Tuesday, April 21, 2026

278 ਕਰਜ਼ਦਾਰਾਂ ਨੂੰ ਸੌਂਪੇ ਕਰਜ਼ਾ ਰਾਹਤ ਪ੍ਰਮਾਣ ਪੱਤਰ – ਭੱਟੀ

ਭੀਖੀ, 29 ਅਗਸਤ (ਪੰਜਾਬ ਪੋਸਟ – ਕਮਲ ਜ਼ਿੰਦਲ) – ਬੁਢਲਾਡਾ ਦੇ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ 50000 ਰੁਪਏ ਤੱਕ ਦਾ ਕਰਜ਼ਾ ਲੈਣ ਵਾਲੇ 278 ਕਰਜ਼ਦਾਰਾਂ ਨੂੰ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਤੇ ਵਿੱਤ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਕਮਲਪ੍ਰੀਤ ਸਿੰਘ, ਸਹਾਇਕ ਜ਼ਿਲ੍ਹਾ ਮੈਨੇਜਰ ਬਲਜਿੰਦਰ ਸਿੰਘ, ਪੰਜਾਬ ਪੱਛੜੀਆਂ ਸ਼੍ਰੇਣੀਆਂ ਭੌਂ ਵਿਕਾਸ ਤੇ ਵਿੱਤ ਕਾਰਪੋਰੇਸ਼ਨ ਦੇ ਜ਼ਿਲ੍ਹਾ ਫ਼ੀਲਡ ਅਫ਼ਸਰ ਅਮਰਿੰਦਰ ਸਿੰਘ, ਤਹਿਸੀਲ ਭਲਾਈ ਅਫ਼ਸਰ ਕੁਲਦੀਪ ਸਿੰਘ ਅਤੇ ਕਾਂਗਰਸੀ ਆਗੂ ਸ਼੍ਰੀਮਤੀ ਰਣਜੀਤ ਕੌਰ ਭੱਟੀ ਦੀ ਮੌਜੂਦਗੀ ਵਿੱਚ ਕਰਜ਼ਾ ਰਾਹਤ ਪ੍ਰਮਾਣ ਪੱਤਰ ਸੌਂਪੇ ਗਏ।
    ਜ਼ਿਲ੍ਹਾ ਮੈਨੇਜਰ ਕਮਲਪ੍ਰੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਕਰਜ਼ਦਾਰਾਂ ਨੂੰ ਰਾਹਤ ਦੇਣ ਦੇ ਪਰਉਪਕਾਰੀ ਹੰਭਲੇ ਤਹਿਤ ਹਲਕੇ ਦੇ 278 ਕਰਜ਼ਦਾਰਾਂ ਦਾ 1 ਕਰੋੜ 4 ਲੱਖ 87 ਹਜ਼ਾਰ ਰੁਪਏ ਦਾ ਕਰਜ਼ਾ ਮੁਆਫ਼ ਕੀਤਾ ਗਿਆ ਹੈ।ਜਿਸ ਵਿੱਚ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ 50 ਹਜ਼ਾਰ ਰੁਪਏ ਤੱਕ ਦੇ ਕਰਜ਼ੇ ਵਾਲੇ 242 ਕਰਜ਼ਦਾਰਾਂ ਦੇ 89 ਲੱਖ 50 ਹਜ਼ਾਰ ਰੁਪਏ ਜਦਕਿ ਪੰਜਾਬ ਪੱਛੜੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ 36 ਕਰਜ਼ਦਾਰਾਂ ਦੇ 15 ਲੱਖ 37 ਹਜ਼ਾਰ ਰੁਪਏ ਦੇ ਕਰਜ਼ੇ ਮੁਆਫ਼ ਕੀਤੇ ਗਏ ਹਨ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਮਲਪ੍ਰੀਤ ਸਿੰਘ ਨੇ ਕਿਹਾ ਕਿ ਸੂਬੇ ਦੀ ਭਲਾਈ ਲਈ ਅਜਿਹਾ ਫ਼ੈਸਲਾ ਲੈ ਕੇ ਮੁਖ ਮੰਤਰੀ ਨੇ ਉਨ੍ਹਾਂ ਗ਼ਰੀਬ ਲੋਕਾਂ ਦੀ ਬਾਂਹ ਫੜੀ ਹੈ, ਜੋ ਪਹਿਲਾਂ ਹੀ ਮਹਿੰਗਾਈ ਅਤੇ ਆਰਥਿਤ ਤੰਗੀਆਂ-ਤੁਰਸ਼ੀਆਂ ਦੀ ਮਾਰ ਝੱਲ ਰਹੇ ਸਨ।
ਸਮਾਗਮ ਦੌਰਾਨ ਕਾਂਗਰਸੀ ਆਗੂ ਰਣਜੀਤ ਸਿੰਘ ਦੋਦੜਾ, ਨਵੀਨ ਕਾਲਾ, ਹਰਪ੍ਰੀਤ ਪਿਆਰੀ, ਸਰਪੰਚ ਜਗਰੂਪ ਸਿੰਘ ਦਲੇਲ ਵਾਲਾ, ਜਗਰਾਜ ਸਿੰਘ ਗੰਢੂ ਕਲਾਂ, ਕੁਲਵਿੰਦਰ ਸਿੰਘ ਭੱਠਲ ਅਤੇ ਜਸਵਿੰਦਰ ਸਿੰਘ ਰਿਉਂਦ ਕਲਾਂ ਆਦਿ ਹਾਜ਼ਰ ਸਨ।
 

Check Also

ਖਾਲਸਾ ਕਾਲਜ ਵੈਟਰਨਰੀ ਨੇ ਕਿਸਾਨ ਮੇਲੇ ’ਚ ਕਾਲਜ ਸਹੂਲਤਾਂ ਦਾ ਕੀਤਾ ਪ੍ਰਦਰਸ਼ਨ

ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਦੇ …

Leave a Reply