ਸਮਰਾਲਾ, 27 ਅਗਸਤ (ਪੰਜਾਬ ਪੋਸਟ- ਕੰਗ) – ਸਮਾਰਟ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੁਪਾਲੋਂ ਦੇ ਬੱਚਿਆਂ ਨੇ ਜੋਨਲ ਖੇਡਾਂ ਵਿੱਚ ਵਧੀਆ ਪ੍ਰਦਰਸ਼ਨ
ਕਰਦਿਆਂ ਵੱਖ-ਵੱਖ ਮੈਡਲਾਂ ਦਾ ਮੀਂਹ ਵਰ੍ਹਾ ਦਿੱਤਾ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਧਰਮ ਸਿੰਘ ਵੋਕੇਸ਼ਨਲ ਮਾਸਟਰ ਨੇ ਦੱਸਿਆ ਕਿ ਸਰਕਲ ਕਬੱਡੀ (ਲੜਕੇ) ਅੰਡਰ 19 ਗੋਲਡ ਮੈਡਲ, ਅੰਡਰ 17 (ਲੜ੍ਹਕੀਆਂ) ਨੇ ਗੋਲਡ ਮੈਡਲ, ਖੋ-ਖੋ (ਲੜਕੇ) ਅੰਡਰ-19 ਸਿਲਵਰ ਮੈਡਲ, ਹਾਕੀ ਅੰਡਰ 19 (ਲੜ੍ਹਕੇ) ਵਿੱਚ ਸਿਲਵਰ ਮੈਡਲ, ਕਬੱਡੀ ਸਰਕਲ ਅੰਡਰ 17 (ਲੜ੍ਹਕੇ) ਵਿੱਚ ਕਾਂਸੀ ਦਾ ਮੈਡਲ ਪ੍ਰਾਪਤ ਕੀਤਾ।ਇਨ੍ਹਾਂ ਖੇਡਾਂ ਵਿੱਚ ਸਕੂਲ ਪ੍ਰਿੰਸੀਪਲ ਅਮਰੀਕ ਸਿੰਘ ਤੇ ਸਮੂਹ ਸਟਾਫ ਨੇ ਬੱਚਿਆਂ ਦੀ ਇਸ ਕਾਰਗੁਜਾਰੀ ਤੇ ਵਧਾਈ ਦਿੰਦਿਆਂ ਕਿਹਾ ਕਿ ਇਸ ਦਾ ਸਿਹਰਾ ਬੱਚਿਆਂ ਦੀ ਮਿਹਤਨ ਤੋਂ ਇਲਾਵਾ ਪੀ.ਟੀ.ਆਈ ਸੁਰਿੰਦਰ ਸਿੰਘ, ਤਸਵਿੰਦਰ ਸਿੰਘ ਨੂੰ ਜਾਂਦਾ ਹੈ, ਜਿਨ੍ਹਾਂ ਨੇ ਬੱਚਿਆਂ ਨੂੰ ਪੂਰੀ ਮਿਹਨਤ ਅਤੇ ਲਗਨ ਨਾਲ ਪ੍ਰੈਕਟਿਸ ਕਰਵਾਈ।ਪਿੰਡ ਦੇ ਸਰਪੰਚ ਸੁਖਦੇਵ ਸਿੰਘ, ਜਗਜੀਤ ਸਿੰਘ ਪੰਚ ਅਤੇ ਸਮੂਹ ਨਗਰ ਨਿਵਾਸੀਆਂ ਨੇ ਵੀ ਬੱਚਿਆਂ ਅਤੇ ਸਟਾਫ ਮੈਂਬਰਾਂ ਨੂੰ ਵਧਾਈ ਦਿੱਤੀ ਅਤੇ ਬੱਚਿਆਂ ਨੂੰ ਅਸ਼ੀਰਵਾਦ ਦਿੱਤਾ।
Check Also
ਖ਼ਾਲਸਾ ਯੂਨੀਵਰਸਿਟੀ ਵਿਖੇ ਰਾਊਂਡਗਲਾਸ ਫਾਊਂਡੇਸ਼ਨ (ਅਮਰੀਕਾ) ਦੇ ਸਹਿਯੋਗ ਨਾਲ ਵਿਸ਼ਵ ਪੱਧਰੀ ਖੇਡ ਸਟੇਡੀਅਮ ਦਾ ਕਾਰਜ਼ ਆਰੰਭ
ਅੰਮ੍ਰਿਤਸਰ, 17 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖੇਡਾਂ ਦੇ ਵਿਕਾਸ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਨ …
Punjab Post Daily Online Newspaper & Print Media