Wednesday, June 24, 2026

ਗੁ: ਤੱਪ ਅਸਥਾਨ ਸੰਤ ਬਾਬਾ ਕਰਮ ਸਿੰਘ ਜੀ ਹੋਤੀਮਰਦਾਨ ਵਿਖੇ ਸਜਾਇਆ ਗੁਰਮਤਿ ਸਮਾਗਮ

ਅੰਮ੍ਰਿਤਸਰ, 30 ਅਗਸਤ (ਪੰਜਾਬ ਪੋਸਟ- ਪ੍ਰੀਤਮ ਸਿੰੰਘ) – ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਦੇ ਸਬੰਧ ਵਿਚ ਮੈਨੇਜਰ ਸ੍ਰੀ ਦਰਬਾਰ ਸਾਹਿਬ ਦੇ ਸਹਿਯੋਗ ਨਾਲ ਚਲਾਈ ਜਾ ਰਹੀ “ਜੀਵਨ ਜੁਗਤਿ ਸਮਾਗਮਾਂ” ਦੀ ਲੜੀ ਦਾ ਸਮਾਗਮ ਗੁ: ਤੱਪ ਅਸਥਾਨ ਸੰਤ ਬਾਬਾ ਕਰਮ ਸਿੰਘ ਜੀ ਹੋਤੀਮਰਦਾਨ ਗਲੀ ਗੱਡਿਆਂ ਵਾਲੀ ਚੌਂਕ ਮੰਨਾ ਸਿੰਘ ਵਿਖੇ ਸਜਾਇਆ ਗਿਆ।ਸ਼੍ਰੋਮਣੀ ਕਮੇਟੀ ਦੇ ਮੁਖੀ ਪ੍ਰਚਾਰਕ ਗਿਆਨੀ ਜਗਦੇਵ ਸਿੰਘ ਨੇ ਅੱਜ ਦੇ ਵਿਸ਼ੇ “ਮਿਲੁ ਸਾਧ ਸੰਗਤਿ ਭਜੁ ਕੇਵਲ ਨਾਮੁ” `ਤੇ ਗੁਰਮਤਿ ਵਿਚਾਰਾਂ ਪੇਸ਼ ਕਰਕੇ ਸੰਗਤਾਂ ਨੂੰ ਨਾਮ ਬਾਣੀ ਨਾਲ ਜੁੜਨ ਦੀ ਪੇ੍ਰਰਨਾ ਦਿੱਤੀ।ਭਾਈ ਪ੍ਰਦੀਪ ਸਿੰਘ ਨਿਮਾਣਾ ਅਤੇ ਭਾਈ ਜਸਬੀਰ ਸਿੰਘ ਰੈਣ ਸਬਾਈ ਵਾਲੇ ਨੇ ਰਸਭਿੰਨਾ ਕੀਰਤਨ ਸਰਵਣ ਕਰਵਾਇਆ। ਸ੍ਰੀ ਦਰਬਾਰ ਸਾਹਿਬ ਦੇ ਮੈਨਜੇਰ ਸਾਹਿਬ ਅਤੇ ਗੁ. ਸਾਹਿਬ ਦੇ ਪ੍ਰਬੰਧਕਾਂ ਭਾਈ ਸੁਰਜੀਤ ਸਿੰਘ, ਅਵਤਾਰ ਸਿੰਘ, ਇੰਦਰਜੀਤ ਸਿੰਘ, ਭਾਈ ਹਰਵਿਦਰ ਸਿੰਘ ਅਤੇ ਬੀਬੀ ਗੁਰਚਰਨ ਕੌਰ ਚੰਨੀ ਭੈਣ ਨੇ ਰਾਗੀ ਸਿੰਘਾਂ ਅਤੇ ਪ੍ਰਚਾਰਕਾਂ ਨੂੰ ਸਿਰੋਪੇ ਭੇਟ ਕਰਕੇ ਸਨਮਾਨਿਤ ਕੀਤਾ।ਇਸ ਮੌਕੇ ਰਾਜਿੰਦਰ ਸਿੰਘ ਪ੍ਰਧਾਨ, ਭਾਈ ਜਸਬੀਰ ਸਿੰਘ, ਗੁਰਬਖਸ਼ ਸਿੰਘ ਬੱਗਾ, ਜਗਦੀਸ਼ ਸਿੰਘ ਵਾਲੀਆ ਅਤੇ ਹੋਰ ਸੰਗਤਾਂ ਹਾਜ਼ਰ ਸਨ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …

Leave a Reply