ਅੰਮ੍ਰਿਤਸਰ, 24 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਸਰਕਾਰ ਅਤੇ ਇੰਦਰਜੀਤ ਸਿੰਘ ਸਰਾਂ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਵਲੋਂ ਦੌ ਹਫਤੇ ਦਾ ਡੇਅਰੀ ਸਿਖਲਾਈ ਕੋਰਸ 27 ਅਗਸਤ ਤੋਂ 7 ਸਤੰਬਰ, 2018 ਤੱਕ ਚਲਾਇਆ ਜਾ ਰਿਹਾ ਹੈ।ਉਨ੍ਹਾਂ ਕਿਹਾ ਇਸ ਕੋਰਸ ਵਿੱਚ ਲੜਕਾ ਜਾਂ ਲੜਕੀ ਜਿਸ ਦੀ ਉਮਰ 18 ਤੋਂ 50 ਸਾਲ, ਬੇਰੁਜਗਾਰ, ਪੰਜਾਬੀ ਪਾਸ ਅਤੇ ਪੇਂਡੂ ਖੇਤਰ ਨਾਲ ਸਬੰਧ ਰੱਖਦਾ ਹੋਵੇ, ਇਸ ਕੋਰਸ ਵਿੱਚ ਭਾਗ ਲੈ ਸਕਦਾ ਹੈ।ਉਨ੍ਹਾਂ ਦੱਸਿਆ ਕਿ ਇਸ ਸਿਖਲਾਈ ਲਈ ਜਨਰਲ ਕੈਟਾਗਰੀ ਨਾਲ ਸਬੰਧਤ ਸਿਖਿਆਰਥੀਆਂ ਤੋਂ 1000/ ਰੁ: ਅਤੇ ਅਨੁਸੂਚਿਤ ਜਾਤੀ ਨਾਲ ਸਬੰਧਤ ਸਿਖਿਆਰਥੀਆਂ ਤੋਂ 750/- ਫੀਸ ਵਸੂਲ ਕੀਤੀ ਜਾਵੇਗੀ।
ਜੋਗਿਦਰ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਨੇ ਦੱਸਿਆ ਕਿ ਡੇਅਰੀ ਸਿਖਲਾਈ ਦੀ ਕੌਂਸਲਿੰਗ 27 ਅਗਸਤ ਨੂੰ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਅੰਮ੍ਰਿਤਸਰ ਵੇਰਕਾ ਵਿਖੇ ਰੱਖੀ ਗਈ ਹੈ।ਭਾਗ ਲੈਣ ਵਾਲੇ ਸਿਖਿਆਰਥੀ ਆਪਣੇ ਨਾਲ ਅਸਲ ਪੜ੍ਹਾਈ ਦਾ ਸਬੂਤ, ਅਧਾਰ ਕਾਰਡ ਅਤੇ ਜੇਕਰ ਕੋਈ ਸਿਖਿਆਰਥੀ ਐਸ.ਸੀ ਜਾਤੀ ਨਾਲ ਸਬੰਧ ਰੱਖਦਾ ਹੈ ਤਾਂ ਸਰਟੀਫਿਕੇਟ ਨਾਲ ਲੈ ਕੇ ਆਉਣ।ਇਸ ਸਿਖਲਾਈ ਦੌਰਾਨ ਸਿਖਿਆਰਥੀਆਂ ਨੂੰ ਪਸ਼ੂਆਂ ਦੀਆਂ ਨਸਲਾਂ, ਉਹਨਾਂ ਦੀ ਖਾਦ ਖੁਰਾਕ, ਸਾਂਭ ਸੰਭਾਲ, ਦੁੱਧ ਅਤੇ ਦੁੱਧ ਤੋਂ ਪਦਾਰਥ ਤਿਆਰ ਕਰਨ ਸਬੰਧੀ ਅਤੇ ਦੁੱਧ ਦੇ ਸੁਚੱਜੇ ਮੰਡੀਕਰਨ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ।ਸਿਖਲਾਈ ਪ੍ਰਾਪਤ ਕਰਨ ਤੋਂ ਬਾਅਦ ਸਿਖਿਆਰਥੀ ਪਸ਼ੂਆਂ ਦੀ ਖਰੀਦ, ਕੱਟੀਆਂ ਵੱਛੀਆਂ ਦੀ ਖਰੀਦ, ਦੁੱਧ ਤੋਂ ਦੁੱਧ ਦੇ ਪਦਾਰਥ ਬਣਾਉਣ ਲਈ ਲੋੜੀਂਦੀ ਮਸ਼ੀਨਰੀ, ਬੀ.ਐਮ.ਸੀ ਮਿਲਕਿੰਗ ਮਸ਼ੀਨ ਲਈ, ਦੁੱਧ ਅਤੇ ਦੁੱਧ ਦੇ ਪਦਾਰਥਾਂ ਦੀ ਢੋਆ ਢੋਆਈ ਲਈ ਗਡੀ ਖਰੀਦਣ, ਦੁੱਧ ਅਤੇ ਦੁੱਧ ਦੇ ਪਦਾਰਥ ਵੇਚਣ ਲਈ ਆਊਟਲੈਟ ਬਣਾਉਣ ਲਈ ਸਸਤੇ ਵਿਆਜ ਦਰ `ਤੇ ਕਰਜਾ ਪ੍ਰਾਪਤ ਕਰ ਸਕਦਾ ਹੈ ਅਤੇ ਨਾਬਾਰਡ ਵਲੋਂ ਜਨਰਲ ਕੈਟਾਗਰੀ ਲਈ 25 ਫੀਸਦੀ ਅਤੇ ਅਨੁਸੂਚਿਤ ਜਾਤੀ ਨੂੰ 33.33 ਫੀਸਦੀ ਸਬਸਿਡੀ ਦਿੱਤੀ ਜਾਵੇਗੀ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …