Friday, May 1, 2026

ਬਾਬਾ ਫ਼ਰੀਦ ਪਬਲਿਕ ਸੀਨੀ. ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਜਿੱਤੇ 25 ਮੈਡਲ

ਬਠਿੰਡਾ, 1 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵਲੋਂ ਹਰ ਸਾਲ ਵਿਦਿਆਰਥੀਆਂ ਦੀਆਂ ਰਚਨਾਤਮਿਕ, PPN0209201820ਗੁਣਾਤਮਿਕ ਤੇ ਕਲਾਤਮਿਕ ਰੁਚੀਆਂ ਨੂੰ ਉਭਾਰਨ ਲਈ ਜ਼ਿਲ੍ਹਾ, ਜ਼ੋਨ ਅਤੇ ਸੂਬਾ ਪੱਧਰ ਦੇ ਗੁਣਾਤਮਿਕ ਵਿੱਦਿਅਕ ਮੁਕਾਬਲੇ ਕਰਵਾਏ ਜਾਂਦੇ ਹਨ।ਜ਼ਿਲ੍ਹਾ ਪੱਧਰ `ਤੇ ਹੋਏ ਅਜਿਹੇ 20 ਵੱਖ-ਵੱਖ ਮੁਕਾਬਲਿਆਂ ਵਿੱਚ ਬਾਬਾ ਫ਼ਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਾਇਮਰੀ, ਮਿਡਲ ਤੇ ਹਾਈ ਵਰਗ ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ ਅਤੇ 17 ਮੁਕਾਬਲਿਆਂ ਵਿੱਚ ਜਿੱਤ ਹਾਸਲ ਕੀਤੀ।ਪ੍ਰਾਇਮਰੀ ਵਰਗ ਦੇ ਮੁਕਾਬਲਿਆਂ ਦੌਰਾਨ ਸੁੰਦਰ ਲਿਖਾਈ ਮੁਕਾਬਲੇ ਵਿੱਚ ਰੋਹਿਤ ਨੇ ਦੂਜਾ, ਸੋਲੋ ਡਾਂਸ ਵਿੱਚ ਤ੍ਰਿਸ਼ਨਾ ਨੇ ਦੂਜਾ, ਚਿੱਤਰਕਲਾ ਵਿੱਚ ਇਸ਼ਮੀਤ ਸਿੰਘ ਨੇ ਦੂਜਾ ਸਥਾਨ, ਸ਼ਬਦ ਗਾਇਨ ਵਿੱਚ ਹਰਨੀਤ ਕੌਰ ਤੇ ਸਾਥੀਆਂ ਨੇ ਦੂਜਾ ਸਥਾਨ, ਲੋਕ ਗੀਤ ਵਿੱਚ ਮਨਸੀਰਤ ਸਿੰਘ ਨੇ ਤੀਜਾ ਅਤੇ ਸ਼ਬਦ ਜੋੜ ਮੁਕਾਬਲੇ `ਚ ਯੁਵਰਾਜ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ।
ਮਿਡਲ ਵਰਗ ਦੇ ਮੁਕਾਬਲਿਆਂ ਦੌਰਾਨ ਹੋਏ ਸੁੰਦਰ ਲਿਖਾਈ ਮੁਕਾਬਲੇ ਵਿੱਚ ਰਾਜਬੀਰ ਕੌਰ ਨੇ ਪਹਿਲਾ, ਸੋਲੋ ਡਾਂਸ ਵਿੱਚ ਜਸਲੀਨ ਕੌਰ ਨੇ ਪਹਿਲਾ, ਚਿੱਤਰਕਲਾ `ਚ ਹਰਮਨਦੀਪ ਸਿੰਘ ਨੇ ਪਹਿਲਾ, ਕਵਿਤਾ ਉਚਾਰਣ ਮੁਕਾਬਲੇ ’ਚ ਰਜਨੀਤ ਕੌਰ ਨੇ ਦੂਜਾ, ਲੋਕ ਗੀਤ `ਚ ਅਮਨਦੀਪ ਸਿੰਘ ਨੇ ਤੀਜਾ, ਸ਼ਬਦ ਗਾਇਨ ਵਿਚ ਰਮਨਦੀਪ ਕੌਰ ਤੇ ਸਾਥੀਆਂ ਨੇ ਤੀਜਾ ਸਥਾਨ ਹਾਸਲ ਕੀਤਾ।ਇਸੇ ਤਰ੍ਹਾਂ ਹਾਈ ਵਰਗ ਦੇ ਮੁਕਾਬਲਿਆਂ ਦੌਰਾਨ ਕਵਿਤਾ ਉਚਾਰਣ ਮੁਕਾਬਲੇ ’ਚ ਗੁਰਬੰਸਦੀਪ ਸਿੰਘ ਨੇ ਪਹਿਲਾ, ਭਾਸ਼ਣ ਮੁਕਾਬਲੇ ਵਿਚ ਏਕਨੂਰ ਕੌਰ ਨੇ ਪਹਿਲਾ, ਸੁੰਦਰ ਲਿਖਾਈ ਵਿਚ ਹਰਪ੍ਰੀਤ ਕੌਰ ਨੇ ਦੂਜਾ ਸਥਾਨ, ਚਿੱਤਰਕਲਾ ਵਿੱਚ ਸਾਹਿਲਦੀਪ ਸਿੰਘ ਨੇ ਤੀਜਾ ਸਥਾਨ, ਲੋਕ ਗੀਤ ਵਿੱਚ ਦਿਲਰਾਜ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ।ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਅਤੇ ਮੈਨੇਜਿੰਗ ਡਾਇਰੈਕਟਰ ਸ੍ਰੀਮਤੀ ਪਰਮਜੀਤ ਕੌਰ ਧਾਲੀਵਾਲ ਨੇ ਇਹਨਾਂ ਸ਼ਾਨਦਾਰ ਪ੍ਰਾਪਤੀਆਂ ਲਈ ਸਕੂਲ ਦੇ ਪਿ੍ਰੰਸੀਪਲ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਆ।ਬਾਬਾ ਫ਼ਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਪਿ੍ਰੰਸੀਪਲ ਦਲਜੀਤ ਸਿੰਘ ਸਿੱਧੂ ਨੇ ਇਹਨਾਂ ਅਹਿਮ ਪ੍ਰਾਪਤੀਆਂ ਲਈ ਵਿਦਿਆਰਥੀਆਂ ਦੀ ਹੌਸਲਾ ਅਫ਼ਜਾਈ ਕੀਤੀ ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply