ਭੀਖੀ, 28 ਅਗਸਤ (ਪੰਜਾਬ ਪੋਸਟ- ਕਮਲ ਜ਼ਿੰਦਲ) – ਪੰਜਾਬ ਡੇਅਰੀ ਵਿਕਾਸ ਬੋਰਡ ਵਲੋਂ ਡੇਅਰੀ ਸਿਖਲਾਈ ਤੇ ਵਿਸਥਾਰ ਸੇਵਾ ਕੇਂਦਰ ਸਰਦੂਲਗੜ੍ਹ ਵਿਖੇ 10 ਸਤੰਬਰ ਤੋਂ ਚਲਾਏ ਜਾ ਰਹੇ ਚਾਰ ਹਫਤਿਆਂ ਦੇ ਡੇਅਰੀ ਉੱਦਮ ਸਿਖਲਾਈ ਕੋਰਸ ਦੀ ਚੋਣ ਲਈ ਕਾਊਂਸਲਿੰਗ 31 ਅਗਸਤ ਨੂੰ ਡੇਅਰੀ ਸਿਖਲਾਈ ਤੇ ਵਿਸਥਾਰ ਸੇਵਾ ਕੇਂਦਰ ਸਰਦੂਲਗੜ੍ਹ ਵਿਖੇ ਰੱਖੀ ਗਈ ਹੈਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਰਨੈਲ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਮੁੱਖ ਦਫਤਰ ਅਤੇ ਮਨਿੰਦਰਪਾਲ ਸਿੰਘ ਸਰਦੂਲਗੜ੍ਹ ਨੇ ਦੱਸਿਆ ਕਿ ਇਸ ਸਿਖਲਾਈ ਕੋਰਸ ਵਿੱਚ ਜਿਲਾ੍ਹ ਮਾਨਸਾ, ਬਠਿੰਡਾ, ਸੰਗਰੂਰ ਅਤੇ ਬਰਨਾਲਾ ਆਦਿ ਤੋਂ ਇਲਾਵਾ ਹਰਿਆਣਾ ਸਟੇਟ ਦੇ ਦਸਵੀਂ ਪਾਸ ਉਮਰ 18 ਤੋਂ 45 ਸਾਲ ਦੇ ਯੋਗ ਸਿਖਿਆਰਥੀ 31 ਅਗਸਤ ਨੂੰ ਸਵੇਰੇ 10 ਵਜੇ ਆਪਣੇ ਅਸਲ ਸਰਟੀਫਿਕੇਟ, ਪਾਸਪੋਰਟ ਸਾਈਜ ਫੋਟੋ, ਪ੍ਰਾਸਪੈਕਟ ਵਿੱਚ ਨੱਥੀ ਪ੍ਰੋਫਾਰਮਾ ਆਪਣੇ ਜਿਲ੍ਹੇ ਦੇ ਡਿਪਟੀ ਡਾਇਰੈਕਟਰ ਡੇਅਰੀ ਜਾਂ ਇਸ ਸਿਖਲਾਈ ਕੇਂਦਰ ਪਾਸੋਂ ਪ੍ਰਾਪਤ ਕਰਕੇ ਮੁਕੰਮਲ ਪ੍ਰੋਫਾਰਮਾ ਭਰ ਕੇ ਡੇਅਰੀ ਵਿਕਾਸ ਵਿਭਾਗ ਦੇ ਜਿਲਾ ਅਧਿਕਾਰੀ ਤੋਂ ਤਸਦੀਕ ਕਰਵਾਕੇ ਕਾਊਂਸਲਿੰਗ ਵਿੱਚ ਭਾਗ ਲੈਣ ਲਈ ਸਮੇਂ ਸਿਰ ਪਹੁੰਚਣਾ ਯਕੀਨੀ ਬਣਾਉਣ।
Check Also
ਐਮ.ਪੀ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ ਟ੍ਰੇਨ ਦੇ ਨਵੇਂ ਰੂਟ ਲਈ ਰੇਲ ਮੰਤਰੀ ਦਾ ਕੀਤਾ ਧੰਨਵਾਦ
ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ …
Punjab Post Daily Online Newspaper & Print Media