Thursday, March 5, 2026

ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੌਂਪੀਆਂ ਵੋਟਰ ਸੂਚੀ ਦੀਆਂ ਕਾਪੀਆਂ

ਭੀਖੀ (ਮਾਨਸਾ), 1 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ  ਅਪਨੀਤ ਰਿਆਤ ਦੀਆਂ ਹਦਾਇਤਾਂ ਅਨੁਸਾਰ PPN0109201801ਚੋਣ ਤਹਿਸੀਲਦਾਰ ਗੁਰਚਰਨ ਸਿੰਘ ਦੁਆਰਾ ਅੱਜ ਜ਼ਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਯੋਗਤਾ ਮਿਤੀ 01.01.2019 ਦੇ ਅਧਾਰ ਤੇ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਮੀਟਿੰਗ ਕੀਤੀ ਗਈ।ਮੀਟਿੰਗ ਦੌਰਾਨ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਮੁੱਢਲੀ ਪ੍ਰਕਾਸ਼ਿਤ ਕੀਤੀ ਗਈ ਫੋਟੋ ਵੋਟਰ ਸੂਚੀ ਦੀ ਹਾਰਡ ਕਾਪੀ ਅਤੇ ਬਿਨ੍ਹਾਂ ਫੋਟੋ ਵਾਲੀ ਵੋਟਰ ਸੂਚੀ ਦੀ ਸਾਫਟ ਕਾਪੀ ਵੀ ਸਪਲਾਈ ਕੀਤੀ ਗਈ।
        ਇਸ ਮੌਕੇ ਬੋਲਦਿਆਂ ਚੋਣ ਤਹਿਸੀਲਦਾਰ ਨੇ ਕਿਹਾ ਕਿ ਕਿ ਹਰੇਕ ਵਿਅਕਤੀ ਆਪਣੀ ਵੋਟ ਮੌਜੂਦਾ ਵੋਟਰ ਸੂਚੀ ਵਿੱਚ ਚੈਕ ਕਰ ਲਵੇ ਕਿਉਂਕਿ ਵੋਟ ਪਾਉਣ ਲਈ ਸਿਰਫ ਵੋਟਰ ਕਾਰਡ ਹੋਣਾ ਹੀ ਜਰੂਰੀ ਨਹੀਂ ਹੈ, ਉਹਨਾਂ ਦੀ ਵੋਟ ਵੋਟਰ ਸੂਚੀ ਵਿੱਚ ਦਰਜ ਹੋਣੀ ਵੀ ਜਰੂਰੀ ਹੈ।ਉਨ੍ਹਾਂ ਵੱਲੋਂ ਹਾਜਰੀਨ ਨੂੰ ਸੁਧਾਈ ਦੇ ਪ੍ਰੋਗਰਾਮ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ ਲਈ ਕਿਹਾ ਗਿਆ ਤਾਂ ਜੋ ਕੋਈ ਵੀ ਯੋਗ ਵਿਅਕਤੀ ਆਪਣੇ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹਿ ਜਾਵੇ।
        ਚੋਣ ਤਹਿਸੀਲਦਾਰ ਨੇ ਭਾਰਤ ਚੋਣ ਕਮਿਸ਼ਨ ਵੱਲੋਂ ਨਿਰਧਾਰਿਤ ਪ੍ਰੋਗਰਾਮ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾ ਮਿਤੀ 01 ਸਤੰਬਰ ਨੂੰ ਕੀਤੀ ਜਾ ਚੁੱਕੀ ਹੈ। ਇਹ ਵੋਟਰ ਸੂਚੀਆਂ ਜ਼ਿਲ੍ਹਾ ਚੋਣ ਦਫ਼ਤਰ, ਸਬੰਧਤ ਚੋਣਕਾਰ ਰਜਿਸਟਰੇਸ਼ਨ ਅਫਸਰ ਦੇ ਦਫ਼ਤਰ, ਅਤੇ ਸਬੰਧਤ ਬੂਥ ਲੈਵਲ ਅਫ਼ਸਰਾਂ ਪਾਸ ਵੇਖਣ ਲਈ ਉਪਲਬਧ ਹਨ। ਉਨ੍ਹਾਂ ਕਿਹਾ ਕਿ ਵੋਟਰ ਸੂਚੀ ਵਿੱਚ ਨਾਮ ਦਰਜ ਕਰਵਾਉਣ ਲਈ, ਪਹਿਲਾਂ ਦਰਜ ਵੋਟ ਕਟਵਾਉਣ ਲਈ ਜਾਂ ਦਰੁਸਤ ਕਰਵਾਉਣ ਲਈ ਦਾਅਵੇ/ਇਤਰਾਜ਼ ਮਿਤੀ 01 ਸਤੰਬਰ ਤੋਂ 31 ਅਕਤੂਬਰ ਤੱਕ ਸਬੰਧਤ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਜਾਂ ਬੂਥ ਲੈਵਲ ਅਫ਼ਸਰ ਨੂੰ ਦਿੱਤੇ ਜਾ ਸਕਦੇ ਹਨ।ਮਿਤੀ 08 ਸਤੰਬਰ ਅਤੇ 15 ਸਤੰਬਰ (ਦਿਨ ਸ਼ਨੀਵਾਰ) ਨੂੰ ਬੂਥ ਲੈਵਲ ਅਫਸਰਾਂ ਵਲੋਂ ਵੋਟਰ ਸੂਚੀ ਦੇ ਸਬੰਧਤ ਭਾਗ ਨੂੰ ਗ੍ਰਾਮ ਸਭਾ / ਲੋਕਲ ਬਾਡੀ ਵਿੱਚ ਪੜ੍ਹ ਕੇ ਸੁਣਾਇਆ ਜਾਵੇਗਾ ਅਤੇ ਰੂਰਲ ਵੈਲਫੇਅਰ ਐਸੋਸੀਏਸ਼ਨਾਂ ਨਾਲ ਮੀਟਿੰਗਾਂ ਕੀਤੀਆਂ ਜਾਣਗੀਆ।  ਉਨ੍ਹਾਂ ਕਿਹਾ ਕਿ ਸਪੈਸ਼ਲ ਮੁਹਿੰਮ ਦੌਰਾਨ ਬੂਥ ਲੈਵਲ ਅਫਸਰਾਂ ਵਲੋਂ ਮਿਤੀ 9 ਸਤੰਬਰ ਅਤੇ 16 ਸਤੰਬਰ (ਦਿਨ ਐਤਵਾਰ) ਨੂੰ ਬੂਥ ਲੈਵਲ ਏਜੰਟਾਂ ਅਤੇ ਆਮ ਜਨਤਾ ਪਾਸੋਂ ਆਪਣੇ-ਆਪਣੇ ਪੋਲਿੰਗ ਸਟੇਸ਼ਨਾਂ ਤੇ ਬੈਠ ਕੇ ਦਾਅਵੇ / ਇਤਰਾਜ਼ ਪ੍ਰਾਪਤ ਕੀਤੇ ਜਾਣਗੇ ।
    ਉਨ੍ਹਾ ਨਾਲ ਹੀ ਦੱਸਿਆ ਕਿ ਦੱਸਿਆ ਗਿਆ ਕਿ ਵੋਟਰ ਸੂਚੀਆਂ ਵਿੱਚ ਨਾਮ ਦਰਜ ਕਰਵਾਉਣ ਲਈ ਫਾਰਮ ਨੰਬਰ 6, ਦਰਜ ਇੰਦਰਾਜ ਕਟਵਾਉਣ ਲਈ ਫਾਰਮ ਨੰਬਰ 7, ਦਰਜ ਇੰਦਰਾਜ ਦਰੁਸਤ ਕਰਵਾਉਣ ਲਈ ਫਾਰਮ ਨੰਬਰ 8 ਅਤੇ ਉਸੇ ਹਲਕੇ ਵਿੱਚ ਵੋਟ ਤਬਦੀਲ ਕਰਵਾਉਣ ਲਈ ਫਾਰਮ ਨੰਬਰ 8-ਏ ਵਰਤਿਆ ਜਾਣਾ ਹੈ।ਪ੍ਰਵਾਸੀ ਭਾਰਤੀਆਂ ਦੀਆਂ ਵੋਟਾਂ ਦਰਜ ਕਰਨ ਲਈ ਫਾਰਮ ਨੰਬਰ 6-ਏ ਵਰਤਿਆ ਜਾਣਾ ਹੈ।ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਮਿਤੀ 04 ਜਨਵਰੀ, 2019 ਨੂੰ ਕੀਤੀ ਜਾਵੇਗੀ ।
    ਇਸ ਮੌਕੇ ਆਮ ਆਦਮੀ ਪਾਰਟੀ ਅਤੇ ਭਾਰਤੀ ਕਾਮਿਊਨਿਸਟ ਪਾਰਟੀ ਦੇ ਨੁਮਾਇੰਦਿਆਂ ਤੋਂ ਇਲਾਵਾ ਸ੍ਰੀਮਤੀ ਪ੍ਰਿਅੰਕਾ ਰਾਣੀ, ਚੋਣ ਕਾਨੂੰਗੋ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵਿਖੇ ਬੀ.ਏ.ਆਰ.ਸੀ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਵੱਲੋਂ ਵਿਦਿਆਰਥੀਆਂ …

Leave a Reply