Wednesday, April 22, 2026

ਜਿਲੇ੍ ਵਿੱਚ ਘੜੁੱਕੇ ਅਤੇ ਉਲਟ ਦਿਸ਼ਾ `ਚ ਚੱਲਦੇ ਵਾਹਨ ਹੋਣਗੇੇ ਬੰਦ – ਡੀ.ਸੀ

ਸਮਰੱਥਾ ਤੋਂ ਵੱਧ ਭਾਰ ਢੋਣ ਵਾਲੇ ਵਾਹਨਾਂ ਦੇ ਹੋਣਗੇ ਚਲਾਨ

PPN2508201812ਅੰਮ੍ਰਿਤਸਰ, 25 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਜਿਲ੍ਹੇ ਵਿਚ ਨਜਾਇਜ਼ ਤੌਰ ’ਤੇ ਚੱਲ ਰਹੇ ਘੜੁੱਕਿਆਂ ਅਤੇ ਵੰਨ ਵੇਅ ਸੜਕਾਂ ’ਤੇ ਗਲਤ ਪਾਸੇ ਤੋਂ ਆਉਂਦੇ ਵਾਹਨਾਂ ਨੂੰ ਨਕੇਲ ਪਾਉਣ ਦੇ ਨਿਰਦੇਸ਼ ਦਿੰਦੇ ਕਿਹਾ ਕਿ ਸੜਕਾਂ ’ਤੇ ਹੁੰਦੇ ਹਾਦਸੇ ਰੋਕਣ ਲਈ ਜ਼ਰੂਰੀ ਹੈ ਕਿ ਅਜਿਹੇ ਵਾਹਨ ਬੰਦ ਕੀਤੇ ਜਾਣ, ਜੋ ਕਿ ਹਾਦਸਿਆਂ ਦਾ ਕਾਰਨ ਬਣ ਰਹੇ ਹਨ।ਸਥਾਨਕ ਜਿਲ੍ਹਾ ਪ੍ਰੀਸ਼ਦ ਹਾਲ ਵਿਖੇ ਆਵਜਾਈ ਸੁਰੱਖਿਆ ਨਿਯਮਾਂ ਨੂੰ ਲੈ ਕੇ ਮੀਟਿੰਗ ਕਰਦੇ ਸ. ਸੰਘਾ ਨੇ ਬਿਨਾਂ ਹੈਲਮਟ ਦੇ ਦੋ ਪਹੀਆ ਵਾਹਨਾਂ ਦੀ ਸਵਾਰੀਆਂ ਦੇ ਵੀ ਚਲਾਨ ਕੱਟਣ ਦੀ ਹਦਾਇਤ ਪੁਲਿਸ ਵਿਭਾਗ ਨੂੰ ਕੀਤੀ ਤਾਂ ਜੋ ਲੋਕਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੇ ਰਾਹ ਪਾਇਆ ਜਾ ਸਕੇ । ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਹਿਮਾਂਸ਼ੂ ਅਗਰਵਾਲ, ਪ੍ਰਭਜੋਤ ਸਿੰਘ ਵਿਰਕ ਏ.ਸੀ.ਪੀ ਟ੍ਰੈਫਿਕ, ਮੈਡਮ ਕੁਲਦੀਪ ਕੌਰ ਟ੍ਰੈਫਿਕ ਇੰਚਾਰਜ ਸ਼ਹਿਰੀ, ਹਰਪਾਲ ਸਿੰਘ ਟ੍ਰੈਫਿਕ ਇੰਚਾਰਜ ਦਿਹਾਤੀ, ਵੱਸਣ ਸਿੰਘ, ਸੁਰਿਦਰਪਾਲ ਸਿੰਘ ਟ੍ਰੈਫਿਕ ਮਾਰਸ਼ਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
     ਮੀਟਿੰਗ ਦੌਰਾਨ ਸੰਘਾ ਨੇ ਸਬੰਧਿਤ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਦਿੱਤੇ ਕਿ ਜਿਲੇ੍ਹ `ਚ ਚੱਲ ਰਹੇ ਘੜੁੱਕਿਆਂ ਨੂੰ ਤੁਰੰਤ ਬੰਦ ਕੀਤਾ ਜਾਵੇ, ਕਿਉਂਕਿ ਇਨ੍ਹਾਂ ਦੇ ਸ਼ਹਿਰ ਵਿੱਚ ਆਵਾਜਾਈ ਵਿੱਚ ਕਾਫੀ ਵਿਘਨ ਪੈਦਾ ਹੈ ਅਤੇ ਕਈ ਘਟਨਾਵਾਂ ਵਾਪਰਦੀਆਂ ਹਨ।ਸੰਘਾ ਨੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਿਨਾਂ ਹੈਲਮਟ ਅਤੇ ਗਲਤ ਸਾਈਡ ਤੋਂ ਆ ਰਹੇ ਵਾਹਨਾਂ ਦੇ ਵੀ ਚਲਾਨ ਕੀਤੇ ਜਾਣ।ਸੰਘਾ ਨੇ ਕਿਹਾ ਕਿ ਜੀ.ਟੀ ਰੋਡ `ਤੇ ਸਮਰੱਥਾ ਤੋਂ ਵੱਧ ਭਾਰ ਢੋਣ ਲੈ ਕੇ ਚੱਲਣ ਵਾਲੇ ਵਾਹਨਾਂ ਕਾਰਨ ਕਈ ਤਰ੍ਹਾਂ ਦੀਆਂ ਦੁਰਘਟਨਾਵਾਂ ਹੁੰਦੀਆਂ ਹਨ ਅਤੇ ਸੜਕਾਂ ਵੀ ਛੇਤੀ ਖਰਾਬ ਹੋ ਜਾਂਦੀਆਂ ਹਨ, ਇਸ ਲਈ ਵੱਧ ਭਾਰ ਢੋਣ ਵਾਲੇ ਵਾਹਨਾਂ ਤੇ ਸਖਤੀ ਕੀਤੀ ਜਾਵੇ।ਉਨ੍ਹਾਂ ਇਹ ਵੀ ਕਿਹਾ ਕਿ ਸੜਕਾਂ ’ਤੇ ਸਰੀਆ ਲੈ ਕੇ ਚੱਲਣ ਵਾਹਨਾਂ ਨੂੰ ਬਾਉਂਡ ਕਰ ਲਿਆ ਜਾਵੇ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੇਫ ਸਕੂਲ ਵਾਹਨ ਪਾਲਿਸੀ ਦੀ ਸਖਤੀ ਨਾਲ ਪਾਲਣਾ ਕਰਵਾਈ ਜਾਵੇ ਅਤੇ ਜਿਹੜਾ ਵੀ ਸਕੂਲ ਇਸ ਦੀ ਉਲੰਘਣਾ ਕਰਦਾ ਹੈ ਉਸ `ਤੇ ਸਖਤ ਕਾਰਵਾਈ ਕੀਤੀ ਜਾਵੇ।ਮੀਟਿੰਗ ਦੌਰਾਨ ਆਰ.ਟੀ.ਓ ਦਫਤਰ ਦਫਤਰ ਦੇ ਵੱਸਣ ਸਿੰਘ ਨੇ ਦੱਸਿਆ ਕਿ ਇਸ ਮਹੀਨੇ ਦੌਰਾਨ ਵੱਧ ਭਾਰ ਢੋਣ ਵਾਲੇ 118 ਵਾਹਨਾਂ ਦੇ ਚਲਾਨ ਕੀਤੇ ਗਏ ਹਨ ਅਤੇ ਕਈ ਵਾਹਨਾਂ ਨੂੰ ਬੰਦ ਵੀ ਕੀਤਾ ਗਿਆ ਹੈ।

 

Check Also

ਕਮਿਸ਼ਨਰੇਟ ਪੁਲਿਸ ਅਤੇ ਐਸ.ਓ.ਜੀ ਵਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਇਲਾਕਿਆਂ ‘ਚ ਚੈਕਿੰਗ

ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ ਦੀਆਂ ਹਦਾਇਤਾਂ ‘ਤੇ …

Leave a Reply