Monday, September 21, 2026

ਬਾਬਾ ਬਕਾਲਾ ਸਾਹਿਬ `ਚ ਰੱਖੜ ਪੁੰਨਿਆਂ ਕਰਕੇ ਮਨਾਹੀ ਦੇ ਹੁਕਮ ਲਾਗੂ

ਜੰਡਿਆਲਾ ਗੁਰੂ, 24 ਅਗਸਤ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਜਿਲ੍ਹਾ ਮੈਜਿਸਟਰੇਟ ਅੰਮਿ੍ਰਤਸਰ ਕਮਲਦੀਪ ਸਿੰਘ ਸੰਘਾ ਆਈ.ਏ.ਐਸ ਨੇ ਫੌਜ਼ਦਾਰੀ ਸੰਘਤਾ 1973 ਦੀ ਧਾਰਾ 144 DC Sanghaਅਧੀਨ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆ ਦੇ ਮੇਲੇ ਵਿੱਚ ਵੱਡੀ ਗਿਣਤੀ `ਚ ਪੁੱਜ ਰਹੀ ਸੰਗਤ ਦੀ ਸੁਰੱਖਿਆ ਅਤੇ ਮੇਲੇ ਵਿੱਚ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਅਮਨ-ਕਾਨੂੰਨ ਦੀ ਵਿਵਸਥਾ ਬਣਾਏ ਰੱਖਣ ਲਈ ਗੁਰੂਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਜੀ ਬਾਬਾ ਬਕਾਲਾ ਸਾਹਿਬ ਦੇ 500 ਮੀਟਰ ਦੇ ਘੇਰੇ ਵਿੱਚ ਮਿਤੀ 25-8-2018 ਤੋਂ 27-8-2017 ਤੱਕ ਸ਼ਰਾਬ ਵੇਚਣ, ਉਸ ਦੀ ਵਰਤੋਂ, ਸਟੋਰ ਕਰਨ, ਸਿਗਰਟ, ਤੰਬਾਕੂ ਅਤੇ ਹੋਰ ਨਸ਼ੀਲੇ ਪਦਾਰਥ ਰੱਖਣ, ਉਨ੍ਹਾਂ ਦੀ ਵਰਤੋਂ ਅਤੇ ਸਟੋਰ ਕਰਨਾ ’ਤੇ ਮੁਕੰਮਲ ਪਾਬੰਦੀ ਰਹੇਗੀ।
    ਕਿਸੇ ਵੀ ਹੋਟਲ, ਦੁਕਾਨ, ਰੈਸਟੋਰੈਂਟ, ਕਲੱਬ ਜਾਂ ਕਿਸੇ ਹੋਰ ਜਨਤਕ ਥਾਵਾਂ ਆਦਿ ਤੇ ਸ਼ਰਾਬ ਦੀ ਵਿਕਰੀ ਕਰਨ, ਉਸ ਦੀ ਵਰਤੋਂ ਅਤੇ ਸਟੋਰ ਕਰਨ, ਸਿਗਰਟ, ਤੰਬਾਕੂ ਅਤੇ ਹੋਰ ਨਸ਼ੀਲੇ ਪਦਾਰਥ ਰੱਖਣ ਉਨ੍ਹਾਂ ਦੀ ਵਰਤੋਂ ਅਤੇ ਸਟੋਰ ਕਰਨ, ਡਾਂਸਰਾਂ ਦੁਆਰਾ ਮਨੋਰੰਜਨ ਕਰਨ, ਜਿਸ ਰਾਹੀਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜਦੀ ਹੋਵੇ ਅਤੇ ਖੇਤੀਬਾੜੀ ਨਾਲ ਸੰਬੰਧਿਤ ਔਜਾਰਾਂ ਅਤੇ ਤੇਜ਼ਧਾਰ ਹਥਿਆਰ ਜਿਵੇਂ ਕਿ ਗੰਡਾਸੀ, ਟਕੂਆ ਅਤੇ ਕੁਹਾੜੀਆਂ ਵਰਗੇ ਮਾਰੂ ਹਥਿਆਰਾਂ ਦੀ ਦੁਕਾਨਾਂ ਦੇ ਬਾਹਰ ਨੁਮਾਇਸ਼ ਕਰਨ ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ।ਇਹ ਹੁਕਮ ਇੱਕਤਰਫਾ ਪਾਸ ਕੀਤਾ ਗਿਆ ਹੈ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply