ਪਠਾਨਕੋਟ, 2 ਸਤੰਬਰ (ਪੰਜਾਬ ਪੋਸਟ ਬਿਊਰੋ) – ਮਿੱਟੀ ਸਿਹਤ ਕਾਰਡ ਫਸਲਾਂ ਲਈ ਬਹੁਤ ਲਾਹੇਵੰਦ ਹੈ। ਇਸ ਵਿਚ ਦਿੱਤੀਆਂ ਜਾਣਕਾਰੀਆਂ ਦੀ ਮਦਦ ਨਾਲ
ਕਿਸਾਨਾਂ ਨੂੰ ਫਸਲ ਦੀ ਉਪਾਦਕਤਾ ਵਧਾਉਣ ਅਤੇ ਖੇਤੀ ਲਾਗਤ ਖਰਚੇ ਘੱਟ ਕਰਨ ਵਿੱਚ ਮਦਦ ਮਿਲਦੀ ਹੈ।ਇਹ ਵਿਚਾਰ ਡਾ. ਅਮਰੀਕ ਸਿੰਘ ਭੌਂ ਪਰਖ ਅਫਸਰ ਨੇ ਡਿਪਟੀ ਕਮਿਸ਼ਨਰ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਇੰਦਰਜੀਤ ਸਿੰਘ ਧੰਜੂ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ “ਮਿਸ਼ਨ ਤੰਦਰੁਸਤ ਪੰਜਾਬ” ਤਹਿਤ ਪਿੰਡ ਲਾਹੜੀ ਗੁਜਰਾਂ ਵਿੱਚ ਕਿਸਾਨਾਂ ਨੂੰ ਭੌ ਸਿਹਤ ਕਾਰਡ ਦੇਣ ਲਈ ਲਗਾਏ ਜਾਗਰੁਕਤਾ ਕੈਂਪ ਵਿੱਚ ਜਾਣਕਾਰੀ ਦਿੰਦਿਆਂ ਪ੍ਰਗਟਾਏ।ਡਾ. ਮਨਦੀਪ ਕੌਰ, ਡਾ. ਅਰਜੁਨ ਸਿੰਘ ਖੇਤੀਬਾੜੀ ਵਿਕਾਸ ਅਫਸਰ, ਸੁਭਾਸ ਚੰਦਰ ਖੇਤੀ ਵਿਸਥਾਰ ਅਫਸਰ, ਡਾ. ਜਗਦੀਪ ਸਿੰਘ ਡਿਪਟੀ ਪੀ.ਡੀ ਆਤਮਾ, ਨਿਰਪਜੀਤ ਸਿੰਘ, ਸੁਦੇਸ਼ ਕੁਮਾਰ ਖੇਤੀ ਉਪ ਨਿਰੀਖਕ, ਬਲਵਿੰਦਰ ਕੁਮਾਰ, ਸਾਹਿਲ ਮਹਾਜਨ, ਮਨਦੀਪ ਕੁਮਾਰ, ਅਰਮਾਨ ਮਹਾਜਨ ਸਮੇਤ ਵੱਡੀ ਗਿਣਤੀ `ਚ ਕਿਸਾਨ ਹਾਜ਼ਰ ਸਨ।
ਉਨਾਂ ਕਿਹਾ ਕਿ ਝੋਨੇ ਦੀ ਫਸਲ ਨੂੰ ਨੀਮਕੋਟਡ ਯੂਰੀਆ 90 ਕਿਲੋ ਪ੍ਰਤੀ ਏਕੜ ਅਤੇ ਬਾਸਮਤੀ ਨੂੰ 36 ਕਿਲੋ ਪ੍ਰਤੀ ਏਕੜ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨਾਂ ਕਿਹਾ ਕਿ ਸਿਫਾਰਸ਼ਾਂ ਤੋਂ ਵਧੇਰੇ ਰਸਾਇਣਕ ਖਾਦਾਂ ਦੀ ਵਰਤੋਂ ਕਰਨ ਨਾਲ ਝੋਨੇ ਦੀ ਫਸਲ ਉਪਰ ਕੀੜੇ ਅਤੇ ਬਿਮਾਰੀਆਂ ਵਧੇਰੇ ਹਮਲਾ ਕਰਦੀਆਂ ਹਨ ਇਸ ਲਈ ਸਿਫਾਰਸ਼ਾਂ ਤੋਂ ਵਧੇਰੇ ਖਾਦਾਂ ਦੀ ਵਰਤੋਂ ਨਹੀਂ ਕਰਨੀ ਚਾਹੀਦੀ। ਉਨਾਂ ਕਿਹਾ ਕਿ ਜ਼ਿੰਕ ਸਲਫੇਟ ਖਾਦ ਦੀ ਵਰਤੋਂ ਤਾਂ ਹੀ ਕਰੋ, ਜੇਕਰ ਫਸਲ ਵਿੱਚ ਜ਼ਿੰਕ ਸਲਫੇਟ ਦੀ ਘਾਟ ਦਿਖਾਈ ਦੇਵੇ।ਡਾ. ਮਨਦੀਪ ਕੌਰ ਖੇਤੀਬਾੜੀ ਵਿਕਾਸ ਅਫਸਰ ਨੇ ਕਿਹਾ ਕਿ ਖਾਦਾਂ ਦੀ ਵਰਤੋ ਭੋ ਸਿਹਤ ਕਾਰਡ ਦੇ ਆਧਾਰ ਤੇ ਕਰਨਾ ਉਚਿਤ ਹੈ।ਉਨਾਂ ਕਿਹਾ ਕਿ ਭੌਂ ਪਰਖ ਨਾਲ ਭੂਮੀ ਦੀ ਉਪਜਾਊ ਸ਼ਕਤੀ ਅਤੇ ਸਿਹਤ ਬਾਰੇ ਜਾਣਕਾਰੀ ਮਿਲਦੀ ਹੈ ਅਤੇ ਸੰਤੁਲਿਤ ਖਾਦਾਂ ਦੀ ਵਰਤੋਂ ਨਾਲ ਉਪਜ ਵਿਚ ਵੀ ਵਾਧਾ ਹੁੰਦਾ ਹੈ ਅਤੇ ਭੂਮੀ ਦੀ ਉਪਜਾਊ ਸ਼ਕਤੀ ਬਣੀ ਰਹਿੰਦੀ ਹੈ।ਉਨਾਂ ਕਿਹਾ ਕਿ ਮਿੱਟੀ ਪਰਖ ਕਰਵਾਉਣ ਨਾਲ ਕਲਰਾਠੀਆਂ ਜਮੀਨ ਵਿੱਚ ਸੁਧਾਰ ਕਰਨ ਅਤੇ ਫਸਲਾਂ ਦੀ ਸਹੀ ਚੋਣ ਕਰਨ ਵਿੱਚ ਮਦਦ ਵੀ ਮਿਲਦੀ ਹੈ।ਇਸ ਮੌਕੇ ਪਿੰਡ ਲਾਹੜੀ ਗੁਜਰਾਂ ਦੇ ਕਿਸਾਨਾਂ ਨੂੰ ਭੌਂ ਸਿਹਤ ਕਾਰਡ ਵੰਡੇ ਗਏ।
Check Also
ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ
ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …
Punjab Post Daily Online Newspaper & Print Media