Sunday, April 26, 2026

ਸਰਕਾਰੀ ਪੌਲੀਟੈਕਨਿਕ ਕਾਲਜ ਬਠਿੰਡਾ ਵਿਖੇ ਵਣ ਮਹਾਂਉਤਸਵ ਮਨਾਇਆ

PPN2508201822ਬਠਿੰਡਾ, 25 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਮਿਸ਼ਨ ਤੰਦਰੁਸਤ ਪੰਜਾਬ ਤਹਿਤ ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਵਿਸਥਾਰ ਮੰਡਲ ਬਠਿੰਡਾ ਵਲੋ ਇਸ ਮਾਨਸੂਨ ਰੁੱਤ ਵਿੱਚ ਵੱਖ-ਵੱਖ ਵਿੱਦਿਅਕ ਅਦਾਰਿਆਂ ਵਿੱਚ ਵਣ ਮਹਾਂਉਤਸਵ ਮਨਾਇਆ ਜਾ ਰਿਹਾ ਹੈ। ਇਸ ਸਬੰਧ ਤਹਿਤ ਸਰਕਾਰੀ ਪੋਲੀਟੈਕਨੀਕਲ ਕਾਲਜ ਬਠਿੰਡਾ ਵਿਖੇ ਵਾਤਾਵਰਣ ਜਾਗਰੂਕਤਾ ਤੇ ਵਣ ਮਹਾਂਉਤਸਵ ਮਨਾਉਣ ਮੌਕੇ ਬਲਵਿੰਦਰ ਸਿੰਘ, ਐਸ.ਡੀ.ਐਮ ਬਠਿੰਡਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣ ਉਪਰੰਤ ਵਾਤਾਵਰਣ ਜਾਗਰੂਕਤਾ ਬਾਰੇ ਦਸਦਿਆਂ ਕਿਹਾ ਕਿ ਸਾਨੂੰ ਵੱਧ ਤੋਂ ਵੱਧ ਰੁੱਖ ਲਗਾ ਕੇ ਇਨ੍ਹਾਂ ਦੀ ਸਾਂਭ-ਸੰਭਾਲ ਕਰਨੀ ਚਾਹੀਦੀ ਹੈ ਤਾਂ ਜੋ ਸਾਡਾ ਵਾਤਾਵਰਣ ਸਾਫ਼-ਸੁਥਰਾ ਰਹਿ ਸਕੇ ਅਤੇ ਸਾਨੂੰ ਹਰਿਆਵਲ ਵੀ ਮਿਲ ਸਕੇ।ਤੰਦਰੁਸਤ ਪੰਜਾਬ ਮਿਸ਼ਨ ਤਹਿਤ ਜਿਲ੍ਹਾ ਪ੍ਰਸ਼ਾਸ਼ਨ ਬਠਿੰਡਾ ਅਤੇ ਬਠਿੰਡਾ ਸਾਇਕਲਿੰਗ ਗਰੁੱਪ ਵਲੋ 2 ਸਤੰਬਰ ਨੂੰ ਸਾਇਕਲੋਥੋਨ ਵੀ ਕਰਵਾਈ ਜਾ ਰਹੀ ਹੈ। ਇਸ ਸਮੇਂ ਵਿਸ਼ੇਸ਼ ਮਹਿਮਾਨ ਵਜੋਂ ਪਹੰੁਚੇ ਮੁੱਖ ਖੇਤੀਬਾੜੀ ਅਫ਼ਸਰ ਗੁਰਾਦਿੱਤਾ ਸਿੰਘ ਸਿੱਧੂ ਨੇ ਵਾਤਾਵਰਣ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕਾਂ ਨੂੰ ਵੀ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਪ੍ਰੋਗਰਾਮ ਤੰਦਰੁਸਤ ਮਿਸ਼ਨ ਪੰਜਾਬ ਤਹਿਤ ਵੱਧ ਤੋਂ ਵੱਧ ਪੌਦੇ ਲਗਾ ਕੇ ਇਸ ਮਿਸ਼ਨ ਵਿੱਚ ਬਰਾਬਰ ਦਾ ਭਾਗੀਦਾਰ ਹੋਣਾ ਲਾਜ਼ਮੀ ਹੈ। ਜਿਸ ਤਹਿਤ ਹਰ ਵਿਅਕਤੀ ਨੂੰ ਆਪਣੇ ਘਰ ਦੇ ਕਿਸੇ ਵੀ ਪ੍ਰੋਗਰਾਾਮ ਮੌਕੇ ਇੱਕ ਪੌਦਾ ਜ਼ਰੂਰ ਲਗਾਉਣਾ ਚਾਹੀਦਾ ਹੈ।ਦਲਜੀਤ ਸਿੰਘ ਪੀ.ਐਫ.ਐਸ ਵਣ ਮੰਡਲ ਅਫਸਰ ਵਿਸਥਾਰ ਬਠਿੰਡਾ ਨੇ ਪੰਜਾਬ ਸਰਕਾਰ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜ਼ਿਲੇ੍ਹ ’ਚ ਵੱਧ ਤੋਂ ਵੱਧ ਪੌਦੇ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਜੋ ਕਲੱਬ, ਐਨ.ਜੀ.ਓ, ਯੂਥ ਕਲੱਬ, ਵਿੱਦਿਅਕ ਸੰਸਥਾਵਾਂ, ਪੰਚਾਇਤਾਂ ਰੁੱਖਾਂ ਪ੍ਰਤੀ ਸੈਮੀਨਾਰ ਆਪਣੇ ਪਿੰਡਾਂ ਸ਼ਹਿਰਾਂ, ਕਸਬਿਆਂ, ਕਾਲੋਨੀਆਂ ਆਦਿ ਵਿੱਚ ਕਰਵਾਉਣਾ ਚਾਹੁੰਦੀਆਂ ਹਨ ਤਾਂ ਉਹ ਕਿਸੇ ਸਮੇਂ ਵੀ ਵਣ ਮੰਡਲ ਅਫ਼ਸਰ ਵਿਸਥਾਰ ਬਠਿੰਡਾ ਦੇ ਦਫ਼ਤਰ ਵਿਖੇ ਸੰਪਰਕ ਕਰ ਸਕਦੇ ਹਨ।ਜਿਥੇ ਸਰਕਾਰੀ ਸੰਸਥਾਵਾਂ ਕਿਸਾਨਾਂ ਅਤੇ ਐਨ.ਜੀ.ਓ ਨੂੰ ਮੁਫ਼ਤ ਪੌਦੇ ਪ੍ਰਾਪਤ ਕਰਕੇ ਇਸ ਦਾ ਲਾਭ ਉਠਾਉਣਾ ਚਾਹੀਦਾ ਹੈ।ਉਨ੍ਹਾਂ ਇਹ ਵੀ ਕਿਹਾ ਕਿ ਆਮ ਪਬਲਿਕ ਜਾਂ ਹੋਰ ਲੋੜਵੰਦ ਵਿਅਕਤੀ ਨੂੰ ਇਹ ਪੌਦੇ ਬਹੁਤ ਹੀ ਘੱਟ ਰੇਟਾਂ ਤੇ ਦਿੱਤੇ ਜਾਂਦੇ ਹਨ।
ਪਿ੍ਰੰਸੀਪਲ ਯਾਦਵਿੰਦਰ ਸਿੰਘ ਨੇ ਮੁੱਖ ਮਹਿਮਾਨ, ਵਿਸ਼ੇਸ਼ ਮਹਿਮਾਨ ਅਤੇ ਆਏ ਹੋਏ ਮਹਿਮਾਨਾਂ ਨੂੰ ਕਾਲਜ ਵਿਖੇ ਆਉਣ ’ਤੇ `ਜੀ ਆਇਆਂ` ਆਖਦਿਆਂ ਦੱਸਿਆ ਕਿ ਕਾਲਜ ਵਿਖੇ ਪੜ੍ਹਾਈ ਦੇ ਨਾਲ-ਨਾਲ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਸਮੇੇਂ-ਸਮੇਂ ਸਿਰ ਕਰਵਾਈਆਂ ਜਾਂਦੀਆਂ ਹਨ ਤਾਂ ਕਿ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਸਮਾਜਿਕ ਜ਼ਿੰਮੇਵਾਰੀਆਂ ਬਾਰੇ ਜਾਗਰੂਕ ਕਰਵਾਇਆ ਜਾ ਸਕੇ।ਇਸ ਮੌਕੇ ਜੰਗੀਰ ਸਿੰਘ ਵਣ ਰੇਜ ਅਫਸਰ ਵਿਸਥਾਰ ਬਠਿੰਡਾ, ਅਵਤਾਰ ਸਿੰਘ ਪੀ.ਏ.ਯੂ ਬਠਿੰਡਾ, ਗੁਰਜੰਗ ਸਿੰਘ ਵਣ ਬਲਾਕ ਅਫਸਰ ਤੋਂ ਇਲਾਵਾ ਹੋਰ ਅਫ਼ਸਰ ਅਤੇ ਸਟਾਫ਼ ਮੈਂਬਰ ਆਦਿ ਹਾਜ਼ਰ ਸਨ।

Check Also

ਈ.ਟੀ.ਓ ਵੱਲੋਂ ਜੰਡਿਆਲਾ ਗੁਰੂ ਵਿੱਚ ਬਿਜਲੀ ਪ੍ਰਣਾਲੀ `ਚ ਸੁਧਾਰ ਅਤੇ ਸ਼ਹਿਰੀ ਸੁੰਦਰੀਕਰਨ ਲਈ ਵੱਡਾ ਪ੍ਰੋਜੈਕਟ ਸ਼ੁਰੂ

ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ …

Leave a Reply