ਭੀਖੀ (ਮਾਨਸਾ), 1 ਸਤੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਪੁਲਿਸ ਵਿਭਾਗ ਵਲੋਂ ਨਸ਼ਿਆਂ ਨੂੰ ਠੱਲ ਪਾਉਣ ਦੀ ਵਿੱਢੀ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਵੱਲੋਂ 81
ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਬਰਾਮਦ ਕੀਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਆਈ.ਏ ਸਟਾਫ਼ ਦੇ ਇੰਚਾਰਜ ਇੰਸਪੈਕਟਰ ਅੰਗਰੇਜ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ ਮਨਧੀਰ ਸਿੰਘ ਦੀਆਂ ਹਦਾਇਤਾਂ `ਤੇ ਮਾੜੇ ਅਨਸਰਾਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ।
ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਸੀ.ਆਈ.ਏ ਸਟਾਫ਼ ਮਾਨਸਾ ਦੇ ਸਹਾਇਕ ਥਾਣੇਦਾਰ ਹਰਭਜਨ ਸਿੰਘ ਨੇ ਪੁਲਿਸ ਪਾਰਟੀ ਸਮੇਤ ਪਿੰਡ ਘੁੱਰਕਣੀ ਨਜ਼ਦੀਕ ਗਸ਼ਤ ਦੌਰਾਨ ਲਖਵੀਰ ਸਿੰਘ ਵਾਸੀ ਜਟਾਣਾ ਕਲਾਂ ਨੂੰ ਕਾਬੂ ਕਰਕੇ ਉਸਦੇ ਕਬਜੇ ਤੋਂ ਏਸੈਂਟ ਕਾਰ ਵਿਚੋਂ 81 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਬਰਾਮਦ ਕਰਕੇ ਐਨ.ਡੀ.ਪੀ.ਐਸ ਐਕਟ ਅਧੀਨ ਥਾਣਾ ਝੁਨੀਰ ਵਿਖੇ ਮੁਕੱਦਮਾ ਦਰਜ ਕਰ ਲਿਆ ਹੈ।ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਹੋਰ ਵੀ ਪੁਛਗਿੱਛ ਕੀਤੀ ਜਾਵੇਗੀ, ਜਿਸ ਦੌਰਾਨ ਕਈ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media