Thursday, June 25, 2026

ਭਾਈ ਮੱਖਣ ਸ਼ਾਹ ਲੁਬਾਣਾ ਤੇ ਲੱਖੀ ਸ਼ਾਹ ਵਣਜਾਰਾ ਦੀ ਯਾਦ ’ਚ ਗੁਰਮਤਿ ਸਮਾਗਮ 8 ਨੂੰ

ਅੰਮ੍ਰਿਤਸਰ, 1 ਸਤੰਬਰ (ਪੰਜਾਬ ਪੋਸਟ- ਗੁਰਪ੍ਰੀਤ ੋਸੰਘ) – ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਘਰ ਦੇ ਸ਼ਰਧਾਲੂ ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ SGPCਵਣਜਾਰਾ ਦੀ ਯਾਦ ਵਿਚ 8 ਸਤੰਬਰ ਨੂੰ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ।ਜਾਰੀ ਇਕ ਪ੍ਰੈੱਸ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ਵਿਚ 8 ਸਤੰਬਰ ਨੂੰ ਗੁਰਮਤਿ ਸਮਾਗਮ ਸਜਾਏ ਜਾਣਗੇ।ਉਨ੍ਹਾਂ ਦੱਸਿਆ ਕਿ 6 ਸਤੰਬਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ 8 ਸਤੰਬਰ ਨੂੰ ਭੋਗ ਉਪਰੰਤ ਗੁਰੂ ਘਰ ਦੇ ਪ੍ਰਸਿੱਧ ਰਾਗੀ, ਢਾਡੀ ਤੇ ਕਥਾਵਾਚਕ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।ਉਨ੍ਹਾਂ ਦੱਸਿਆ ਕਿ ਇਸ ਸਮਾਗਮ ਵਿਚ ਪੰਥ ਦੀਆਂ ਪ੍ਰਸਿੱਧ ਧਾਰਮਿਕ ਸ਼ਖ਼ਸੀਅਤਾਂ ਤੋਂ ਇਲਾਵਾ ਵੱਖ-ਵੱਖ ਦੇਸ਼ਾਂ ਤੋਂ ਵਿਸ਼ੇਸ਼ ਤੌਰ ’ਤੇ ਸੰਗਤਾਂ ਵੀ ਸ਼ਾਮਲ ਹੋਣਗੀਆਂ।

Check Also

12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ

ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …

Leave a Reply