇਅਰੀ ਡਿਵੈਲਪਮੈਂਟ ਬੋਰਡ (ਐਨ.ਡੀ.ਡੀ.ਬੀ) ਦੇ ਚੇਅਰਮੈਨ ਡਾ. ਮਨੇਸ਼ …
Punjab Post Daily Online Newspaper & Print Media