ਬਠਿੰਡਾ, 30 ਅਗਸਤ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਐਮ.ਐਸ.ਸੀ (ਫਿਜ਼ਿਕਸ) ਚੌਥਾ ਸਮੈਸਟਰ ਦੇ ਨਤੀਜਿਆਂ ਵਿੱਚ ਬਾਬਾ ਫ਼ਰੀਦ ਕਾਲਜ ਦੇ
ਵਿਦਿਆਰਥੀਆਂ ਨੇ 85% ਤੋਂ ਵਧੇਰੇ ਅੰਕ ਹਾਸਲ ਕਰਕੇ ਬੁਲੰਦੀਆਂ ਨੂੰ ਛੂਹਿਆ ਹੈ।ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਐਮ.ਐਸ.ਸੀ (ਫਿਜ਼ਿਕਸ) ਚੌਥਾ ਸਮੈਸਟਰ ਦੇ ਨਤੀਜੇ ਵਿੱਚ ਬਾਬਾ ਫ਼ਰੀਦ ਕਾਲਜ ਦੀ ਵਿਦਿਆਰਥਣ ਮਨਦੀਪ ਕੌਰ ਨੇ 86.4% ਅੰਕ ਪ੍ਰਾਪਤ ਕਰਕੇ ਕਾਲਜ ਵਿੱਚੋ ਪਹਿਲਾ ਸਥਾਨ ਅਤੇ ਮਨਮੀਤ ਕੌਰ ਕੌਰ ਨੇ 82.7% ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਹਾਸਲ ਕੀਤਾ ਹੈ ਜਦੋ ਕਿ ਗਗਨਦੀਪ ਕੌਰ, ਪ੍ਰੀਤਕਮਲ ਕੌਰ, ਰਾਜਵਿੰਦਰ ਕੌਰ ਅਤੇ ਸੰਦੀਪ ਕੌਰ ਨੇ 80.9% ਅੰਕਾਂ ਨਾਲ ਕਾਲਜ ਵਿੱਚੋਂ ਤੀਜਾ ਸਥਾਨ ਹਾਸਲ ਕੀਤਾ ਹੈ।ਸਾਰੇ ਹੀ ਵਿਦਿਆਰਥੀਆਂ ਨੇ ਪਹਿਲੇ ਦਰਜੇ ਵਿੱਚ ਪ੍ਰੀਖਿਆ ਪਾਸ ਕਰਕੇ 100 ਫੀਸਦੀ ਸਫ਼ਲਤਾ ਹਾਸਲ ਕੀਤੀ ਹੈ।ਇਸ ਨਤੀਜੇ ਅਨੁਸਾਰ 1 ਵਿਦਿਆਰਥੀਆਂ ਨੇ 85% ਤੋਂ ਵੱਧ, 6 ਵਿਦਿਆਰਥੀਆਂ ਨੇ 80% ਤੋਂ ਵੱਧ, 12 ਵਿਦਿਆਰਥੀਆਂ ਨੇ 70% ਤੋਂ ਵੱਧ ਅਤੇ 26 ਵਿਦਿਆਰਥੀਆਂ ਨੇ 70% ਤੋਂ ਵੱਧ ਅੰਕ ਅਤੇ 35 ਵਿਦਿਆਰਥੀਆਂ ਨੇ 60% ਤੋਂ ਵਧੇਰੇ ਅੰਕ ਪ੍ਰਾਪਤ ਕੀਤੇ ਹਨ । ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਇਹਨਾਂ ਸ਼ਾਨਦਾਰ ਨਤੀਜਿਆਂ ਲਈ ਫਿਜ਼ਿਕਸ ਵਿਭਾਗ ਦੇ ਮੁੱਖੀ, ਸਟਾਫ਼ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੱਤੀ । ਉਨ੍ਹਾਂ ਦੱਸਿਆ ਕਿ ਸੰਸਥਾ ਦੇ ਉਸਾਰੂ ਵਿੱਦਿਅਕ ਮਾਹੌਲ, ਆਧੁਨਿਕ ਸਾਇੰਸ ਲੈਬਾਰਟਰੀਆਂ ਦੇ ਨਾਲ-ਨਾਲ ਲਾਈਵ ਪ੍ਰੋਜੈਕਟਾਂ, ਸੈਮੀਨਾਰਾਂ ਅਤੇ ਵਰਕਸ਼ਾਪਾਂ ਦਾ ਅਜਿਹੇ ਸ਼ਾਨਦਾਰ ਨਤੀਜੇ ਹਾਸਲ ਕਰਨ ਵਿੱਚ ਮਹੱਤਵਪੂਰਨ ਰੋਲ ਰਿਹਾ ਹੈ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media