ਸਮਰਾਲਾ, 22 ਅਗਸਤ (ਪੰਜਾਬ ਪੋਸਟ – ਕੰਗ) – ਸ਼੍ਰੋਮਣੀ ਅਕਾਲੀ ਦਲ ਵਲੋਂ ਐਸ.ਸੀ ਵਿੰਗ ਦੇ ਜ਼ਿਲ੍ਹਾ ਸੀਨੀ: ਮੀਤ ਪ੍ਰਧਾਨ ਐਲਾਨੇ ਗਏ ਸਰਬਜੀਤ ਸਿੰਘ ਪਪੜੌਦੀ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਇੱਕ ਅਜਿਹੀ ਰਾਜਨੀਤਕ ਪਾਰਟੀ ਹੈ ਜਿਸ ਨੇ ਹਮੇਸ਼ਾਂ ਹੀ ਪੱਛੜੀਆਂ ਸ਼੍ਰੋਣੀਆਂ ਦੀ ਬਾਂਹ ਫੜੀ ਹੈ।ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਬਿਨਾਂ ਕਿਸੇ ਭੇਦਭਾਵ ਦੇ ਸਾਰੀਆਂ ਸ਼੍ਰੋਣੀਆਂ ਨੂੰ ਮਾਣ ਅਤੇ ਸਤਿਕਾਰ ਨਾਲ ਨਿਵਾਜਦੀ ਆ ਰਹੀ ਹੈ।ਇਸ ਪਾਰਟੀ ਵਿੱਚ ਜਿੱਥੇ ਮਿਹਨਤੀ ਵਰਕਰਾਂ ਦਾ ਪੂਰੀ ਤਰ੍ਹਾਂ ਧਿਆਨ ਰੱਖਿਆ ਜਾਂਦਾ ਹੈ, ਉਥੇ ਉਨ੍ਹਾਂ ਨੂੰ ਪੂਰਾ ਮਾਣ ਅਤੇ ਸਤਿਕਾਰ ਵੀ ਦਿੱਤਾ ਜਾਂਦਾ ਹੈ ਅਤੇ ਉਨ੍ਹਾਂ ਦੀ ਕਾਬਲੀਅਤ ਅਨੁਸਾਰ ਅਹੁੱਦੇ ਵੀ ਦਿੱਤੇ ਜਾਂਦੇ ਹਨ।ਇਥੇ ਜਿਕਰਯੋਗ ਇਹ ਵੀ ਹੈ ਕਿ ਸਰਬਜੀਤ ਸਿੰਘ ਪਪੜੌਦੀ ਨੇ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਸਮਰਾਲਾ ਦੇ ਪ੍ਰਧਾਨ ਵਜੋਂ ਸੇਵਾ ਵੀ ਪੂਰੀ ਮਿਹਨਤ ਅਤੇ ਤਨਦੇਹੀ ਨਾਲ ਨਿਭਾਈ ਹੈ।ਜਿਸ ਕਰਕੇ ਪਾਰਟੀ ਨੇ ਉਨ੍ਹਾਂ ਦੀਆਂ ਵਧੀਆਂ ਸੇਵਾਵਾਂ ਬਦਲੇ ਉਨ੍ਹਾਂ ਨੂੰ ਪੁਲਿਸ ਜ਼ਿਲ੍ਹਾ ਖੰਨਾ ਦਾ ਸੀਨੀ: ਮੀਤ ਪ੍ਰਧਾਨ ਦਾ ਅਹੁਦਾ ਦੇ ਕੇ ਨਿਵਾਜਿਆ ਹੈ।ਸਰਬਜੀਤ ਸਿੰਘ ਪਪੜੌਦੀ ਨੇ ਕਿਹਾ ਪਾਰਟੀ ਵਲੋਂ ਸੌਂਪੇ ਇਸ ਕਾਰਜ ਨੂੰ ਪੂਰੀ ਤਨਦੇਹੀ ਅਤੇ ਦਿਲੋਂ ਜਾਨ ਨਾਲ ਨਿਭਾਵਾਂਗਾ ਅਤੇ ਪਾਰਟੀ ਦੀ ਆਨ-ਸ਼ਾਨ ਨੂੰ ਬਰਕਰਾਰ ਰੱਖਣ ਲਈ ਦਿਨ ਰਾਤ ਇੱਕ ਕਰ ਦੇਵਾਂਗਾ।ਜਿਸ ਤਰ੍ਹਾਂ ਉਨਾਂ ਨੇ ਸਰਕਲ ਸਮਰਾਲਾ ਦੀ ਸੇਵਾ ਵਿੱਚ ਕੋਈ ਕਸਰ ਨਹੀਂ ਛੱਡੀ ਸੀ, ਹੁਣ ਸਮੁੱਚੇ ਜ਼ਿਲ੍ਹੇ ਦੇ ਸਾਰੇ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਨਾਲ ਲੈ ਕੇ ਸ਼ੋ੍ਰਮਣੀ ਅਕਾਲੀ ਦਲ ਨੂੰ ਉੱਚ ਬੁਲੰਦੀਆਂ ਤੇ ਪਹੁੰਚਾਵਾਂਗਾ।ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੈਬਨਿਟ ਮੰਤਰੀ ਗੁਲਜਾਰ ਸਿੰਘ ਰਣੀਕੇ, ਸਾਬਕਾ ਚੇਅਰਮੈਨ ਐਸ.ਐਸ ਬੋਰਡ ਪੰਜਾਬ ਜਥੇਦਾਰ ਸੰਤਾ ਸਿੰਘ ਉਮੈਦਪੁਰੀ, ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ।
ਸਰਬਜੀਤ ਸਿੰਘ ਪਪੜੌਦੀ ਨੂੰ ਵਧਾਈਆਂ ਦੇਣ ਵਾਲਿਆਂ ਵਿੱਚ ਪ੍ਰਮੁੱਖ ਤੌਰ ਤੇ ਗੁਰਮੀਤ ਸਿੰਘ ਭੌਰਲਾ ਐਸ.ਸੀ ਵਿੰਗ ਜ਼ਿਲ੍ਹਾ ਪ੍ਰਧਾਨ, ਸੁਖਵਿੰਦਰ ਸਿੰਘ ਨਾਗਰਾ ਚੇਅਰਮੈਨ, ਬਲਵਿੰਦਰ ਸਿੰਘ ਬੰਬ ਜਨਰਲ ਸਕੱਤਰ, ਗੁਰਮੀਤ ਸਿੰਘ ਢੀਂਡਸਾ ਸਰਕਲ ਪ੍ਰਧਾਨ, ਅਵਤਾਰ ਸਿੰਘ ਐਮ.ਸੀ, ਕਮਲਜੀਤ ਸਿੰਘ ਬੰਗੜ, ਪਰਵਿੰਦਰ ਸਿੰਘ ਬੱਲੀ, ਮਨਪ੍ਰੀਤ ਸਿੰਘ, ਹਰਜਿੰਦਰ ਸਿੰਘ, ਸ਼ਿਵਲੀ ਸਮਰਾਲਾ, ਛਿੰਦਾ ਸਮਰਾਲਾ ਆਦਿ ਤੋਂ ਇਲਾਵਾ ਸਮੁੱਚੇ ਇਲਾਕੇ ਦੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਸ਼ਾਮਲ ਸਨ।
Check Also
ਕਮਿਸ਼ਨਰੇਟ ਪੁਲਿਸ ਅਤੇ ਐਸ.ਓ.ਜੀ ਵਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਇਲਾਕਿਆਂ ‘ਚ ਚੈਕਿੰਗ
ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ ਦੀਆਂ ਹਦਾਇਤਾਂ ‘ਤੇ …
Punjab Post Daily Online Newspaper & Print Media