Thursday, June 25, 2026

ਖਾਲਸਾ ਕਾਲਜ ਲਾਅ ਦੀ ਵਿਦਿਆਰਥਣ ਨੇ ’ਵਰਸਿਟੀ ’ਚ ਪ੍ਰਾਪਤ ਕੀਤਾ ਸ਼ਾਨਦਾਰ ਸਥਾਨ

ਅੰਮ੍ਰਿਤਸਰ, 1 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੀ ਵਿਦਿਆਰਥਣ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ PPN0109201806ਐਲਾਨੇ ਗਏ ਬੀ. ਕਾਮ ਐਲ.ਐਲ.ਬੀ 5 ਸਾਲਾ ਕੋਰਸ ਦੇ ਚੌਥੇ ਸਮੈਸਟਰ ਦੀ ਪ੍ਰੀਖਿਆ ’ਚ ਤੀਜਾ ਸਥਾਨ ਹਾਸਲ ਕੀਤਾ ਹੈ।ਸ਼ਰੂਤੀ ਸੰਦਲ ਨੇ 422 ਨੰਬਰਾਂ ਨਾਲ ’ਵਰਸਿਟੀ ’ਚ ਤੀਜਾ ਸਥਾਨ ਹਾਸਲ ਕੀਤਾ।
    ਕਾਲਜ ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਨੇ ਕਿਹਾ ਕਿ ਕਾਲਜ ਦਾ ਵਧੀਆ ਨਤੀਜਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ, ਲਗਨ ਅਤੇ ਮੈਨੇਜਮੈਂਟ ਵੱਲੋਂ ਸਿੱਖਿਆ ਦਾ ਵਧੀਆ ਵਾਤਾਵਰਣ ਪ੍ਰਦਾਨ ਕਰਨ ਕਰਕੇ ਹੀ ਸੰਭਵ ਹੋ ਸਕਿਆ ਹੈ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅੱਗੇ ਤੋਂ ਹੋਰ ਵੀ ਮਿਹਨਤ ਕਰਕੇ ਆਪਣਾ ਅਤੇ ਆਪਣੇ ਕਾਲਜ ਦਾ ਨਾਂ ਰੌਸ਼ਨ ਕਰਨ ਲਈ ਪ੍ਰੇਰਣਾ ਦਿੱਤੀ।ਇਸ ਮੌਕੇ ਕਾਲਜ ਦੇ ਬਾਕੀ ਸਟਾਫ ਮੈਂਬਰ ਡਾ. ਗੁਨੀਸ਼ਾ ਸਲੂਜਾ (ਅਸਿਸਟੈਂਟ ਪ੍ਰੋਫੈਸਰ ਅਤੇ ਡੀਨ), ਡਾ. ਹਰਪ੍ਰੀਤ ਕੌਰ, ਪ੍ਰੋ. ਸੀਮਾ ਰਾਣੀ, ਪ੍ਰੋ. ਜਸਕਿਰਨਬੀਰ ਕੌਰ, ਪ੍ਰੋ. ਰਾਸ਼ਿਮਾ ਚੰਗੋਤਰਾ ਅਤੇ ਪ੍ਰੋ. ਸੁਖਮਨਪ੍ਰੀਤ ਕੌਰ ਹਾਜ਼ਰ ਸਨ।

Check Also

12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ

ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …

Leave a Reply