ਅੰਮ੍ਰਿਤਸਰ, 25 ਅਗਸਤ (ਪੰਜਾਬ ਪੋਸਟ-ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਨਵੇਂ ਤਿਆਰ ਕੀਤੇ ਗਏ ਦਫ਼ਤਰ ਦਾ ਕੰਮ ਲਗਪਗ ਮੁਕੰਮਲ ਹੋ ਗਿਆ ਹੈ ਅਤੇ ਇਸ ਦਾ ਜਲਦ ਹੀ ਉਦਘਾਟਨ ਕੀਤਾ ਜਾਵੇਗਾ।ਦਿਲਜੀਤ ਸਿੰਘ ਬੇਦੀ ਨੇ ਜਾਰੀ ਬਿਆਨ `ਚ ਦੱਸਿਆ ਕਿ ਧਰਮ ਪ੍ਰਚਾਰ ਕਮੇਟੀ ਦਾ ਨਵਾਂ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਦੇ ਬਿਲਕੁੱਲ ਨਜ਼ਦੀਕ ਤਿਆਰ ਕੀਤਾ ਗਿਆ ਹੈ, ਜਿਸ ਦੀ ਕਾਰਸੇਵਾ ਬਾਬਾ ਸੁਬੇਗ ਸਿੰਘ ਗੋਇੰਦਵਾਲ ਸਾਹਿਬ ਵਾਲਿਆਂ ਵੱਲੋਂ ਕਰਵਾਈ ਗਈ ਹੈ।ਉਨ੍ਹਾਂ ਦੱਸਿਆ ਕਿ ਇਸ ਤਿੰਨ ਮੰਜ਼ਲੀ ਇਮਾਰਤ ਵਿਚ 30 ਕਮਰੇ ਅਤੇ ਇਕ ਕਾਨਫਰੰਸ ਹਾਲ ਤਿਆਰ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਧਰਮ ਪ੍ਰਚਾਰ ਕਮੇਟੀ ਦਾ ਦਫ਼ਤਰ ਪੁਰਾਤਨ ਕੁੱਝ ਕਮਰਿਆਂ ਵਿਚ ਚੱਲ ਰਿਹਾ ਸੀ ਅਤੇ ਹੁਣ ਆਧੁਨਿਕ ਲੋੜ ਅਨੁਸਾਰ ਨਵਾਂ ਦਫ਼ਤਰ ਤਿਆਰ ਕੀਤਾ ਗਿਆ ਹੈ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …