ਭੀਖੀ, 24 ਅਗਸਤ (ਪੰਜਾਬ ਪੋਸਟ- ਕਮਲ ਜ਼ਿੰਦਲ) – 39ਵੀਂ ਸਬ ਜੂਨੀਅਰ ਜੂਡੋ ਚੈਂਪੀਅਨਸ਼ਿੱਪ ਵਿੱਚ ਕੋਚਿੰਗ ਸੈਂਟਰ ਭੀਖੀ ਦੀ ਖਿਡਾਰਨ ਨਿਧੀ ਬਾਂਸਲ ਨੇ 57 ਕਿਲੋ ਭਾਰ ਵਰਗ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।ਸਰਕਾਰੀ ਸੈਕੰਡਰੀ ਸਕੂਲ (ਲੜਕੇ) ਭੀਖੀ ਵਿਖੇ ਚੱਲ ਰਹੇ ਕੈਂਪ ਦੌਰਾਨ ਐਨ.ਆਈ.ਐਸ ਜੂਡੋ ਜ਼ਿਲ੍ਹਾ ਕੋਚ ਸ਼ਾਲੂ ਸ਼ਰਮਾ ਨੇ ਦੱਸਿਆ ਕਿ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ 21 ਅਗਸਤ ਨੂੰ ਹੋਈ 39ਵੀਂ ਸਬ ਜੂਨੀਅਰ ਜੂਡੋ ਚੈਂਪੀਅਨਸ਼ਿੱਪ ਵਿੱਚ ਕੋਚਿੰਗ ਸੈਂਟਰ ਭੀਖੀ ਦੀ ਖਿਡਾਰਨ ਨਿਧੀ ਬਾਂਸਲ ਨੇ 57 ਕਿਲੋ ਭਾਰ ਵਰਗ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਮਾਨਸਾ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ।ਇਸ ਦੇ ਨਾਲ ਹੀ ਸਤੰਬਰ ਮਹੀਨੇ ਵਿੱਚ ਹੋਣ ਵਾਲੀ ਨੈਸ਼ਨਲ ਚੈਂਪੀਅਨਸ਼ਿਪ ਲਈ ਵੀ ਉਸ ਦੀ ਚੋਣ ਹੋ ਚੁੱਕੀ ਹੈ, ਜੋ ਕਿ ਹਿਮਾਚਲ ਪ੍ਰਦੇਸ਼ ਵਿੱਚ ਹੋਵੇਗੀ।ਨਿਧੀ ਦੀ ਇਸ ਪ੍ਰਾਪਤੀ ’ਤੇ ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਅਤੇ ਪ੍ਰਿੰਸੀਪਲ ਸੁਧੀਰ ਸਿੰਘ ਨੇ ਵਧਾਈ ਦਿੱਤੀ ਹੈ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …