ਅੰਮ੍ਰਿਤਸਰ, 29 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ) – ਏ.ਆਈ.ਜੀ ਬਾਰਡਰ ਰੇਂਜ ਅੰਮ੍ਰਿਤਸਰ ਰਛਪਾਲ ਸਿੰਘ ਨੇ ਦੱਸਿਆ ਕਿ ਮੁਕੱਦਮਾ ਨੰਬਰ 5 ਮਿਤੀ 14-3-2018 ਜੁਰਮ 18,21, 29/61/85 ਐਨ.ਡੀ.ਪੀ.ਐਸ ਐਕਟ ਥਾਣਾ ਐਸ.ਐਸ.ਓ.ਸੀ ਅੰਮਿ੍ਰਤਸਰ ਵਿੱਚ 4 ਕਿਲੋਗਰਾਮ ਹੈਰੋਇਨ ਬੀ.ਓ.ਪੀ ਕੁਲਵੰਤ ਮੁੱਠੀਆਂ ਵਾਲਾ ਭਾਰਤ-ਪਾਕਿ ਸਰਹੱਦ ਤੋਂ ਬਰਾਮਦ ਕੀਤੀ ਗਈ ਸੀ।ਤਫਤੀਸ਼ ਦੌਰਾਨ ਕੁਲਦੀਪ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਭਾਈ ਲੱਦੂ ਨੂੰ ਗ੍ਰਿਫਤਾਰ ਕੀਤਾ ਸੀ ਜਦ ਕਿ ਇਸ ਦਾ ਮੁੱਖ ਸਾਥੀ ਗੁਰਚੇਤ ਸਿੰਘ ਉਰਫ ਹੈਪੀ ਪੁੱਤਰ ਹਰਭਜਨ ਸਿੰਘ ਵਾਸੀ ਮਹਿੰਦੀਪੁਰ ਥਾਣਾ ਖੇਮਕਰਨ ਜਿਲ੍ਹਾ ਤਰਨਤਾਰਨ ਤੋਂ ਭਗੌੜਾ ਹੋ ਗਿਆ ਸੀ, ਜਿਸ ਨੂੰ 28 ਅਗਸਤ ਨੂੰ ਇੰਸਪੈਕਟਰ ਸੁਖਵਿੰਦਰ ਸਿੰਘ ਇੰਚਾਰਜ ਯੂਨਿਟ ਐਸ.ਟੀ.ਐਫ ਤਰਨਤਾਰਨ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਦੋਸ਼ੀ ਪਾਸੋਂ ਪੁਛਗਿੱਛ ਜਾਰੀ ਹੈ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media