Sunday, December 22, 2024

ਆਲਮੀ ਪੰਜਾਬੀ ਵਿਰਾਸਤ ਫਾਊਂਡੇਸ਼ਨ ਵਲੋਂ ਸਲਾਨਾ ਅਧਿਆਪਕ ਸਨਮਾਨ ਸਮਾਗਮ 4 ਸਤੰਬਰ ਨੂੰ

Bhupinder Sandhuਅੰਮ੍ਰਿਤਸਰ, 23 ਅਗਸਤ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਆਲਮੀ ਪੰਜਾਬੀ ਵਿਰਾਸਤ ਫਾਊਂਡੇਸ਼ਨ ਵਲੋਂ ਹਰ ਸਾਲ ਦੀ ਤਰ੍ਹਾਂ ਸਲਾਨਾ ਅਧਿਆਪਕ ਸਨਮਾਨ ਸਮਾਗਮ 4 ਸਤੰਬਰ ਨੂੰ ਸ਼ਾਮ 4.00 ਵਜੇ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ਵਿਖੇ ਆਯੋਜਿਤ ਕੀਤਾ ਜਾਵੇਗਾ।ਫਾਊਂਡੇਸ਼ਨ ਦੇ ਪ੍ਰਧਾਨ ਭੁਪਿੰਦਰ ਸਿੰਘ ਸੰਧੂ ਦੀ ਪ੍ਰਧਾਨਗੀ `ਚ ਹੋਈ ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ ਜਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਕੰਮ ਕਰੇ ਰਹੇ ਸੂਝਵਾਨ ਤੇ ਮਿਹਨਤੀ ਅਧਿਆਪਕਾਂ ਦਾ ਸਨਮਾਨ ਕੀਤਾ ਜਾਵੇਗਾ।ਪ੍ਰਧਾਨ ਸੰਧੂ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਅਧਿਆਪਕ ਆਪਣੇ ਸਰਵਿਸ ਵੇਰਵੇ ਤਸਦੀਕ ਕਰਵਾ ਕੇ 30 ਅਗਸਤ ਤੱਕ ਭੇਜ ਦੇਣ।ਉਨਾਂ ਕਿਹਾ ਕਿ ਇਸ ਸਮਾਗਮ ਵਿਚ ਅਕਾਦਮਿਕ ਖੇਤਰ ਦੇ ਨਾਮਵਰ ਹਸਤਾਖ਼ਰ ਸ਼ਾਮਲ ਹੋਣਗੇ।ਮੀੀਟੰਗ ਵਿੱਚ ਡਾ. ਸੁਖਦੇਵ ਸਿੰਘ, ਕਮਲਨੈਨ ਸਿੰਘ, ਕੁਲਵਿੰਦਰ ਸਿੰਘ, ਨਵਦੀਪ ਰੰਧਾਵਾ, ਚੇਤਨ ਸ਼ਰਮਾ, ਭੂਪਿੰਦਰ ਗਿੱਲ, ਰਾਜਵਿੰਦਰ ਕੌਰ, ਗੁਰਜੀਤ ਕੌਰ ਤੇ ਪ੍ਰੋ. ਰਾਣੀ ਆਦਿ ਹਾਜਰ ਸਨ।
 

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply