ਬਠਿੰਡਾ, 31 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ
ਵਲੋਂ ਹਾਕੀ ਸਮਰਾਟ ਧਿਆਨ ਚੰਦ ਦੀ ਯਾਦ ਵਿੱਚ ‘ਰਾਸ਼ਟਰੀ ਖੇਡ ਦਿਵਸ’ ਉਤਸ਼ਾਹ ਨਾਲ ਮਨਾਇਆ ਗਿਆ।ਇਸ ਸਮੇਂ ਮੈਰਾਥਨ ਦੌੜ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਸਕੂਲ ਦੇ ਗਿਆਰਵੀਂ ਅਤੇ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ।ਇਸ ਮੈਰਾਥਨ ਦੌੜ ਵਿੱਚ ਵਿਦਿਆਰਥੀਆਂ ਤੋਂ ਇਲਾਵਾ ਸਕੂਲ ਦੇ ਖੇਡ ਵਿਭਾਗ ਦੇ ਅਧਿਆਪਕਾਂ ਨੇ ਵੀ ਹਿੱਸਾ ਲਿਆ। ਇਸ ਉਪਰੰਤ ਸਕੂਲ ਦੇ ਮੈਦਾਨ ਵਿੱਚ ਕਬੱਡੀ, ਫੁੱਟਬਾਲ ਅਤੇ ਬਾਸਕਿਟ ਬਾਲ ਦੇ ਮੈਚ ਕਰਵਾਏ ਗਏ। ਸਕੂਲ ਪ੍ਰਿੰਸੀਪਲ ਬਲਜਿੰਦਰ ਸਿੰਘ ਸਿੱਧੂ ਨੇ ਵਿਦਿਆਰਥੀਆਂ ਨੂੰ ਖੇਡਾਂ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ।ਵਿਦਿਆਰਥੀਆਂ ਨੂੰ ਖੇਡਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕਰਦਿਆਂ ਹਾਕੀ ਦੇ ਜਾਦੂਗਰ ਵਜੋਂ ਪ੍ਰਸਿੱਧ ਭਾਰਤੀ ਹਾਕੀ ਖਿਡਾਰੀ ਧਿਆਨ ਚੰਦ ਦੀ ਖੇਡ ਕਲਾ ਬਾਰੇ ਦੱਸਿਆ।ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ‘ਰਾਸ਼ਟਰੀ ਖੇਡ ਦਿਵਸ’ ਨੂੰ ਮਨਾਉਣ ਲਈ ਕੀਤੇ ਯਤਨਾਂ ਲਈ ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਅਤੇ ਖੇਡ ਵਿਭਾਗ ਦੇ ਅਧਿਆਪਕਾਂ ਦੀ ਪ੍ਰਸੰਸਾ ਕੀਤੀ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ
ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media