ਬਠਿੰਡਾ, 2 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸ਼ਹਿਰ ਦੀ ਲਾਲ ਸਿੰਘ ਬਸਤੀ `ਚ ਰਹਿਣ ਵਾਲੀ ਨੌਜਵਾਨ ਵਿਆਹਤਾ ਨੇ ਆਪਣੇ ਘਰੇਲੂ ਕਲੇਸ਼ ਦੇ
ਕਾਰਨ ਆਤਮ ਹੱਤਿਆ ਕਰ ਲਈ।ਉਹ ਗਲੇ ਵਿੱਚ ਚੁੰਨੀ ਪੱਖੇ ਨਾਲ ਬੰਨ੍ਹ ਕੇ ਲਟਕ ਗਈ।ਥਾਣਾ ਕੈਨਾਲ ਕਲੋਨੀ ਪੁਲਿਸ ਨੇ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਛਾਣਬੀਨ ਸ਼ੁਰੂ ਕਰ ਦਿੱਤੀ ਹੈ।ਪੁਲਿਸ ਅਧਿਕਾਰੀ ਨੇ ਦੱਸਿਆ ਕਿ ਲੜਕੀ ਦੀ ਪਹਿਚਾਣ ਮਮਤਾ ਰਾਣੀ (32) ਵਜੋਂ ਹੋਈ ਹੈ।ਜਾਣਕਾਰੀ ਮੁਤਾਬਿਕ ਮ੍ਰਿਤਕਾ ਮਮਤਾ ਆਪਣੇ ਪਤੀ ਦੀਆਂ ਹਰਕਤਾਂ ਤੋਂ ਬਹੁਤ ਜਿਆਦਾ ਤੰਗ ਤੇ ਪ੍ਰੇਸ਼ਾਨ ਸੀ।ਸਹਾਰਾ ਜਨ ਸੇਵਾ ਦੇ ਵਰਕਰਾਂ ਨੇ ਪੁਲਿਸ ਕਾਰਵਾਈ ਤੋਂ ਬਾਅਦ ਲਾਸ਼ ਨੂੰ ਸਿਵਲ ਹਸਪਤਾਲ ਪੋਸਟਮਾਰਟਮ ਲਈ ਪਹੁੰਚਾਇਆ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ
ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …
Punjab Post Daily Online Newspaper & Print Media