Tuesday, November 24, 2026

ਗਹਿਲੇਵਾਲ ਜੋਨ ਤੋਂ ਦਰਸ਼ਨ ਸਿੰਘ ਬੌਂਦਲੀ ਨੂੰ ਸ਼੍ਰੋਮਣੀ ਅਕਾਲੀ ਦਲ (ਅੰਮਿ੍ਰਤਸਰ) ਵਲੋਂ ਸਮਰਥਨ

ਸਮਰਾਲਾ, 3 ਸਤੰਬਰ (ਪੰਜਾਬ ਪੋਸਟ- ਕੰਗ) – ਉੱਘੇ ਸਮਾਜ ਸੇਵੀ ਅਤੇ ਇਲਾਕੇ ਵਿੱਚ ਆਪਣੀ ਵੱਖਰੀ ਪਹਿਚਾਣ ਰੱਖਣ ਵਾਲੇ ਦਰਸ਼ਨ ਸਿੰਘ ਬੌਂਦਲੀ ਜੋ PPN0309201802ਮਾਛੀਵਾੜਾ ਬਲਾਕ ਤੋਂ ਗਹਿਲੇਵਾਲ ਜੋਨ ਤੋਂ ਬਲਾਕ ਸੰਮਤੀ ਤੋਂ ਅਜ਼ਾਦ ਉਮੀਦਵਾਰ ਵਜੋਂ ਲੜ੍ਹਨ ਦਾ ਐਲਾਨ ਕਰ ਚੁੱਕੇ ਹਨ ਨੂੰ ਉਸ ਸਮੇਂ ਭਰਵਾਂ ਹੁਲਾਰਾ ਮਿਲਿਆ ਜਦੋਂ ਪੰਜਾਬ ਵਿੱਚ ਲੋਕਾਂ ਦੇ ਹੱਕਾਂ ਲਈ ਲੜ੍ਹਨ ਵਾਲੀ ਪਾਰਟੀ ਸ਼ੋ੍ਰਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਉਨ੍ਹਾਂ ਨੂੰ ਪੂਰਨ ਸਮੱਰਥਨ ਦੇਣ ਦਾ ਐਲਾਨ ਕਰ ਦਿੱਤਾ। ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਕੌਮੀ ਮੀਤ ਪ੍ਰਧਾਨ ਵਰਿੰਦਰ ਸਿੰਘ ਸੇਖੋਂ ਨੇ ਇਹ ਐਲਾਨ ਕਰਦੇ ਹੋਏ ਕਿਹਾ ਕਿ ਦਰਸ਼ਨ ਸਿੰਘ ਬੌਂਦਲੀ ਅਜਿਹੇ ਨਿਧੜਕ ਅਤੇ ਹੱਕ ਸੱਚ ਦੇ ਪਹਿਰੇ `ਤੇ ਖੜ੍ਹਨ ਵਾਲੇ ਉਮੀਦਵਾਰ ਹਨ, ਜੋ ਸਮਰਾਲੇ ਇਲਾਕੇ ਲਈ ਕਿਸੇ ਵੀ ਤਰ੍ਹਾਂ ਦੀ ਕੁਰਬਾਨੀ ਕਰਨ ਲਈ ਤਿਆਰ ਹਨ।ਉਨ੍ਹਾਂ ਗਹਿਲੇਵਾਲ ਜੋਨ ਅਧੀਨ ਆਉਂਦੇ ਪਿੰਡਾਂ ਜਿਨ੍ਹਾਂ ਬੌਂਦਲੀ, ਗਹਿਲੇਵਾਲ, ਸਿਹਾਲਾ ਅਤੇ ਹਰਿਓਂ ਸ਼ਾਮਲ ਹਨ, ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਕੀਮਤੀ ਵੋਟ ਨੂੰ ਅਜਾਈਂ ਨਾ ਗਵਾਉਣ।ਇਸ ਵਾਰੀ ਆਪਣੀ ਵੋਟ ਸਮਾਜਸੇਵੀ ਦਰਸ਼ਨ ਸਿੰਘ ਬੌਂਦਲੀ ਦੇ ਹੱਕ ਵਿੱਚ ਪਾ ਕੇ ਆਪਣੇ ਇਲਾਕੇ ਦੇ ਵਿਕਾਸ ਵਿੱਚ ਯੋਗਦਾਨ ਪਾਉਣ।
 ਇਸ ਮੌਕੇ ਪ੍ਰਮੁੱਖ ਤੌਰ ਤੇ ਖਜਾਨ ਸਿੰਘ ਮੰਜਾਲੀਆਂ, ਬਲਕਾਰ ਸਿੰਘ, ਸੰਦੀਪ ਸਿੰਘ, ਗੁਰਪ੍ਰੀਤ ਸਿੰਘ, ਜਥੇਦਾਰ ਸੁਖਵਿੰਦਰ ਸਿੰਘ ਭਗਵਾਨਪੁਰਾ, ਨਵਦੀਪ ਸਿੰਘ, ਗਗਨਦੀਪ ਸਿੰਘ, ਕੇਸਰ ਸਿੰਘ ਉਟਾਲਾਂ, ਪਵਨਦੀਪ ਸਿੰਘ, ਗਗਨਦੀਪ ਸਿੰਘ ਆਦਿ ਹਾਜਰ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply