Wednesday, March 4, 2026

ਪਿੰਡਾਂ ਦੀਆਂ ਜਲ ਸਪਲਾਈ ਸਕੀਮਾਂ ਨੂੰ ਪੰਚਾਇਤਾਂ ਹਵਾਲੇ ਕਰਨ ਖਿਲਾਫ ਝੰਡਾ ਮਾਰਚ

ਬਠਿੰਡਾ, 23 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਰਕਾਰ ਵੱਲੋਂ ਪਿੰਡਾਂ ਦੀਆਂ ਜਲ ਸਪਲਾਈ ਸਕੀਮਾਂ ਨੂੰ ਪੰਚਾਇਤਾਂ ਹਵਾਲੇ ਕਰਨ ਦੇ ਫੈਸਲੇ PPN2308201801ਖਿਲਾਫ ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਵੱਲੋਂ ਜਿਲ੍ਹਾ ਕਨਵੀਨਰ ਰਣਜੀਤ ਸਿੰਘ ਜੀਤੀ ਦੀ ਅਗਵਾਈ ‘ਚ ਵੱਖ ਵੱਖ ਪਿੰਡਾਂ ‘ਚ ਝੰਡਾ ਮਾਰਚ ਕਰਕੇ ਲੋਕਾਂ ਨੂੰ ਜਾਗਰੂਕ ਕਰਦੇ ਪੋਸਟਰ ਵੀ ਵੰਡੇ ਗਏ।ਆਗੂਆਂ ਨੇ ਕਿਹਾ ਕਿ ਸਰਕਾਰ ਦਾ ਲੋਕਾਂ ਨੂੰ ਪੀਣ ਵਾਲਾ ਪਾਣੀ ਦੇਣ ਦਾ ਮੁਢਲਾ ਫਰਜ਼ ਬਣਦਾ ਹੈ, ਜੋ ਕਿ ਆਪਣੇ ਫਰਜ਼ ਤੋਂ ਭੱਜ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਪੰਚਾਇਤਾਂ ਨੂੰ ਦਿੱਤੀਆਂ ਜਲ ਸਪਲਾਈ ਸਕੀਮਾਂ ਜੋ ਇਸ ਸਮੇਂ ਨਾ-ਮਾਤਰ ਸਥਿਤੀ ‘ਚ ਚਲਾ ਰਹੀਆਂ ਹਨ ਅਤੇ ਕੁੱਝ ਬੰਦ ਹੋਣ ਕਿਨਾਰੇ ਹਨ, ਕਿਉਂਕਿ ਸਰਕਾਰ ਵੱਲੋਂ ਪੰਚਾਇਤ ਨੂੰ ਜਲ ਸਪਲਾਈ ਸਕੀਮਾਂ ਚਲਾਉਣ ਲਈ ਕੋਈ ਫੰਡ ਜਾਂ ਵਿਤੀ ਸਹਾਇਤਾ ਨਹੀਂ ਦਿੱਤੀ ਜਾਂਦੀ ਅਤੇ ਨਾ ਕੋਈ ਪੰਚਾਇਤਾਂ ਕੋਲ ਵਿਤੀ ਸਾਧਨ ਹੈ ਕਿ ਜਲ ਸਪਲਾਈ ਸਕੀਮਾਂ ਨੂੰ ਸੁਚੱਜੇ ਢੰਗ ਨਾਲ ਚਲਾ ਸਕਣ।ਉਨ੍ਹਾਂ ਮੰਗ ਕੀਤੀ ਕਿ ਸਰਕਾਰ ਜਲ ਸਪਲਾਈ ਸਕੀਮਾਂ ਨੂੰ ਪੰਚਾਇਤਾਂ ਹਵਾਲੇ ਕਰਨ ਦੇ ਫੈਸਲੇ ‘ਤੇ ਰੋਕ ਲਗਾਵੇ, ਲੰਮੇ ਸਮੇਂ ਤੋਂ ਇਨਲਿਸਟਮੈਂਟ ਅਤੇ ਆਊਟ ਸੋਰਸ ਰਾਹੀਂ ਰੱਖੇ ਗਏ ਫੀਲਡ ਅਤੇ ਦਫਤਰੀ ਕਾਮਿਆਂ ਨੂੰ ਬਿਨ੍ਹਾਂ ਕਿਸੇ ਸ਼ਰਤ ਦੇ ਵਿਭਾਗ ‘ਚ ਰੈਗੂਲਰ ਕੀਤਾ ਜਾਵੇ, ਮੁਲਾਜ਼ਮਾਂ ਦੀਆਂ ਡੀ.ਏ ਦੀਆਂ ਰਹਿੰਦੀਆਂ ਕਿਸ਼ਤਾਂ ਦਾ 23 ਮਹੀਨਿਆਂ ਦਾ ਬਕਾਇਆ ਦਿੱਤਾ ਜਾਵੇ, 6ਵੇਂ ਪੇਅ ਕਮਿਸਨ ਦੀ ਰਿਪੋਰਟ ਬਿਨ੍ਹਾਂ ਕਿਸੇ ਦੇਰੀ ਜਾਰੀ ਕੀਤੀ ਜਾਵੇ।ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਵੱਲ ਸਰਕਾਰ ਨੇ ਕੋਈ ਧਿਆਨ ਨਾ ਦਿੱਤਾ ਤਾਂ 28 ਅਗਸਤ ਨੂੰ ਪਟਿਆਲਾ ਵਿਖੇ ਹੋਣ ਜਾ ਰਹੇ ਧਰਨੇ ‘ਚ ਵੱਧ ਚੜ੍ਹ ਕੇ ਹਿੱਸਾ ਲੈਣਗੇ ਅਤੇ ਸੰਘਰਸ਼ ਨੂੰ ਹੋਰ ਤਿੱਖਾ ਕਰਨਗੇ।
ਇਸ ਮੌਕੇ ਸੰਦੀਪ ਖਾਨ, ਉਮੇਦ ਵਿਸਟ, ਸੁਖਮੰਦਰ ਸਿੰਘ ਧਾਲੀਵਾਲ, ਕੇਵਲ ਸਿੰਘ, ਬਲਰਾਜ ਮੌੜ, ਗੁਰਦੀਪ ਸਿੰਘ, ਸੁਖਚੈਨ ਸਿੰਘ, ਪਿਆਰੇ ਲਾਲ, ਹਰਮਲ ਸਿੰਘ, ਅਮਿਤ ਬਾਂਸਲ, ਸਮਰਪਾਲ ਸਿੰਘ ਆਦਿ ਮੌਜ਼ੂਦ ਸਨ।    

Check Also

ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …

Leave a Reply