Thursday, July 16, 2026

ਡੀ.ਏ.ਵੀ ਪਬਲਿਕ ਸਕੂਲ ਨੇ ‘ਵਾਈਲਡ ਵਿਸਡਮ ਕਵਿੱਜ਼’ `ਚ ਪ੍ਰਾਪਤ ਕੀਤਾ ਦੂਜਾ ਸਥਾਨ

ਅੰਮ੍ਰਿਤਸਰ, 22 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – `ਵਾਈਲਡ ਵਿਸਡਮ ਕਵਿੱਜ਼ 2018` ਦਾ ਆਯੋਜਨ ਹਾਲ ਹੀ ਵਿੱਚ ਡਬਲਿਊ.ਐਫ ਵਲੋਂ PPN2208201823ਲਿਟਲ ਮਿਲੇਨੀਅਮ ਸਕੂਲ ਵਿੱਚ ਕੀਤਾ ਗਿਆ।ਪੰਜਾਬ, ਹਿਮਾਚਲ ਅਤੇ ਜੰਮੂ-ਕਸ਼ਮੀਰ ਦੀਆਂ ਟੀਮਾਂ ਨੇ ਇਸ ਕਵਿੱਜ਼ ਵਿੱਚ ਭਾਗ ਲਿਆ।ਇਹ ਖੇਤਰੀ ਪੱਧਰ ਦੀ ਕਵਿੱਜ਼ ਦੋ ਭਾਗਾਂ ਵਿੱਚ ਅਯੋਜਿਤ ਕੀਤੀ ਗਈ।ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਨੇ ਦੋਵਾਂ ਭਾਗਾਂ ਵਿੱਚ ਕੀਤੇ ਗਏ ਪ੍ਰਦਰਸ਼ਨ ਦੇ ਅਧਾਰ `ਤੇ ਦੂਜਾ ਸਥਾਨ ਪ੍ਰਾਪਤ ਕੀਤਾ।ਸਕੂਲ ਵਲੋ ਸੱਤਵੀ ਜਮਾਤ ਦੇ ਅਨਹਦ ਸਿੰਘ ਅਤੇ ਛੇਵੀ ਜਮਾਤ ਦੇ ਹਰਸ਼ਿਤ ਕਪੂਰ ਨੇ ਭਾਗ ਲਿਆ।ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਉਨ੍ਹਾਂ ਨੂੰ ਡਬਲਿਊ ਟਰਾਫੀ਼, ਪੁਸਤਕਾਂ ਅਤੇ ਪ੍ਰਮਾਣ ਪੱਤਰ ਨਾਲ ਸਨਮਾਨਿਤ ਕੀਤਾ ਗਿਆ ।  
ਪੰਜਾਬ ਜੋਨ-ਏ ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ.ਕਾਲਜ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਕੀਤੇ ਜਾਣ ਵਾਲੇ ਯਤਨਾਂ ਲਈ ਅਸ਼ੀਰਵਾਦ ਦਿੱਤਾ।ਸਕੂਲ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਨੇ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਉਪਲੱਬਧੀ `ਤੇ ਖੁਸ਼ੀ ਜ਼ਾਹਿਰ ਕੀਤੀ।

Check Also

ਮੇਰੀ ਰਸੋਈ’ ਸਕੀਮ ਤਹਿਤ ਵੰਡੀਆਂ ਰਾਸ਼ਨ ਕਿੱਟਾਂ ਨੇ 27 ਲੱਖ ਦਾ ਅੰਕੜਾ ਕੀਤਾ ਪਾਰ – ਡਾ. ਜਸਬੀਰ ਸਿੰਘ

‘ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ) – ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਨੇ …

Leave a Reply