ਅੰਮ੍ਰਿਤਸਰ, 26 ਅਗਸਤ (ਪੰਜਾਬ ਪੋਸਟ ਬਿਊਰੋ) – ਉਤਰ ਪ੍ਰਦੇਸ਼ ਵਿਚ ਸ਼ਾਹਜਹਾਨਪੁਰ ਜਿਲ੍ਹੇ ਦੇ ਕਸਬਾ ਬੰਡਾ ਵਿਖੇ ਸਿੱਖਾਂ ’ਤੇ ਕੁੱਝ ਲੋਕਾਂ ਵੱਲੋਂ ਕੀਤੇ ਗਏ ਹਮਲੇ
ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਨਿਖੇਧੀ ਕੀਤੀ ਹੈ।ਇਸ ਦੌਰਾਨ ਬਣੇ ਤਣਾਅਪੂਰਨ ਮਾਹੌਲ ਨੂੰ ਸ਼ਾਂਤ ਕਰਨ ਲਈ ਭਾਈ ਲੌਂਗੋਵਾਲ ਨੇ ਸਥਾਨਕ ਪ੍ਰਸ਼ਾਸਨ ਨੂੰ ਕਿਹਾ ਹੈ।ਕਮੇਟੀ ਦੇ ਬੁਲਾਰੇ ਤੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਹੈ ਕਿ ਯੂ.ਪੀ ਦੇ ਸ਼ਾਹਜਹਾਨਪੁਰ ਜਿਲ੍ਹੇ ਵਿਚ ਪੈਂਦੇ ਕਸਬਾ ਬੰਡਾ ਵਿਖੇ ਇਹ ਘਟਨਾ ਸਾਹਮਣੇ ਆਉਣ ਤੋਂ ਬਾਅਦ ਮਾਹੌਲ ਨੂੰ ਸ਼ਾਂਤ ਕਰਨ ਲਈ ਪ੍ਰਧਾਨ ਲੌਂਗੋਵਾਲ ਨੇ ਸਥਾਨਕ ਪ੍ਰਸ਼ਾਸਨ ਨਾਲ ਰਾਬਤਾ ਬਣਾਇਆ ਹੈ । ਉਨ੍ਹਾਂ ਦੱਸਿਆ ਕਿ ਬੰਡਾ ਵਿਚ ਗੁਰਦੁਆਰਾ ਸਾਹਿਬ ਦੇ ਬਾਹਰ ਹੋਏ ਤਕਰਾਰ ਤੋਂ ਬਾਅਦ ਕੁੱਝ ਸ਼ਰਾਰਤੀ ਲੋਕਾਂ ਨੇ ਸਿੱਖਾਂ ’ਤੇ ਹਮਲਾ ਕੀਤਾ ਅਤੇ ਸਥਾਨਕ ਪੁਲਿਸ ਦੇ ਦਖਲ ਨਾਲ ਹਾਲਾਤ ’ਤੇ ਕਾਬੂ ਪਾ ਲਿਆ ਗਿਆ।ਉਨ੍ਹਾਂ ਦੱਸਿਆ ਕਿ ਘਟਨਾ ਸਬੰਧੀ ਪੜਤਾਲ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਵੱਲੋਂ ਇੱਕ ਟੀਮ ਵੀ ਸ਼ਾਹਜਨਾਹਪੁਰ ਭੇਜੀ ਜਾ ਰਹੀ ਹੈ।ਉਨ੍ਹਾਂ ਸਿੱਖਾਂ ਨੂੰ ਵੀ ਅਪੀਲ ਕੀਤੀ ਕਿ ਉਹ ਟਕਰਾਅ ਵਾਲੀ ਸਥਿਤੀ ਨਾ ਪੈਦਾ ਹੋਣ ਦੇਣ।
Check Also
ਅੰਮ੍ਰਿਤਸਰ ‘ਚ ਡੇਂਗੂ ਵਿਰੋਧੀ ਮੁਹਿੰਮ – ਸਕੂਲਾਂ ਅਤੇ ਹੌਟਸਪੌਟ ਇਲਾਕਿਆਂ ‘ਚ ਐਂਟੀ-ਲਾਰਵਾ ਕਾਰਵਾਈ, ਸਪਰੇਅ ਤੇ ਫੌਗਿੰਗ
ਅੰਮ੍ਰਿਤਸਰ, 18 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਅੰਮ੍ਰਿਤਸਰ ਵੱਲੋਂ …
Punjab Post Daily Online Newspaper & Print Media