ਪਠਾਨਕੋਟ, 25 ਅਗਸਤ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪਠਾਨਕੋਟ ਵਿੱਚ ਰਾਸ਼ਨ ਦੀ ਵੰਡ ਹੁਣ ਨਵੇਂ ਸਿਸਟਮ ‘ਈ-ਪੋਸ‘ (ਇਲੈਕਟ੍ਰੋਨਿਕ ਪੁਆਇੰਟ ਆਫ਼ ਸੇਲ) ਨਾਲ ਹੋਇਆ ਕਰੇਗੀ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਰਾਮਵੀਰ ਆਈ.ਏ.ਐਸ ਨੇ ਦੱਸਿਆ ਕਿ ਅਧੀਨ ਜ਼ਿਲ੍ਹਾ ਪਠਾਨਕੋਟ ਦੇ 84670 ਕਾਰਡ ਧਾਰਕ ਪਰਿਵਾਰਾਂ ਨੂੰ ‘ਈ-ਪੋਸ‘ ਰਾਸਨ ਵੰਡ ਪ੍ਰਣਾਲੀ ਨਾਲ ਰਾਸ਼ਨ ਵੰਡਿਆ ਜਾ ਰਿਹਾ ਹੈ।ਨੈਸ਼ਨਲ ਫੂਡ ਸਕਿਊਰਟੀ ਐਕਟ-2013 ਤਹਿਤ ਹੁਣ ਪੰਜਾਬ ਵਿੱਚ ਸਮਾਰਟ ਰਾਸ਼ਨ ਕਾਰਡ ਯੋਜਨਾ ਸ਼ੁਰੂ ਹੋ ਗਈ ਹੈ, ਜਿਸ ਨਾਲ ਜਨਤਕ ਵੰਡ ਪ੍ਰਣਾਲੀ ਵਿੱਚ ਪਾਰਦਰਸ਼ਤਾ ਅਤੇ ਇਕਸਾਰਤਾ ਆਉਣ ਲੱਗੀ ਹੈ।ਉਨਾਂ ਕਿਹਾ ਕਿ ਇਹ ਮਸ਼ੀਨਾਂ ਬਾਇਓਮੈਟ੍ਰਿਕ ਅਧਾਰਿਤ ਹਨ, ਜਿਸ ਨਾਲ ਬੋਗਸ ਗਾਹਕ ਦਿਖਾ ਕੇ ਮਨਮਰਜ਼ੀ ਦੀ ਵੰਡ ਦਾ ਕੰਮ ਖ਼ਤਮ ਹੋ ਜਾਵੇਗਾ।ਉਨ੍ਹਾਂ ਦੱਸਿਆ ਕਿ ਕਾਰਡ ਵਿੱਚ ਦਰਜ ਪਰਿਵਾਰ ਦੇ ਸਾਰੇ ਮੈਂਬਰਾਂ ਵਿੱਚੋਂ ਕੋਈ ਵੀ ਮੈਂਬਰ ‘ਈ-ਪੋਸ’ ਮਸੀਨ ਤੇ ਫਿੰਗਰ ਪ੍ਰਿੰਟ ਨਾਲ ਰਾਸ਼ਨ ਲੈ ਸਕਦਾ ਹੈ।
ਉਨ੍ਹਾਂ ਦੱਸਿਆ ਕਿ ਜ਼ਿਲਾ ਪਠਾਨਕੋਟ ਵਿੱਚ ਇਸ ਸਮੇਂ 434 ਰਾਸ਼ਨ ਡਿਪੂਆਂ ਤੋਂ 84670 ਕਾਰਡ ਧਾਰਕ ਪਰਿਵਾਰ ਸਰਕਾਰ ਦੀ ਰਾਸ਼ਨ ਵੰਡ ਪ੍ਰਣਾਲੀ ਨਾਲ ਰਾਸ਼ਨ ਪ੍ਰਾਪਤ ਕਰ ਰਹੇ ਹਨ, ਜਿਨਾਂ ਨੂੰ ਰਾਸ਼ਨ ਦੀ ਵੰਡ ਹੁਣ ‘ਈ-ਪੋਸ’ ਸਿਸਟਮ ਰਾਹੀਂ ਹੀ ਕੀਤੀ ਜਾਵੇਗੀ।ਉਨਾਂ ਕਿਹਾ ਕਿ ਹਰੇਕ ਨੀਲਾ ਕਾਰਡ ਧਾਰਕ ਪ੍ਰਤੀ ਮਹੀਨਾ ਪ੍ਰਤੀ ਮੈਂਬਰ ਪੰਜ ਕਿਲੋ ਕਣਕ ਮਿਲਿਆ ਕਰੇਗੀ।ਉਨਾਂ ਦੱਸਿਆ ਕਿ ਜਿਲ੍ਹਾ ਪਠਾਨਕੋਟ `ਚ ਸਥਾਨਕ ਖਪਤਕਾਰਾਂ ਦੇ ਪਰਿਵਾਰਾਂ ਨੂੰ 5 ਕਿਲੋ ਪ੍ਰਤੀ ਮਹੀਨਾ ਪ੍ਰਤੀ ਮੈਂਬਰ ਦੇ ਹਿਸਾਬ ਨਾਲ 6 ਮਹੀਨੇ ਦੀ 30 ਕਿਲੋਂ ਕਣਕ ਵੰਡੀ ਜਾ ਰਹੀ ਹੈ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media