ਅੰਮ੍ਰਿਤਸਰ 30 ਅਗਸਤ (ਗੁਰਪ੍ਰੀਤ ਸਿੰਘ) – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੀਤੇ ਸਮੇਂ ’ਚ ਸੇਵਾਮੁਕਤ ਹੋ ਚੁੱਕੇ ਮੁਲਾਜ਼ਮਾਂ ਨੂੰ ਮੁਲਾਜ਼ਮ ਭਲਾਈ ਫੰਡ ਸਕੀਮ ਤਹਿਤ ਸਨਮਾਨਿਤ ਕੀਤਾ ਗਿਆ। ਇਨ੍ਹਾਂ ਸਾਬਕਾ ਮੁਲਾਜ਼ਮਾਂ ਵਿਚ ਸ. ਰਘਬੀਰ ਸਿੰਘ ਰਾਜਾਸਾਂਸੀ ਸਕੱਤਰ, ਸ. ਚਾਨਣ ਸਿੰਘ ਮੀਤ ਸਕੱਤਰ, ਸ. ਪ੍ਰਮਿੰਦਰ ਸਿੰਘ ਇੰਚਾਰਜ ਧਰਮ ਪ੍ਰਚਾਰ ਕਮੇਟੀ, ਸ. ਨਰਿੰਦਰ ਸਿੰਘ ਸੁਪਰਵਾਈਜ਼ਰ, ਸ. ਦਲਜੀਤ ਸਿੰਘ ਗੁਰਦੁਆਰਾ ਇੰਸਪੈਕਟਰ, ਸ. ਪ੍ਰਗਟ ਸਿੰਘ ਤੇ ਸ. ਲਖਬੀਰ ਸਿੰਘ ਹੈਲਪਰ ਤੇ ਸ. ਦਲੀਪ ਸਿੰਘ ਸੇਵਾਦਾਰ ਸ਼ਾਮਲ ਸਨ। ਸਥਾਨਕ ਭਾਈ ਗੁਰਦਾਸ ਹਾਲ ਵਿਖੇ ਕੀਤੇ ਗਏ ਸਮਾਗਮ ਦੌਰਾਨ ਇਨ੍ਹਾਂ ਮੁਲਾਜ਼ਮਾਂ ਨੂੰ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਕਿਰਨਜੋਤ ਕੌਰ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਅਵਤਾਰ ਸਿੰਘ ਸੈਂਪਲਾ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ ਸਮੇਤ ਹੋਰ ਅਧਿਕਾਰੀਆਂ ਨੇ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ, ਲੋਈ ਤੇ ਮੁਲਾਜ਼ਮ ਭਲਾਈ ਸਕੀਮ ਤਹਿਤ 31-31 ਹਜ਼ਾਰ ਰੁਪਏ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਕਿਰਨਜੋਤ ਕੌਰ ਤੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸੰਬੋਧਨ ਹੁੰਦਿਆਂ ਕਿਹਾ ਕਿ ਸਾਰੇ ਹੀ ਅਧਿਕਾਰੀ ਤੇ ਕਰਮਚਾਰੀ ਦਰਜਾ-ਬ-ਦਰਜਾ ਚੰਗੀਆਂ ਸੇਵਾਵਾਂ ਨਿਭਾਉਂਦੇ ਰਹੇ ਹਨ ਅਤੇ ਇਨ੍ਹਾਂ ਦੇ ਤਜ਼ਰਬੇ ਤੋਂ ਨਵੇਂ ਮੁਲਾਜ਼ਮਾਂ ਨੂੰ ਸੇਧ ਲੈਣੀ ਚਾਹੀਦੀ ਹੈ। ਉਨ੍ਹਾਂ ਸੇਵਾਮੁਕਤ ਮੁਲਾਜ਼ਮਾਂ ਦੇ ਚੰਗੇ ਭਵਿੱਖ ਦੀ ਕਾਮਨਾ ਵੀ ਕੀਤੀ। ਇਸ ਤੋਂ ਇਲਾਵਾ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸਾਬਕਾ ਸਕੱਤਰ ਸ. ਜੋਗਿੰਦਰ ਸਿੰਘ ਤੇ ਸ. ਰਘਬੀਰ ਸਿੰਘ ਰਾਜਾਸਾਂਸੀ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ। ਸਟੇਜ ਦੀ ਸੇਵਾ ਸ. ਮੁਖਤਾਰ ਸਿੰਘ ਕੁਹਾੜਕਾ ਖਜ਼ਾਨਚੀ ਨੇ ਨਿਭਾਈ। ਇਸ ਮੌਕੇ ਸ. ਸਵਿੰਦਰ ਸਿੰਘ ਦੋਬਲੀਆ, ਵਧੀਕ ਸਕੱਤਰ ਸ. ਕੇਵਲ ਸਿੰਘ ਭੂਰਾਕੋਹਨਾ ਤੇ ਸ. ਮਹਿੰਦਰ ਸਿੰਘ ਆਹਲੀ, ਸ. ਸੁਖਦੇਵ ਸਿੰਘ ਭੂਰਾਕੋਹਨਾ, ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਹਰਜਿੰਦਰ ਸਿੰਘ ਕੈਰੋਵਾਲ, ਸ. ਹਰਜੀਤ ਸਿੰਘ ਲਾਲੂੰਘੁੰਮਣ, ਸ. ਗੁਰਬਚਨ ਸਿੰਘ ਲੇਹਲ, ਸ. ਕਰਮਬੀਰ ਸਿੰਘ ਕਿਆਮਪੁਰ, ਸ. ਸੁਲੱਖਣ ਸਿੰਘ ਭੰਗਾਲੀ, ਸ. ਮੁਖਤਾਰ ਸਿੰਘ ਮੈਨੇਜਰ, ਸ. ਸਤਬੀਰ ਸਿੰਘ ਧਾਮੀ ਸਾਬਕਾ ਸਕੱਤਰ, ਸ. ਜੋਗਿੰਦਰ ਸਿੰਘ ਅਦਲੀਵਾਲ, ਸ. ਕੁਲਦੀਪ ਸਿੰਘ ਬਾਵਾ, ਸ. ਹਰਬੰਸ ਸਿੰਘ ਮੱਲ੍ਹੀ, ਸ. ਹਰਿੰਦਰਪਾਲ ਸਿੰਘ, ਸ. ਟਹਿਲ ਸਿੰਘ ਕੰਡੀਲਾ, ਸ. ਗੁਰਚਰਨ ਸਿੰਘ ਕੁਹਾਲਾ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਮਿਲਖਾ ਸਿੰਘ ਆਈ.ਏ., ਸ. ਗੁਰਿੰਦਰਪਾਲ ਸਿੰਘ ਠਰੂ, ਸ. ਸੁਖਬੀਰ ਸਿੰਘ, ਸ. ਭੁਪਿੰਦਰਪਾਲ ਸਿੰਘ, ਬਾਬਾ ਜੋਗਾ ਸਿੰਘ, ਬਾਬਾ ਜਰਨੈਲ ਸਿੰਘ, ਬਾਬਾ ਵੱਸਣ ਸਿੰਘ, ਬਾਬਾ ਮੇਜਰ ਸਿੰਘ, ਬਾਬਾ ਦਰਸ਼ਨ ਸਿੰਘ ਕੁੱਲੀ ਵਾਲੇ, ਸ. ਤਰਲੋਕ ਸਿੰਘ ਸੇਵਕ ਜਥਾ, ਭਾਈ ਸਵਿੰਦਰ ਸਿੰਘ ਤੋਂ ਇਲਾਵਾ ਸੇਵਾ-ਮੁਕਤ ਅਧਿਕਾਰੀਆਂ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ।
Check Also
12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ
ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …
Punjab Post Daily Online Newspaper & Print Media