Tuesday, March 3, 2026

ਸਰਕਾਰੀ ਪੌਲੀਟੈਕਨਿਕ ਕਾਲਜ ਵਿਖੇ ਵਾਤਾਵਰਣ ਸੰਭਾਲ ਜਾਗਰੂਕਤਾ ਕੈਂਪ ਲਗਾਇਆ

ਬਠਿੰਡਾ, 31 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਰਕਾਰੀ ਬਹੁ-ਤਕਨੀਕੀ ਕਾਲਜ ਬਠਿੰਡਾ ਵਿਖੇ ਈਕੋ ਕਲੱਬ ਵਲੋਂ ਕਾਲਜ ਵਿੱਚ ਵਾਤਾਵਰਣ PPN3108201809ਸੰਭਾਲ ਨਾਲ ਸਬੰਧਤ ਗਤੀਵਿਧੀਆਂ ਦੌਰਾਨ ਵੱਖ-ਵੱਖ ਤਰ੍ਹਾਂ ਦੇ ਪੌਦੇ ਲਗਾਏ ਗਏ। ਵਿਦਿਆਰਥੀਆਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਕਰਨ ਲਈ ਸੈਮੀਨਾਰ ਦਾ ਆਯੋਜਨ ਵੀ ਕੀਤਾ ਗਿਆ।ਜਿਸ ਵਿੱਚ  ਬਲਵਿੰਦਰ ਸਿੰਘ ਐਸ.ਡੀ.ਐਮ ਬਠਿੰਡਾ ਮੁੱਖ ਮਹਿਮਾਨ ਦੇ ਤੌਰ `ਤੇ ਹਾਜ਼ਰ ਹੋਏ। ਕਾਲਜ ਦੇ ਪਿ੍ਰੰਸੀਪਲ ਯਾਦਵਿੰਦਰ ਸਿੰਘ ਨੇ ਮੁੱਖ ਮਹਿਮਾਨ ਅਤੇ ਹੋਰ ਮਹਿਮਾਨਾਂ ਨੂੰ ਜੀ ਆਇਆ ਆਖਦਿਆਂ ਦੱਸਿਆ ਕਿ ਇਸ ਕਾਲਜ ਵਿਖੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਵੱਖੋ-ਵੱਖ 6 ਕਲੱਬਾਂ ਦਾ ਗਠਨ ਕੀਤਾ ਗਿਆ ਹੈ ਅਤੇ ਸ਼ੁਕਰਵਾਰ ਇਨ੍ਹਾਂ ਕਲੱਬਾਂ ਵਲੋਂ ਅਲੱਗ ਅਲੱਗ ਗਤੀਵਿਧੀਆਂ ਕੀਤੀਆਂ ਜਾਂਦੀਆਂ ਹਨ।
ਪਿਛਲੇ ਦਿਨੀਂ ਆਰਟ ਅਤੇ ਹੌਬੀ ਕਲੱਬ ਵੱਲੋਂ ਕੈਲੀਗ੍ਰਾਫੀ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮਾਂ ਦੀ ਵੰਡ ਕੀਤੀ ਗਈ।ਇਨ੍ਹਾਂ ਮੁਕਾਬਲਿਆਂ ਵਿੱਚ ਕਾਲਜ ਦੇ ਵਿਦਿਆਰਥੀਆਂ ਕਸ਼ਿਸ਼ ਗਰਗ ਅਤੇ ਰਕੇਸ਼ ਕੁਮਾਰ ਨੇ ਪਹਿਲਾ, ਯਾਸ਼ੀ ਗਰਗ ਤੇ ਸੇਜ਼ਲ ਸ਼ਰਮਾ ਨੇ ਦੂਜਾ ਅਤੇ ਸ਼ੁਕਰਿਤੀ ਨੇ ਤੀਜਾ ਸਥਾਨ ਹਾਸਿਲ ਕੀਤਾ।ਕਾਲਜ ਦੇ ਵਿਦਿਆਰਥੀ ਮੁਹੰਮਦ ਇਸਰਾਫੂਲ ਨੂੰ ਭਾਰਤ ਸਰਕਾਰ ਦੇ ਸਵੱਛ ਭਾਰਤ ਮਿਸ਼ਨ ਅਧੀਨ ਕਾਲਜ ਦੇ ਵਿਦਿਆਰਥੀਆਂ ਵੱਲੋਂ ਲਗਾਈ ਗਈ  ਸਮਰ ਟਰੇਨਿੰਗ ਦੌਰਾਨ ਬੈਸਟ ਇੰਟਰਨ ਚੁਣੇ ਜਾਣ ‘ਤੇ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।ਮੁੱਖ ਮਹਿਮਾਨ ਬਲਵਿੰਦਰ ਸਿੰਘ ਨੇ ਕਿਹਾ ਕਿ ਵਿਦਿਆਰਥੀ ਨਸ਼ਿਆਂ, ਵਾਤਾਵਰਨ ਸੰਭਾਲ ਆਦਿ ਵਿਸ਼ਿਆਂ ਤੇ ਕੰਮ ਕਰਨ ਅਤੇ ਲੋਕਾਂ ਨੂੰ ਵੀ ਇਸ ਪ੍ਰਤੀ ਜਾਗਰੂਕ ਕਰਨ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁਖੀ ਵਿਭਾਗ ਅਨੂਜਾ ਗੋਪਾਲ, ਸੁਖਵਿੰਦਰ ਪ੍ਰਤਾਪ ਰਾਣਾ, ਮਨਜੀਤ ਸਿੰਘ ਭੁੱਲਰ, ਈਕੋ ਕਲੱਬ ਦੇ ਇੰਚਾਰਜ ਬਲਜੀਤ ਸਿੰਘ ਵਿਰਕ, ਐਨ.ਐਸ.ਐਸ ਦੇ ਪ੍ਰੋਗਰਾਮ ਅਫਸਰ ਪਵਨ ਕੁਮਾਰ, ਅਭਿਨਵ ਸੋਨੀ ਤੋਂ ਇਲਾਵਾ ਕਾਲਜ ਦੇ ਵਿਦਿਆਰਥੀ ਅਤੇ ਸਟਾਫ ਮੈਂਬਰ ਹਾਜ਼ਰ ਸਨ।

Check Also

ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …

Leave a Reply