Wednesday, March 11, 2026

ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ

ਅੰਮ੍ਰਿਤਸਰ, 5 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਸੀ.ਆਈ.ਏ ਸਟਾਫ ਇੰਚਾਰਜ ਇੰਸਪੈਕਟਰ ਵਵਿੰਦਰ ਕੁਮਾਰ ਦੀ ਪੁਲਿਸ ਪਾਰਟੀ ਨੂੰ ਉਸ ਵੇਲੇ Drugsਸਫਲਤਾ ਮਿਲੀ ਜਦੋਂ ਸੀ.ਆਈ.ਏ ਸਟਾਫ ਦੇ ਐਸ.ਆਈ ਪਰਮਿੰਦਰ ਸਿੰਘ ਵਲੋਂ ਪੁਲੀਸ ਪਾਰਟੀ ਸਮੇਂ ਸਥਾਨਕ ਪਿੰਡ ਸੁਲਤਾਨਵਿੰਡ ਦੇ ਟਾਂਗਾ ਸਟੈਂਡ ਨੇੜੇ ਪਰਨਾਮ ਸਿੰਘ ਉਰਫ ਪਾਨੀ ਪੁੱਤਰ ਤਰਸੇਮ ਸਿੰਘ ਵਾਸੀ ਪੱਤੀ ਮਨਸੂਰ ਕੀ ਪਿੰਡ ਸੁਲਤਾਨਵਿੰਡ ਅੰਮ੍ਰਿਤਸਰ ਅਤੇ ਜਸਵਿੰਦਰ ਸਿੰਘ ਉਰਫ ਜੌਨੀ ਪੁੱਤਰ ਰਾਜਪਾਲ ਵਾਸੀ ਪੱਤੀ ਬਹਿਨੀਵਾਲੀ ਪਿੰਡ ਸੁਲਤਾਨਵਿੰਡ ਅੰਮ੍ਰਿਤਸਰ ਕੋਲੋਂ 910 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਉਨਾਂ ਦੱਸਿਆ ਕਿ ਉਕਤ ਦੋਸ਼ੀਆਂ ਖਿਲਾਫ ਥਾਣਾ ਸੁਲਤਾਨਵਿੰਡ ਵਿਖੇ ਮੁਕੱਦਮਾ ਦਰਜ਼ ਕੀਤਾ ਗਿਆ ਹੈ। ਜਿੰਨਾਂ ਨੂੰ ਅਦਾਲਤ `ਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾਵੇਗੀ।
 

Check Also

ਖ਼ਾਲਸਾ ਯੂਨੀਵਰਸਿਟੀ ਵੱਲੋਂ ਇਸਤਰੀ ਦਿਵਸ ’ਤੇ ਸੈਮੀਨਾਰ

ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ‘ਇਸਤਰੀਆਂ …

Leave a Reply