Monday, July 27, 2026

ਏਸ਼ੀਆਈ ਖੇਡਾਂ `ਚ ਭਾਰਤ ਦੇ ਸ਼ਾਨਦਾਰ ਨਾਲ ਪੂਰੀ ਦੁਨੀਆਂ ਵਿੱਚ ਬਣੀ ਪਛਾਣ – ਛੀਨਾ

ਅੰਮ੍ਰਿਤਸਰ, 2 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਕਿਹਾ ਕਿ ਏਸ਼ੀਆਈਖੇਡਾਂ – Chhina RMS2018 ਵਿੱਚ ਭਾਰਤ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਪੂਰੀ ਦੁਨੀਆਂ ਵਿੱਚ ਆਪਣੀ ਪਹਿਚਾਨ ਸਥਾਪਿਤ ਕੀਤੀ ਹੈ। ਇੰਡੋਨੇਸ਼ੀਆ ਦੇ ਜਕਾਰਤਰ ਵਿੱਚ ਹੋ ਰਹੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਨੇ 69 ਮੈਡਲ ਆਪਣੀ ਝੋਲੀ ਵਿੱਚ ਪਾ ਕੇ ਰਾਸ਼ਟਰ ਦੀ ਸ਼ਾਨ ਵਿੱਚ ਵਾਧਾ ਕੀਤਾ ਹੈ।
ਉਨ੍ਹਾਂ ਨੇ ਖਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਦੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਖੇਡ ਰਾਜ ਮੰਤਰੀ ਰਾਜਵਰਧਨ ਸਿੰਘ ਰਠੋਰ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਦੀ ਸੂਝਬੂਝ ਦੇ ਦੂਰ ਦ੍ਰਿਸ਼ਟੀ ਦੇ ਕਾਰਨ ਸਹੀ ਖਿਡਾਰੀਆਂ ਨੂੰ ਖੇਡਣ ਦਾ ਮੌਕਾ ਮਿਲਿਆ, ਜਿਸ ਕਾਰਨ ਭਾਰਤ ਨੇ ਇਸ ਸਾਲ ਪਿਛਲੇ ਸਾਲਾਂ ਤੋਂ ਕਈ ਜਿਆਦਾ ਮੈਡਲ ਜਿੱਤੇ ਹਨ।
ਉਨ੍ਹਾਂ ਕਿਹਾ ਕਿ ਜਕਾਰਤਾ ਵਿੱਚ ਏਸ਼ੀਆਈ ਖੇਡਾਂ ਵਿੱਚ ਹਿੱਸਾ ਲੈਣ ਲਈ ਗਏ ਭਾਰਤੀ ਖਿਡਾਰੀਆਂ ਦੇ ਦਲ ਦੀ ਚੋਣ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਸੀ। ਪੇਂਡੂ ਖੇਤਰਾਂ ਨਾਲ ਸਬੰਧਤ ਖਿਡਾਰੀਆਂ ਨੂੰ ਵਧੇਰੇ ਅਵਸਰ ਦਿੱਤੇ ਗਏ ਸਨ।ਜਿਸ ਕਾਰਨ ਭਾਰਤ ਨੂੰ ਇਹ ਸ਼ਾਨਦਾਰ ਜਿੱਤ ਹਾਸਲ ਹੋਈ ਹੈ।ਛੀਨਾ ਨੇ ਕਿਹਾ ਕਿ ਜਿਆਦਾ ਮੈਡਲ ਪ੍ਰਾਪਤ ਕਰਨ ਵਾਲੇ ਦੇਸ਼ਾਂ ਵਿੱਚ ਭਾਰਤ ਅਠਵੇਂ ਸਥਾਨ `ਤੇ ਹੈ ਅਤੇ ਭਵਿੱਖ ਵਿੱਚ ਇਹ ਹੋਰ ਉਪਰ ਆਵੇਗਾ, ਇਸ ਦੀ ਉਨ੍ਹਾਂ ਨੂੰ ਉਮੀਦ ਹੈ ਕਿਉਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਦਾ ਝੰਡਾ ਖੇਡਾਂ ਦੇ ਖੇਤਰ ਵਿੱਚ ਬੁਲੰਦ ਹੋ ਰਿਹਾ ਹੈ।ਭਾਰਤ ਨੂੰ ਇਸ ਵਾਰ ਏਸ਼ੀਆਈ ਖੇਡਾਂ ਵਿੱਚ 69 ਮੈਡਲ ਮਿਲੇ ਹਨ।ਜਿੰਨ੍ਹਾਂ ਵਿੱਚ 15 ਗੋਲਡ, 24 ਸਿਲਵਰ, 30 ਕਾਂਸੀ ਦੇ ਮੈਡਲ ਹਨ।ਇਹ ਇੱਕ ਸ਼ਾਨਦਾਰ ਉਪਲੱਬਧੀ ਹੈ, ਹੁਣ ਤੱਕ ਭਾਰਤੀ ਦਲ ਦਾ ਸਭ ਤੋਂ ਉਤਮ ਪ੍ਰਦਰਸ਼ਨ ਹੈ। ਉਨ੍ਹਾਂ ਨੇ ਇਹ ਉਮੀਦ ਪ੍ਰਗਟ ਕੀਤੀ ਕਿ ਖੇਡਾਂ ਦੇ ਖੇਤਰ ਵਿੱਚ ਭਾਰਤ ਆਪਣਾ ਸ਼ਾਨਦਾਰ ਪ੍ਰਦਰਸ਼ਨ ਭਵਿੱਖ `ਚ ਬਰਕਰਾਰ ਰੱਖੇਗਾ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …

Leave a Reply