ਅੰਮ੍ਰਿਤਸਰ, 21 ਅਗਸਤ (ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸਨ ਪਬਲਿਕ ਸਕੂਲ, ਫਰੈਡਜ ਐਵੀਨਿਊ, ਏਅਰ ਪੋਰਟ ਰੋਡ ਵਿਖੇ ਅੱਜ ਸਵੇਰੇ ਉਹਨਾਂ ਬੱਚਿਆਂ ਨੂੰ ਇਨਾਮ ਦਿਤੇ ਗਏ ਜਿੰਨ੍ਹਾਂ ਨੇ ਅੰਮ੍ਰਿਤ ਛੱਕਿਆ ਹੈ।ਇਸ ਮੌਕੇ ਉਹਨਾਂ ਬੱਚਿਆਂ ਨੂੰ ਵੀ ਇਨਾਮ ਵੰਡੇ ਗਏ ਜਿੰਨਾਂ ਬੱਚਿਆਂ ਨੂੰ ਵੱਧ ਤੋਂ ਵੱਧ ਬਾਣੀ ਕੰਠ ਹੈ ਅਤੇ ਜਿਹੜੇ ਸਹਿਜ ਪਾਠ ਕਰਦੇ ਹਨ।ਇਹਨਾਂ ਬੱਚਿਆਂ ਨੂੰ ਪ੍ਰਿੰਸੀਪਲ ਮੈਡਮ ਰਵਿੰਦਰ ਕੌਰ ਬਮਰਾ ਵਲੋਂ ਸਨਮਾਨਿਤ ਕੀਤਾ ਗਿਆ।ਇਸ ਮੌਕੇ ਸਕੂਲ ਦਾ ਸਾਰਾ ਸਟਾਫ ਤੇ ਬੱਚੇ ਮੌਜੂਦ ਸਨ।ਪ੍ਰਿੰਸੀਪਲ ਮੈਡਮ ਨੇ ਬਾਕੀ ਬੱਚਿਆਂ ਨੂੰ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਸਿਖਿਆਵਾਂ ਤੋਂ ਸੇਧ ਲੈਂਦੈ ਹੋਏ ਅੰਮ੍ਰਿਤਧਾਰੀ ਸਿੱਖ ਬਣਨ, ਆਪਣੇ ਕੇਸ ਕਤਲ ਨਾ ਕਰਵਾਉਣ ਤੇ ਰੋਜ਼ ਪਾਠ ਕਰਨ ਲਈ ਪ੍ਰੇਰਿਤ ਕੀਤਾ।
Check Also
ਵਿਧਾਇਕ ਡਾ. ਗੁਪਤਾ ਨੇ ਵਿਧਾਨ ਸਭਾ ਵਿੱਚ ਸੀਵਰੇਜ਼ ਅਤੇ ਪਾਰਕਿੰਗ ਸਟੈਂਡ ਪ੍ਰੋਜੈਕਟ ਸਬੰਧੀ ਮੁੱਦੇ ਉਠਾਏ
ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ) – ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਕੇਂਦਰੀ …
Punjab Post Daily Online Newspaper & Print Media